AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 8 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 8 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਪ੍ਰੈਲ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਪ੍ਰੈਲ 2026
lalit-sharma
| Updated On: 08 Apr 2026 07:22 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਪਦ ਅਰਥ: ਧੂਪ ਦੀਪ—(ਮੂਰਤੀ ਦੀ ਆਰਤੀ ਸਮੇ ਥਾਲ ਵਿਚ) ਧੂਪ ਧੁਖਾਣਾ ਦੀਵੇ ਜਗਾਣੇ। ਸੇਵਾ—ਭਗਤੀ। ਬੰਦਨ—ਨਮਸਕਾਰ। ਗਹੀ—ਫੜੀ। ਤਿਆਗਿ—ਛੱਡ ਕੇ। ਸੁਪ੍ਰਸੰਨ—ਬਹੁਤ ਖ਼ੁਸ਼। ਵਡਭਾਗਿ—ਵੱਡੀ ਕਿਸਮਤ ਨਾਲ।1। ਗਾਈਐ—ਗਾਣਾ ਚਾਹੀਦਾ ਹੈ।1। ਰਹਾਉ। ਰਮਤ—ਸਿਮਰਦਿਆਂ। ਬਖਸੰਦ—ਬਖ਼ਸ਼ਸ਼ ਕਰਨ ਵਾਲਾ। ਕਰਿ—ਕਰ ਕੇ। ਮੇਟਿ—ਮਿਟਾ ਕੇ।2। ਕਰਮ ਧਰਮ—(ਤੀਰਥ, ਵਰਤ, ਮੂਰਤੀ-ਪੂਜਾ ਆਦਿਕ) ਕਰਮ ਜਿਨ੍ਹਾਂ ਨੂੰ ਧਰਮ ਸਮਝਿਆ ਗਿਆ ਹੈ। ਤਤੁ ਗਿਆਨੁ—ਅਸਲ ਗਿਆਨ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਜਪੀਐ—ਜਪਣਾ ਚਾਹੀਦਾ ਹੈ। ਸਾਗਰ—(ਸੰਸਾਰ-) ਸਮੁੰਦਰ। ਤਰਿ—ਪਾਰ ਲੰਘ। ਬੋਹਿਥ—ਜਹਾਜ਼। ਕਾਰਣ ਕਰਣ—ਜਗਤ ਦਾ ਮੂਲ। ਕਾਰਣ—ਮੂਲ, ਵਸੀਲਾ। ਕਰਣ—ਜਗਤ।3। ਧਾਰਿ—ਧਾਰ ਕੇ, ਕਰ ਕੇ। ਦੂਤ—ਵੈਰੀ। ਬਿਕਰਾਲ—ਡਰਾਉਣੇ। ਜੂਐ—ਜੂਏ ਵਿਚ। ਹਾਰਿ—ਹਾਰੇ, ਹਾਰਦਾ। ਅੰਗੁ—ਪੱਖ। ਨਾਨਕ ਕਾ ਅੰਗੁ—ਹੇ ਨਾਨਕ! ਜਿਸ ਦਾ ਪੱਖ। ਕਰਤਾਰਿ—ਕਰਤਾਰ ਨੇ।4।

ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ਧੂਪ ਦੀਪ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...