Hukamnama Sri Darbar Sahib 8 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੂਨ 2026

Published: 

08 Jun 2026 06:34 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 8 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੂਨ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੂਨ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ॥੨॥੨੨॥੫੦॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ
Follow Us