AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 7 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 7 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਸਤੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਸਤੰਬਰ 2026
lalit-sharma
| Updated On: 07 Sep 2026 06:18 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

ਪਦ ਅਰਥ: ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਥੋਰਾ = ਥੋੜ੍ਹਾ, ਹੋਛਾ ਜਿਹਾ, ਕਮਜ਼ੋਰ। ਪੇਖੇ = ਮੈਂ ਵੇਖੇ ਹਨ। ਭੋਰਾ = ਰਤਾ ਭੀ ॥੧॥ ਠਾਕੁਰ = ਹੇ ਠਾਕੁਰ! ਆਹਿ = ਹੈ। ਮੋਹਿ = ਮੈਨੂੰ, ਮੇਰੇ ਵਿਚ। ਨਿਰਗੁਨ = ਗੁਣਹੀਨ। ਆਹਿਓ = ਤੱਕਿਆ ਹੈ, ਚਾਹਿਆ ਹੈ, ਲੋੜਿਆ ਹੈ। ਧੋਰਾ = ਆਸਰਾ, ਸਮੀਪਤਾ ॥੧॥ ਬਲਿ = ਕੁਰਬਾਨ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਜੋਰਾ = ਜੋਰ, ਸਹਾਰਾ। ਬਿਨਸਿਓ = ਨਾਸ ਹੋ ਗਿਆ। ਨਿਹੋਰਾ = ਮੁਥਾਜੀ ॥੨॥੭॥੧੬॥

ਅਰਥ: ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...