AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 7 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 7 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਜੁਲਾਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਜੁਲਾਈ 2026
lalit-sharma
| Updated On: 07 Jul 2026 06:20 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਪਦ ਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...