AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 8 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 8 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਕਤੂਬਰ 2026
lalit-sharma
| Updated On: 08 Oct 2026 06:28 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

ਪਦ ਅਰਥ: ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ)। ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ ॥੧॥

ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...