ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਵੇਂ ਹੋਈ ਕਰਵਾ ਚੌਥ ਦੀ ਸ਼ੁਰੂਆਤ? ਪਹਿਲੀ ਵਾਰ ਕਿਸ ਨੇ ਰੱਖਿਆ ਸੀ ਵਰਤ?

ਕਰਵਾ ਚੌਥ 2023: ਕਰਵਾ ਚੌਥ ਦਾ ਵਰਤ ਹਰ ਸਾਲ ਕੱਤੇ ਦੇ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚੌਥੀ ਤਰੀਕ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਇਹ ਮਿਤੀ 1 ਨਵੰਬਰ ਨੂੰ ਪੈ ਰਹੀ ਹੈ। ਵਿਆਹੁਤਾ ਔਰਤਾਂ ਕਰਵਾ ਚੌਥ ਦੇ ਦਿਨ ਨਿਰਜਲਾ ਵਰਤ ਰੱਖਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਚੰਗੀ ਕਿਸਮਤ ਦਾ ਆਸ਼ੀਰਵਾਦ ਮਿਲਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਵਰਤ ਸਭ ਤੋਂ ਪਹਿਲਾਂ ਕਿਸ ਨੇ ਰੱਖਿਆ ਸੀ? ਆਓ ਜਾਣਦੇ ਹਾਂ ਇਸ ਦਾ ਇਤਿਹਾਸ ਕੀ ਹੈ।

ਕਿਵੇਂ ਹੋਈ ਕਰਵਾ ਚੌਥ ਦੀ ਸ਼ੁਰੂਆਤ? ਪਹਿਲੀ ਵਾਰ ਕਿਸ ਨੇ ਰੱਖਿਆ ਸੀ ਵਰਤ?
Follow Us
tv9-punjabi
| Published: 27 Oct 2023 16:34 PM

ਕਰਵਾ ਚੌਥ (Karva Chauth) ਦਾ ਹਿੰਦੂ ਧਰਮ ਵਿੱਚ ਬਹੁਤ ਮਹੱਤਵ ਹੈ। ਔਰਤਾਂ ਇਸ ਦਿਨ ਆਪਣੇ ਪਤੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਨਿਰਜਲਾ ਵਰਤ ਰੱਖਦੀਆਂ ਹਨ, ਤਾਂ ਜੋ ਉਨ੍ਹਾਂ ਨੂੰ ਚੰਗੀ ਕਿਸਮਤ ਦਾ ਆਸ਼ੀਰਵਾਦ ਪ੍ਰਾਪਤ ਹੋਵੇ। ਵਰਤ ਰੱਖਣ ਦੀ ਇਹ ਪਰੰਪਰਾ ਪੁਰਾਣੇ ਸਮੇਂ ਤੋਂ ਚਲੀ ਆ ਰਹੀ ਹੈ। ਕਰਵਾ ਚੌਥ ਦਾ ਵਰਤ ਹਰ ਸਾਲ ਕੱਤੇ ਦੇ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚੌਥੀ ਤਰੀਕ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਇਹ ਮਿਤੀ 1 ਨਵੰਬਰ ਨੂੰ ਪੈ ਰਹੀ ਹੈ।

ਕੱਤੇ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚੌਥੀ ਤਰੀਕ 31 ਅਕਤੂਬਰ ਨੂੰ ਰਾਤ 9.30 ਵਜੇ ਸ਼ੁਰੂ ਹੋਵੇਗੀ ਅਤੇ 1 ਨਵੰਬਰ ਨੂੰ ਰਾਤ 9.19 ਵਜੇ ਸਮਾਪਤ ਹੋਵੇਗੀ। ਅਜਿਹੇ ‘ਚ ਕਰਵਾ ਚੌਥ ਦਾ ਵਰਤ 1 ਨਵੰਬਰ ਨੂੰ ਰੱਖਿਆ ਜਾਵੇਗਾ। ਵਿਆਹੁਤਾ ਔਰਤਾਂ ਸਾਲਾਂ ਤੋਂ ਕਰਵਾ ਚੌਥ ਦਾ ਵਰਤ ਰੱਖ ਰਹੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਰਿਵਾਇਤ ਕਦੋਂ ਅਤੇ ਕਿਵੇਂ ਸ਼ੁਰੂ ਹੋਈ? ਆਓ ਜਾਣਦੇ ਹਾਂ ਕਰਵਾ ਚੌਥ ਦਾ ਵਰਤ ਸਭ ਤੋਂ ਪਹਿਲਾਂ ਕਿਸ ਨੇ ਰੱਖਿਆ ਅਤੇ ਕੀ ਹੈ ਇਸ ਨਾਲ ਜੁੜਿਆ ਇਤਿਹਾਸ।

ਮਾਤਾ ਪਾਰਵਤੀ ਨੇ ਰੱਖਿਆ ਸੀ ਵਰਤ

ਮਾਨਤਾਵਾਂ ਅਨੁਸਾਰ ਕਰਵਾ ਚੌਥ ਦਾ ਪਹਿਲਾ ਵਰਤ ਮਾਤਾ ਪਾਰਵਤੀ ਨੇ ਭਗਵਾਨ ਸ਼ੰਕਰ ਲਈ ਰੱਖਿਆ ਸੀ। ਉਦੋਂ ਤੋਂ ਇਹ ਵਰਤ ਰੱਖਣ ਦੀ ਰਿਵਾਇਤ ਚੱਲੀ ਆ ਰਹੀ ਹੈ। ਹਾਲਾਂਕਿ ਇਹ ਵੀ ਕਿਹਾ ਜਾਂਦਾ ਹੈ ਕਿ ਇੱਕ ਵਾਰ ਬ੍ਰਹਮਦੇਵ ਨੇ ਸਾਰੀਆਂ ਔਰਤਾਂ ਨੂੰ ਆਪਣੇ ਪਤੀਆਂ ਲਈ ਕਰਵਾ ਚੌਥ ਦਾ ਵਰਤ ਰੱਖਣ ਲਈ ਕਿਹਾ ਸੀ, ਜਿਸ ਤੋਂ ਬਾਅਦ ਇਹ ਰਿਵਾਇਤ ਸ਼ੁਰੂ ਹੋਈ। ਇਸ ਨਾਲ ਸਬੰਧਤ ਪੌਰਾਣਿਕ ਕਥਾ ਵੀ ਪ੍ਰਸਿੱਧ ਹੈ।

ਜਦੋਂ ਔਰਤਾਂ ਨੇ ਵਰਤ ਰੱਖਿਆ

ਕਥਾ ਅਨੁਸਾਰ ਜਦੋਂ ਦੇਵਤਿਆਂ ਅਤੇ ਦੈਂਤਾਂ ਵਿਚਕਾਰ ਭਿਆਨਕ ਯੁੱਧ ਹੋਇਆ ਅਤੇ ਆਪਣੀ ਸਾਰੀਆਂ ਸ਼ਕਤੀਆਂ ਵਰਤਣ ਦੇ ਬਾਵਜੂਦ ਜਦੋਂ ਦੇਵਤਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਸ ਸਮੇਂ ਤਾਂ ਬ੍ਰਹਮਦੇਵ ਨੇ ਦੇਵੀ ਦੇਵਤਿਆਂ ਨੂੰ ਆਪਣੇ ਪਤੀ ਲਈ ਕਰਵਾ ਚੌਥ ਦਾ ਵਰਤ ਰੱਖਣ ਲਈ ਕਿਹਾ। ਮੰਨਿਆ ਜਾਂਦਾ ਹੈ ਕਿ ਇਸ ਵਰਤ ਦੇ ਪ੍ਰਭਾਵ ਨਾਲ ਹੀ ਦੇਵਤੇ ਦੈਂਤਾਂ ਤੋਂ ਜਿੱਤਣ ਦੇ ਯੋਗ ਹੋ ਗਏ ਸਨ। ਇਹ ਖ਼ਬਰ ਸੁਣ ਕੇ ਔਰਤਾਂ ਬਹੁਤ ਖੁਸ਼ ਹੋਈਆਂ। ਉਦੋਂ ਤੋਂ ਇਹ ਵਰਤ ਪਤੀਆਂ ਦੀ ਸੁਰੱਖਿਆ ਲਈ ਮਨਾਇਆ ਜਾਣ ਲੱਗਿਆ ਹੈ।

ਕਰਵਾ ਚੌਥ ਨਾਲ ਸਬੰਧਤ ਕਥਾ ਮਹਾਂਭਾਰਤ ਵਿੱਚ ਵੀ ਵਰਣਨ ਕੀਤੀ ਗਈ ਹੈ। ਕਿਹਾ ਜਾਂਦਾ ਹੈ ਕਿ ਦ੍ਰੋਪਦੀ ਨੇ ਵੀ ਪਾਂਡਵਾਂ ਦੀ ਰੱਖਿਆ ਲਈ ਇਹ ਵਰਤ ਰੱਖਿਆ ਸੀ। ਸ਼੍ਰੀ ਕ੍ਰਿਸ਼ਨ ਨੇ ਉਨ੍ਹਾਂ ਨੂੰ ਇਹ ਵਰਤ ਰੱਖਣ ਦੀ ਸਲਾਹ ਦਿੱਤੀ ਸੀ।

ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...