AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 8 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 8 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਮਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਮਈ 2026
lalit-sharma
| Updated On: 08 May 2026 06:46 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਪਦ ਅਰਥ: ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ

ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...