ਗੁਰੂ ਘਰ ਦੇ ਸਿਰੋਪਾਓ ‘ਤੇ ਵੀ ਈਰਾਨ-ਇਜ਼ਰਾਈਲ ਜੰਗ ਦਾ ਅਸਰ, ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ

Updated On: 

30 Mar 2026 14:56 PM IST

ਮੈਨੇਜਰ ਭਗਵੰਤ ਧੰਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰ ਗੁਰਦੁਆਰਾ ਸਾਹਿਬਾਨ ਲਈ ਵੀ ਸਿਰੋਪਾਓ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।

ਗੁਰੂ ਘਰ ਦੇ ਸਿਰੋਪਾਓ ਤੇ ਵੀ ਈਰਾਨ-ਇਜ਼ਰਾਈਲ ਜੰਗ ਦਾ ਅਸਰ, ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ

ਗੁਰੂ ਘਰ ਦੇ ਸਿਰੋਪਾਓ 'ਤੇ ਵੀ ਈਰਾਨ-ਇਜ਼ਰਾਈਲ ਜੰਗ ਦਾ ਅਸਰ

ਅਮਰੀਕਾ-ਇਜ਼ਰਾਈਲ ਤੇ ਈਰਾਨ ਦੀ ਜੰਗ ਦਾ ਅਸਰ ਜਿੱਥੇ ਦੇਸ਼ ‘ਚ ਐਲਪੀਜੀ ਤੇ ਪੈਟਰੋਲ ਪੰਪਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ, ਹੁਣ ਇਸ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ‘ਚ ਦਿੱਤੇ ਜਾਣ ਵਾਲੇ ਸਿਰੋਪਾਓ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।

ਮੈਨੇਜਰ ਭਗਵੰਤ ਧੰਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰ ਗੁਰਦੁਆਰਾ ਸਾਹਿਬਾਨ ਲਈ ਵੀ ਸਿਰੋਪਾਓ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਿਰੋਪਾਓ ਤਿਆਰ ਕਰਨ ਦੀ ਪ੍ਰਕਿਰਿਆ ‘ਚ ਵਰਤਿਆ ਜਾਣ ਵਾਲਾ ਖ਼ਾਸ ‘ਕੈਮੀਕਲ’ ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਸਪਲਾਈ ਨਹੀਂ ਹੋ ਰਿਹਾ। ਇਸ ਕਾਰਨ ਫਰਮ ਨੇ ਪੂਰਾ ਆਰਡਰ ਸਮੇਂ ਸਿਰ ਦੇਣ ‘ਚ ਅਸਮਰੱਥਾ ਪ੍ਰਗਟਾਈ ਹੈ।

ਮੈਨੇਜਰ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਤੇ ਸੰਗਤ ਦੀ ਆਮਦ ‘ਤੇ ਕੋਈ ਅਸਰ ਨਹੀਂ ਹੈ, ਪਰ ਸਿਰੋਪਾਓ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ‘ਚ ਸਿਰੋਪਾਓ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ।

Follow Us