AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 8 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 8 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੁਲਾਈ 2026
lalit-sharma
| Published: 08 Jul 2026 06:24 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ सलोक ॥

ਪਦ ਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...