Baisakhi 2023: ਵਿਸਾਖੀ ਅਤੇ ਖਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ (Message) ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਪੁਰਬ ਦੀ ਵਧਾਈ ਦਿੰਦਾ ਹਾਂ।
ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਦੇ ਦਿਨ ਖਾਲਸੇ ਦੇ ਹੱਖ ਵਿੱਚ ਕਿਰਪਾਨ ਫੜ੍ਹਾਈ ਸੀ। ਉਨ੍ਹਾਂ ਕਿਹਾ ਕਿ ਗੁਰੂ ਦਾ ਆਦੇਸ਼ ਹੈ ਕਿ ਹਰ ਸਿੱਖ ਘਰ ਵਿੱਚ ਕਿਰਪਾਨ ਰੱਖੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਕਿਹਾ ਕਿ ਸਤਰ ਦੇ ਅਧੀਨ ਰਾਜ ਹੈ। ਉਨ੍ਹਾਂ ਕਿਹਾ ਕਿ ਉਹੀ ਮੁਲਕ ਤਾਕਤਵਰ ਹਨ ਜਿਸਦੇ ਕੋਲ ਸਭ ਤੋਂ ਖਰਤਰਨਾਕ ਹਥਿਆਰ ਹਨ।
ਉਨ੍ਹਾ ਕਿਹਾ ਕਿ ਜਿਸ ਨੂੰ ਨਹੀਂ ਪਤਾ ਉਹ ਤਲਵਾਰ ‘ਤੇ ਪਾਬੰਦੀ ਲਗਾਉਣ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ 5 ਕਕਾਰਾਂ ਵਿੱਚ ਵੀ ਸ੍ਰੀ ਸਾਹਿਬ ਹੈ। ਇਸ ਦੌਰਾਨ ਉਨ੍ਹਾਂ ਨੇ ਕਈ ਹੋਰ ਅਹਿਮ ਗੱਲ੍ਹਾਂ ਕਹਿਆਂ।
ਗੁਰੂ ਘਰਾਂ ਵਿੱਚ ਰੌਣਕਾਂ
ਵਿਸਾਖੀ ਅਤੇ ਖਾਲਸਾ ਸਾਜਣਾ ਦਿਵਸ ਮੌਕੇ ਸਗੰਤ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪ੍ਰੈਲ ਤੋਂ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਦੇ ਸਮਾਗਮ ਸ਼ੁਰੂ ਹੋਏ ਹਨ। ਇਹ ਪ੍ਰੋਗਰਾਮ 15 ਅਪ੍ਰੈਲ ਤੱਕ ਚੱਲ਼ਣਗੇ। ਵਿਸਾਖੀ ਦੇ ਮੇਲੇ (Baisakhi Mela)ਵਿੱਚ ਇਸ ਵਾਰ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੀ ਤੈਨਾਤੀ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ