AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 9 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਜੂਨ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 9 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਜੂਨ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਜੂਨ 2026
lalit-sharma
| Published: 09 Jun 2026 06:38 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਪਦ ਅਰਥ: ਬੀਨਾ = ਸੁਜਾਖਾ, ਸਿਆਣਾ। ਅੰਦਰੁ = ਮਨ {ਲਫ਼ਜ਼ ‘ਅੰਦਰੁ’ ਅਤੇ ‘ਅੰਦਰਿ’ ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ। ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ। ਕਿਨਕਾ = ਕਿਣਕਾ ਮਾਤ੍ਰ, ਥੋੜਾ ਜਿਤਨਾ ਹੀ। ਕਾਪੜੁ = ਕੱਪੜਾ, ਪੁਸ਼ਾਕ। ਖਿਮ = ਖਿਮਾ। ਪ੍ਰਿਮ ਕਾ = ਪ੍ਰੇਮ ਦਾ (ਸਿੰਗਾਰ) । ਕਿਲਬਿਖ = ਪਾਪ। ਜਿਣਕਾ = ਜਿੱਤ ਜਾਂਦਾ ਹੈ।

ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚr ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...