AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 7th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਜਨਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 7th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਜਨਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਜਨਵਰੀ 2026
Follow Us
lalit-sharma
| Updated On: 07 Jan 2026 08:01 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

ਪਦ ਅਰਥ: ਬੇਧਿਆ = ਵਿੱਝ ਗਿਆ। ਕਿਛੁ ਆਨ = ਹੋਰ ਕੋਈ ਭੀ ਚੀਜ਼। ਮਿਲਿ = ਮਿਲ ਕੇ। ਘਟਿ ਘਟੇ = ਹਰੇਕ ਘਟ (ਸਰੀਰ) ਵਿਚ। ਅੰਮ੍ਰਿਤੋੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ {ਲਫ਼ਜ਼ ‘ਅੰਮ੍ਰਿਤੁ’ ਹੈ, ਇਥੇ ‘ਅੰਮ੍ਰਿਤੋ’ ਪੜ੍ਹਨਾ ਹੈ}ਵੂਠਾ = ਆ ਵੱਸਿਆ। ਨਾਠੇ = ਨੱਠ ਗਏ। ਨਿਧਿ = ਖ਼ਜ਼ਾਨਾ। ਗਾਠੇ = ਗੰਢ। ਸਹਜ ਸੁਭਾਈ = ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਬੇਧੇ = ਵਿੱਝ ਜਾਣ ਨਾਲ ॥੧॥

ਅਰਥ: ਰਾਗ ਆਸਾ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ। (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ)। ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...