ਮਾਘੀ ਮੌਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਸੰਗਤ, 40 ਮੁਕਤਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

Updated On: 

14 Jan 2024 14:46 PM

Magi Mela: ਸੰਗਤ ਨੇ ਅੱਜ ਦੇ ਪਵਿੱਤਰ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆ ਅਤੇ ਮਾਘੀ ਦੇ ਨਾਲ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ

ਮਾਘੀ ਮੌਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਸੰਗਤ, 40 ਮੁਕਤਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

Follow Us On

ਚਾਲੀ ਮੁਕਤਿਆਂ ਦੀ ਯਾਦ ‘ਚ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਦੇਸ਼ ਵਿਦੇਸ਼ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਗੂਰੁ ਘਰ ਪਹੁੰਚੇ ਕੇ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਨਤਮਸਤਕ ਹੁੰਦੀਆਂ ਹਨ। ਗੁਰੂ ਘਰ ਪਹੁੰਚੀ ਸੰਗਤ ਨੇ ਪਰਿਵਾਰ ਤੇ ਕੌਮ ਦੀ ਚੜਦੀਕਲਾ ਦੀ ਅਰਦਾਸ ਕਰਦੀਆਂ ਹਨ। ਅੰਮ੍ਰਿਤਸਰ (Amritsar) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ ਹਨ।

ਸੰਗਤ ਨੇ ਅੱਜ ਦੇ ਪਵਿੱਤਰ ਦਿਹਾੜੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆ ਅਤੇ ਮਾਘੀ ਦੇ ਨਾਲ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ।

ਵੱਡੀ ਗਿਣਤੀ ‘ਚ ਪਹੁੰਚੀ ਸੰਗਤ

ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਨਤਮਸਤਕ ਹੋਏ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅੱਜਕੱਲ੍ਹ ਦੀ ਨੌਜਵਾਨ ਪੀੜੀ ਮਾਘੀ ਵਰਗੇ ਪਵਿੱਤਰ ਤਿਉਹਾਰਾਂ ਨੂੰ ਭੁੱਲਦੀ ਜਾ ਰਹੀ ਹੈ ਉਹਨਾਂ ਨੂੰ ਪਤਾ ਹੀ ਨਹੀਂ ਕਿ ਮਾਘੀ ਦਾ ਮਤਲਬ ਕੀ ਹੈ। ਦਰਬਾਰ ਸਾਹਿਬ ਪਹੁੰਚੀ ਸੰਗਤ ਦਾ ਕਹਿਣਾ ਹੈ ਕਿ ਕਿ ਸਾਨੂੰ ਲੋੜ ਹੈ ਅੱਜ ਦੀ ਪੀੜ੍ਹੀ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਾਉਣ ਦੀ।

ਇਸ ਮੌਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟ ਨੇ ਟਵੀਟ ਕਰਦਿਆਂ ਹੋਏ ਜਾਣਕਾਰੀ ਦਿੱਤੀ ਹੈ। ਇਸ ਪੋਸਟ ‘ਚ ਉਨ੍ਹਾਂ ਦਰਬਾਰ ਸਾਹਿਬ ਦੇ ਨੀਂਹ ਪੱਥਰ ਰੱਖੇ ਜਾਣ ਦੇ ਦਿਨ ਵਜੋਂ ਯਾਦ ਕੀਤਾ ਜਾ ਰਿਹਾ ਹੈ। ਅੱਜ ਦੇ ਦਿਨ 1588 ਈ. ਨੂੰ ਸ੍ਰੀ ਸੱਚਖੰਡ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ ਸੀ।

Exit mobile version