Sri Muktsar Sahib: 12 ਜਨਵਰੀ ਤੋਂ 15 ਜਨਵਰੀ ਤੱਕ ਹੋਣਗੇ ਮਾਘੀ ਦੇ ਮੇਲੇ ਸਬੰਧੀ ਧਾਰਮਿਕ ਸਮਾਗਮ

Updated On: 

12 Jan 2025 11:36 AM

14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦਿਨ ਹੀ ਪਵਿੱਤਰ ਸਰੋਵਰ ਵਿਚ ਮਾਘੀ ਦਾ ਪਵਿੱਤਰ ਇਸ਼ਨਾਨ ਹੋਵੇਗਾ। ਧਾਰਮਿਕ ਸਮਾਗਮਾਂ ਦੌਰਾਨ ਰਾਗੀ ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਣਗੇ। 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਨਾਲ ਮਾਘੀ ਦੇ ਇਤਿਹਾਸਿਕ ਮੇਲੇ ਦੀ ਰਸਮੀ ਸਮਾਪਤੀ ਹੋਵੇਗੀ।

Sri Muktsar Sahib: 12 ਜਨਵਰੀ ਤੋਂ 15 ਜਨਵਰੀ ਤੱਕ ਹੋਣਗੇ ਮਾਘੀ ਦੇ ਮੇਲੇ ਸਬੰਧੀ ਧਾਰਮਿਕ ਸਮਾਗਮ

12 ਜਨਵਰੀ ਤੋਂ 15 ਜਨਵਰੀ ਤੱਕ ਹੋਣਗੇ ਮਾਘੀ ਦੇ ਮੇਲੇ ਸਬੰਧੀ ਧਾਰਮਿਕ ਸਮਾਗਮ

Follow Us On

Maghi Mela Muktsar Sahib: ਚਾਲੀ ਮੁਕਤਿਆਂ ਦੀ ਮਹਾਨ ਸ਼ਹਾਦਤ ਦੀ ਯਾਦ ਵਿਚ ਲੱਗਣ ਵਾਲੇ ਇਤਿਹਾਸਕ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ 12 ਜਨਵਰੀ ਨੂੰ ਸ਼ੁਰੂ ਹੋਣਗੇ ਅਤੇ ਇਹ ਸਮਾਗਮ 15 ਜਨਵਰੀ ਤੱਕ ਚੱਲਣਗੇ। ਸ੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤ ਦੇ ਸਹਿਯੋਗ ਨਾਲ ਇਹਨਾਂ ਦਿਨਾਂ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ 12 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 12, 13 ਅਤੇ 14 ਜਨਵਰੀ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਹੋਣਗੇ।

14 ਨੂੰ ਹੋਵੇਗਾ ਪਵਿੱਤਰ ਇਤਿਹਾਸ

ਜਿਸ ਤੋਂ ਬਾਅਦ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦਿਨ ਹੀ ਪਵਿੱਤਰ ਸਰੋਵਰ ਵਿਚ ਮਾਘੀ ਦਾ ਪਵਿੱਤਰ ਇਸ਼ਨਾਨ ਹੋਵੇਗਾ। ਧਾਰਮਿਕ ਸਮਾਗਮਾਂ ਦੌਰਾਨ ਰਾਗੀ ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਣਗੇ। 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਨਾਲ ਮਾਘੀ ਦੇ ਇਤਿਹਾਸਿਕ ਮੇਲੇ ਦੀ ਰਸਮੀ ਸਮਾਪਤੀ ਹੋਵੇਗੀ।

ਸਜਾਇਆ ਜਾਵੇਗਾ ਨਗਰ ਕੀਰਤਨ

ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ ਪਹੁੰਚੇਗਾ ਅਤੇ ਵਾਪਿਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 4 ਦਿਨ ਗੁਰੂ ਕੇ ਅਤੁੱਟ ਲੰਗਰ ਵਰਤਣਗੇ। ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਸ੍ਰੀ ਦਰਬਾਰ ਸਾਹਿਬ ਵੱਲੋਂ ਰਿਹਾਇਸ ਅਤੇ ਲੰਗਰਾਂ ਦੇ ਖਾਸ ਪ੍ਰਬੰਧ ਕੀਤੇ ਗਏ ਹਨ।ਇਸ ਦੌਰਾਨ ਇਤਿਹਾਸ ਨਾਲ ਸਬੰਧਿਤ ਪ੍ਰਦਰਸ਼ਨੀ ਵੀ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਲਗਾਈ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਲਗਾਏਗਾ ਸਿਆਸੀ ਕਾਨਫਰੰਸ

ਇਸ ਸਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਘੀ ਮੇਲੇ ਦੌਰਾਨ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਹੁਣ ਲੀਡਰਸ਼ਿਪ ਨਵੇਂ ਸਿਰ੍ਹੇ ਤੋਂ ਪੰਜਾਬ ਦੇ ਲੋਕਾਂ ਨੂੰ ਮੁੜ ਅਕਾਲੀ ਦਲ ਨਾਲ ਜੋੜਣ ਦੀ ਕੋਸ਼ਿਸ ਕਰਨਗੇ। ਪਿਛਲੇ ਦਿਨੀਂ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਨਾਲ ਬੈਠਕ ਕੀਤੀ ਸੀ ਅਤੇ ਇਸ ਕਾਨਫਰੰਸ ਦੀਆਂ ਤਿਆਰੀ ਸਬੰਧੀ ਚਰਚਾ ਕੀਤੀ ਗਈ ਸੀ।