ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਹਿਲਗਾਮ ਅੱਤਵਾਦੀ ਹਮਲੇ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ, ਰੋਜ਼ਾਨਾ ਜਾ ਰਹੇ ਹਨ ਸ਼ਰਧਾਲੂ

ਕਰਤਾਰਪੁਰ ਸਾਹਿਬ ਉਹੀ ਪਵਿੱਤਰ ਸਥਾਨ ਹੈ ਜਿੱਥੇ ਸਿੱਖ ਧਰਮ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਸਨ ਅਤੇ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਆਪਣਾ ਜੀਵਨ ਤਿਆਗ ਦਿੱਤਾ ਸੀ। ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ, ਇੱਥੇ ਰੋਜ਼ਾਨਾ ਸੈਂਕੜੇ ਸ਼ਰਧਾਲੂ ਆਉਂਦੇ ਸਨ।

ਪਹਿਲਗਾਮ ਅੱਤਵਾਦੀ ਹਮਲੇ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ, ਰੋਜ਼ਾਨਾ ਜਾ ਰਹੇ ਹਨ ਸ਼ਰਧਾਲੂ
ਕਰਤਾਰਪੁਰ ਸਾਹਿਬ. (Tv9.Hindi)
Follow Us
tv9-punjabi
| Published: 03 May 2025 08:16 AM

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਆਵਾਜਾਈ ‘ਤੇ ਪਾਬੰਦੀ ਹੈ। ਹਾਲਾਂਕਿ, ਗੁਰਦਾਸਪੁਰ ਵਿੱਚ ਸਥਿਤ ਕਰਤਾਰਪੁਰ ਲਾਂਘੇ ਵਿੱਚ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੈ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਇਸ ਯਾਤਰਾ ‘ਤੇ ਕੋਈ ਪਾਬੰਦੀ ਨਹੀਂ ਲਗਾਈ ਗਈ।

ਹਾਲਾਂਕਿ, ਅੱਤਵਾਦੀ ਹਮਲੇ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਵੀ ਪ੍ਰਭਾਵਿਤ ਕੀਤਾ ਹੈ। ਪਿਛਲੇ ਇੱਕ ਹਫ਼ਤੇ ਵਿੱਚ, ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ 60% ਤੋਂ ਵੱਧ ਦੀ ਕਮੀ ਆਈ ਹੈ। ਪਰ ਫਿਰ ਵੀ ਰੋਜ਼ਾਨਾ ਸ਼ਰਧਾਲੂ ਦਰਸ਼ਨ ਕਰ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਉਹੀ ਪਵਿੱਤਰ ਸਥਾਨ ਹੈ ਜਿੱਥੇ ਸਿੱਖ ਧਰਮ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਸਨ ਅਤੇ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਆਪਣਾ ਜੀਵਨ ਤਿਆਗ ਦਿੱਤਾ ਸੀ। ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ, ਇੱਥੇ ਰੋਜ਼ਾਨਾ ਸੈਂਕੜੇ ਸ਼ਰਧਾਲੂ ਆਉਂਦੇ ਸਨ।

ਇਹ ਹਮਲੇ ਤੋਂ ਬਾਅਦ ਸ਼ਾਇਦ ਸ਼ਰਧਾਲੂਆਂ ਵਿੱਚ ਡਰ ਦਾ ਮਾਹੌਲ ਹੋਵੇ ਕਿਉਂਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਵਿੱਚ ਕੋਈ ਕਮੀ ਹੈ, ਪਹਿਲਗਾਮ ਵਿੱਚ 26 ਸੈਲਾਨੀ ਮਾਰੇ ਗਏ ਸਨ। ਇਸ ਨਾਲ ਪੂਰੇ ਦੇਸ਼ ਵਿੱਚ ਗੁੱਸਾ ਫੈਲ ਗਿਆ ਹੈ। ਅੰਕੜਿਆਂ ਅਨੁਸਾਰ, 23 ਅਪ੍ਰੈਲ ਨੂੰ ਕਰਤਾਰਪੁਰ ਲਾਂਘੇ ਰਾਹੀਂ 408 ਸ਼ਰਧਾਲੂ ਪਾਕਿਸਤਾਨ ਗਏ ਸਨ, ਪਰ 28 ਅਪ੍ਰੈਲ ਨੂੰ ਇਹ ਗਿਣਤੀ ਘੱਟ ਕੇ ਸਿਰਫ਼ 133 ਰਹਿ ਗਈ। ਇਸਦਾ ਮਤਲਬ ਹੈ ਕਿ 6 ਦਿਨਾਂ ਵਿੱਚ ਯਾਤਰੀਆਂ ਦੀ ਗਿਣਤੀ ਵਿੱਚ ਲਗਭਗ 60% ਦੀ ਗਿਰਾਵਟ ਆਈ ਹੈ। ਸ਼ਰਧਾਲੂਆਂ ਦੀ ਗਿਣਤੀ ਵਿੱਚ ਇਸ ਲਗਾਤਾਰ ਗਿਰਾਵਟ ਨੂੰ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦਾ ਨਤੀਜਾ ਮੰਨਿਆ ਜਾ ਰਿਹਾ ਹੈ।

ਯਾਤਰਾ ਸੁਰੱਖਿਅਤ ਹੈ- SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ, “ਸਿੱਖਾਂ ਨੂੰ ਡਰਨ ਦੀ ਲੋੜ ਨਹੀਂ ਹੈ। ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ। ਇਸ ਕਰਕੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਡਰ ਕਾਰਨ ਯਾਤਰਾ ਨੂੰ ਰੱਦ ਨਾਲ ਕਰੋ।”

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...