Hukamnama Sri Darbar Sahib 8 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਗਸਤ 2026

Published: 

08 Aug 2026 06:29 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 8 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਗਸਤ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ ‘ਜਿਸੁ’ ਦਾ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us