ਦੁਰਗਿਆਣਾ ਮੰਦਿਰ ‘ਚ ਧੂਮਧਾਮ ਨਾਲ ਮਨਾਈ ਜਾ ਰਹੀ ਕ੍ਰਿਸ਼ਨ ਜਨਮਾਸ਼ਟਮੀ, ਵੱਡੀ ਗਿਣਤੀ ਚ ਪਹੁੰਚੇ ਸ਼ਰਧਾਲੂ
Krishna Janmashtami: ਮੰਦਿਰ ਵਿੱਚ ਮੱਥਾ ਟੇਕਣ ਪਹੁੰਚੇ ਸ਼ਰਧਾਲੂ ਜਤਿੰਦਰ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਆਪਣੇ ਪਰਿਵਾਰ ਸਮੇਤ ਇੱਥੇ ਆਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਆਪਣੇ ਬੱਚਿਆਂ ਨੂੰ ਰਾਧਾਕ੍ਰਿਸ਼ਨ ਦੇ ਰੂਪ ਵਿੱਚ ਸਜਾਉਣ ਨਾਲ ਇੱਕ ਵੱਖਰੀ ਹੀ ਭਾਵਨਾ ਜਨਮ ਲੈਂਦੀ ਹੈ। ਮਨੋਕਾਮਨਾ ਪੂਰੀਆਂ ਹੁੰਦੀਆਂ ਹਨ 'ਤੇ ਪਰਮਾਤਮਾ ਸਭ ਉੱਤੇ ਕਿਰਪਾ ਕਰਦਾ ਹੈ।
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿੱਚ ਅੱਜ ਸ਼ਰਧਾ ਤੇ ਸਤਿਕਾਰ ਨਾਲ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ ਤੋਂ ਹੀ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਮੰਦਿਰ ਪਹੁੰਚ ਕੇ ਮੱਥਾ ਟੇਕ ਰਹੇ ਹਨ। ਨਾਲ ਸੁਖਸ਼ਾਂਤੀ, ਚੜ੍ਹਦੀ ਕਲਾ ਅਤੇ ਮਨੋਕਾਮਨਾਵਾਂ ਪੂਰੀਆਂ ਹੋਣ ਦੀ ਅਰਦਾਸ ਕਰ ਰਹੇ ਹਨ।
ਇਸ ਵਿਸ਼ੇਸ਼ ਮੌਕੇ ਤੇ ਮੰਦਿਰ ਪਰਿਸਰ ਸੁੰਦਰ ਰੋਸ਼ਨੀ ਤੇ ਫੁੱਲਾਂ ਨਾਲ ਸਜਾਇਆ ਗਿਆ ਹੈ। ਸ਼ਰਧਾਲੂਆਂ ਵੱਲੋਂ ਛੋਟੇ ਛੋਟੇ ਬੱਚਿਆਂ ਨੂੰ ਰਾਧਾ ਅਤੇ ਕ੍ਰਿਸ਼ਨ ਦਾ ਰੂਪ ਦੇ ਕੇ ਤਿਉਹਾਰ ਦੀਆਂ ਰੌਣਕਾਂ ਨੂੰ ਹੋਰ ਵਧਾਇਆ ਗਿਆ। ਹਰ ਪਾਸੇ ਭਗਤੀ, ਭਾਵਨਾ ਅਤੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।
ਮੰਦਿਰ ਵਿੱਚ ਮੱਥਾ ਟੇਕਣ ਪਹੁੰਚੇ ਸ਼ਰਧਾਲੂ ਜਤਿੰਦਰ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਆਪਣੇ ਪਰਿਵਾਰ ਸਮੇਤ ਇੱਥੇ ਆਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਆਪਣੇ ਬੱਚਿਆਂ ਨੂੰ ਰਾਧਾਕ੍ਰਿਸ਼ਨ ਦੇ ਰੂਪ ਵਿੱਚ ਸਜਾਉਣ ਨਾਲ ਇੱਕ ਵੱਖਰੀ ਹੀ ਭਾਵਨਾ ਜਨਮ ਲੈਂਦੀ ਹੈ। ਮਨੋਕਾਮਨਾ ਪੂਰੀਆਂ ਹੁੰਦੀਆਂ ਹਨ ‘ਤੇ ਪਰਮਾਤਮਾ ਸਭ ਉੱਤੇ ਕਿਰਪਾ ਕਰਦਾ ਹੈ।
ਦੇਸ਼ ਭਰ ਚ ਧੂਮਧਾਮ ਨਾਲ ਮਨਾਈ ਜਾ ਰਹੀ ਜਨਮਾਸ਼ਟਮੀ
ਦੇਸ਼ ਭਰ ਵਿੱਚ ਭਗਵਾਨ ਕ੍ਰਿਸ਼ਨ ਜਨਮ-ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ, ਮਥੁਰਾ ਅਤੇ ਵ੍ਰਿੰਦਾਵਨ ਵਿੱਚ ਸ਼ਰਧਾਲੂਆਂ ਦਾ ਹੜ੍ਹ ਇਕੱਠਾ ਹੋ ਗਿਆ ਹੈ। ਸ਼ਰਧਾਲੂ ਸ਼੍ਰੀ ਕ੍ਰਿਸ਼ਨ ਦੇ ਦਰਸ਼ਨ ਕਰਨ ਲਈ ਵੱਖ-ਵੱਖ ਮੰਦਰਾਂ ਵਿੱਚ ਪਹੁੰਚ ਰਹੇ ਹਨ। ਸ਼ਰਧਾ ਦਾ ਅਲੌਕਿਕ ਦ੍ਰਿਸ਼ ਮਨਮੋਹਕ ਹੈ।
ਦੇਸ਼ ਦੇ ਵੱਖ-ਵੱਖ ਮੰਦਰਾਂ ਤੋਂ ਮਨਮੋਹਕ ਤਸਵੀਰਾਂ ਆ ਰਹੀਆਂ ਹਨ। ਮਥੁਰਾ ਵਿੱਚ, ਸਖ਼ਤ ਸੁਰੱਖਿਆ ਦੇ ਵਿਚਕਾਰ, ਸ਼੍ਰੀ ਕ੍ਰਿਸ਼ਨ ਜਨਮ ਸਥਾਨ ਵਿੱਚ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼੍ਰੀ ਕ੍ਰਿਸ਼ਨ ਦੀ ਜਯੰਤੀ ਬਹੁਤ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਤੇ ਸਾਰੇ ਪ੍ਰਮੁੱਖ ਮੰਦਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਪਹੁੰਚ ਰਹੇ ਹਨ। ਹਰ ਸਾਲ, ਸ਼੍ਰੀ ਕ੍ਰਿਸ਼ਨ ਦੀ ਜਯੰਤੀ ਭਾਦਰਪਦ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਤਰੀਕ ਨੂੰ ਮਨਾਈ ਜਾਂਦੀ ਹੈ।
