AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 9 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 9 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਸਤੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਸਤੰਬਰ 2026
lalit-sharma
| Published: 09 Sep 2026 06:23 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਪਦ ਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:’ਬਾਹਰਿ’ ਅਤੇ ‘ਬਾਹਰੁ’ ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈ ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}। ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩। ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...