ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁਣ ਮੁਫਤ ‘ਚ ਕਰ ਸਕੋਗੇ, ਨਹੀਂ ਲੱਗੇਗੀ ਵੀਜ਼ਾ ਫੀਸ!

Sri Kartarpur Sahib Visa Free: ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਹੁਣ ਸੰਗਤਾਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਆਓ ਜਾਣਦੇ ਹਾਂ ਕਿ PSGCP ਵੱਲੋਂ ਇਸ ਬਿਆਨਾਂ ਵਿੱਚ ਹੋਰ ਕੀ ਕਿਹਾ ਗਿਆ ਹੈ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁਣ ਮੁਫਤ ‘ਚ ਕਰ ਸਕੋਗੇ, ਨਹੀਂ ਲੱਗੇਗੀ ਵੀਜ਼ਾ ਫੀਸ!
Follow Us
jarnail-singhtv9-com
| Updated On: 03 Nov 2024 11:00 AM

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਨਾਮ ਲੇਵਾ ਸਿੱਖ ਸੰਗਤ ਲਈ ਪਾਕਿਸਤਾਨ ਤੋਂ ਵੱਡੀ ਖੁਸ਼ਖ਼ਬਰੀ ਆਈ ਹੈ। ਦਰਅਸਲ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਸਿੱਖ ਸ਼ਰਧਾਲੂ ਬਿਨ੍ਹਾਂ ਕੋਈ ਵੀਜ਼ਾ ਫੀਸ ਦਿੱਤੇ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨ ਦੀਦਾਰ ਕਰ ਸਕਣਗੇ।

ਕਮੇਟੀ ਵੱਲੋਂ ਆਪਣੇ ਅਧਿਕਾਰਿਤ ਸ਼ੋਸਲ ਮੀਡੀਆ ਹੈਂਡਲ X ‘ਤੇ ਪੋਸਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਇਹ ਵੱਡਾ ਫੈਸਲਾ ਕੀਤਾ ਹੈ। ਹਾਲਾਂਕਿ ਪੋਸਟ ਵਿੱਚ ਲਾਂਘਾ (ਕੋਰੀਡੋਰ) ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਹੈ।

ਕੀ ਲਾਂਘੇ ਤੇ ਲਾਗੂ ਹੋਵੇਗਾ ਫੈਸਲਾ ?

ਖ਼ਬਰ ਲਿਖੇ ਜਾਣ ਤੱਕ ਇਹ ਜਾਣਕਾਰੀ ਸਪੱਸ਼ਟ ਨਹੀਂ ਹੋ ਪਾਈ ਕਿ ਪਾਕਿਸਤਾਨੀ ਸਰਕਾਰ ਦਾ ਇਹ ਫੈਸਲਾ ਲਾਂਘੇ ਰਾਹੀਂ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਤੇ ਲਾਗੂ ਹੋਵੇਗਾ ਜਾਂ ਨਹੀਂ। ਕਿਉਂ ਪਾਕਿਸਤਾਨ ਨੇ On Arrival Visa ਤੇ ਇਹ ਰਾਹਤ ਦਿੱਤੀ ਹੈ। ਪਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੀ ਸੰਗਤ ਨੂੰ ਵੀਜ਼ਾਂ ਨਹੀਂ ਲਗਾਉਣਾ ਪੈਂਦਾ। ਅਜਿਹੀ ਸਥਿਤੀ ਵਿੱਚ ਜਾਣਕਾਰੀ ਹੋਰ ਸਪੱਸ਼ਟ ਹੋਣ ਦਾ ਇੰਤਜ਼ਾਰ ਕਰਨਾ ਪਵੇਗਾ।

20 ਡਾਲਰ ਲਗਦੀ ਹੈ ਫੀਸ

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਸ਼ਰਧਾਲੂ ਤੋਂ 20 ਡਾਲਰ ਵੀਜ਼ਾ ਫੀਸ ਲਈ ਜਾਂਦੀ ਹੈ। ਜੋ ਕਿ ਭਾਰਤੀ ਰੁਪਏ ਵਿੱਚ 16-17 ਸੌ ਰੁਪਏ ਬਣਦੀ ਹੈ। ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਮਰਾਨ ਖਾਨ ਦੀ ਅਗਵਾਈ ਵਾਲੀ ਤਤਕਾਲੀ ਪਾਕਿਸਤਾਨ ਸਰਕਾਰ ਨੇ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਸੀ। ਜਿਸ ਦੇ ਲਈ 20 ਡਾਲਰ ਫੀਸ ਰੱਖੀ ਗਈ ਸੀ। ਉਸ ਵੇਲੇ ਪਾਕਿਸਤਾਨ ਨੇ ਹਵਾਲਾ ਦਿੱਤਾ ਸੀ ਕਿ ਜੋ ਫੀਸ ਇਕੱਠੇ ਹੋਵੇਗੀ ਉਸ ਨੂੰ ਗੁਰੂਘਰ ਦੀ ਦੇਖ ਰੇਖ ਲਈ ਵਰਤਿਆ ਜਾਵੇ।

5 ਸਾਲ ਲਈ ਵਧਾਇਆ ਗਿਆ ਸੀ ਸਮਝੌਤਾ

ਕਰੀਬ ਇੱਕ ਹਫ਼ਤਾ ਪਹਿਲਾਂ ਹੀ ਭਾਰਤ ਅਤੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਿਤ ਸਮਝੌਤੇ ਨੂੰ ਅਗਲੇ 5 ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਸੀ। ਇਸ ਮੌਕੇ ਦੋਵੇਂ ਦੇਸ਼ਾਂ ਵੱਲੋਂ ਯਾਤਰਾ ਨੂੰ ਹੋਰ ਬੇਹਤਰ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਵਿਚਾਰ ਵਿਟਾਂਦਰਾਂ ਕੀਤਾ ਗਿਆ ਸੀ।

ਕਰਤਾਰਪੁਰ ਲਾਂਘੇ ਸਬੰਧੀ ਸਪੱਸ਼ਟ ਨਹੀਂ ਫੈਸਲਾ- ਗਰੇਵਾਲ

ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫੈਸਲਾ ਸ਼ਲਾਘਾਯੋਗ ਹੈ ਪਰ ਅਜੇ ਤੱਕ ਸ਼੍ਰੋਮਣੀ ਕਮੇਟੀ ਕੋਲ ਕੋਈ ਅਧਿਕਾਰਤ ਸੂਚਨਾ ਨਹੀਂ ਪਹੁੰਚੀ ਹੈ। ਜੋ ਪਾਕਿਸਤਾਨੀ ਕਮੇਟੀ ਦਾ ਟਵੀਟ ਆਇਆ ਹੈ। ਉਸ ਵਿੱਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੋਈ ਸਪੱਸਟ ਜ਼ਿਕਰ ਨਹੀਂ ਹੈ।

ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ...
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ ਸੰਸਦ ਵਿੱਚ ਲਗੇ ਸੀ ਠਹਾਕੇ
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ  ਸੰਸਦ ਵਿੱਚ ਲਗੇ ਸੀ ਠਹਾਕੇ...
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ...
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...