Maghi Mela: ਮੇਲਾ ਮਾਘੀ ਸੰਬੰਧੀ ਸਮਾਗਮ ਦੀ ਹੋਈ ਸ਼ੁਰੂਆਤ, 4 ਦਿਨ ਚੱਲਣਗੇ ਧਾਰਮਿਕ ਸਮਾਗਮ
ਮੇਲਾ ਮਾਘੀ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ 12 ਜਨਵਰੀ ਤੋਂ 15 ਜਨਵਰੀ ਤਕ ਚੱਲਣਗੇ। ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ 14 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਵਿੱਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਨਗਰ ਕੀਰਤਨ ਦੇ ਨਾਲ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ।
ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਏ ਜਾਣ ਵਾਲੇ ਮੇਲਾ ਮਾਘੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਅੱਜ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਇਹ ਸਮਾਗਮਾਂ ਦੀ ਸ਼ੁਰੂਆਤ ਹੋਈ ।
ਮੇਲਾ ਮਾਘੀ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ 12 ਜਨਵਰੀ ਤੋਂ 15 ਜਨਵਰੀ ਤਕ ਚੱਲਣਗੇ। ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ 14 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਵਿੱਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਨਗਰ ਕੀਰਤਨ ਦੇ ਨਾਲ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ, ਇਨ੍ਹਾਂ ਸਮਾਗਮਾਂ ਨੂੰ ਵੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਗਰ ਅਤੇ ਰਿਹਾਇਸ਼ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ।
ਚਾਲੀ ਮੁਕਤਿਆਂ ਦੀ ਧਰਤੀ ਹੈ ਮੁਕਤਸਰ ਸਾਹਿਬ
ਇਹਨਾਂ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਸੰਗਤਾਂ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਨਤਮਸਤਕ ਹੋਣ ਪਹੁੰਚਦੀਆਂ ਹਨ, ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਉਹ ਸਥਾਨ ਹੈ ਜਿਸ ਨੂੰ ਸਿੱਖ ਇਤਿਹਾਸ ਵਿੱਚ ਖਿਦਰਾਣੇ ਦੀ ਢਾਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਇਸ ਜਗ੍ਹਾ ਤੇ ਖਿਦਰਾਣੇ ਦੀ ਜੰਗ ਲੜ ਕੇ ਚਾਲੀ ਸਿੰਘ ਜੋ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਸਨ, ਉਨ੍ਹਾਂ ਦਾ ਬੇਦਾਵਾ ਜੰਗ ਉਪਰੰਤ ਗੁਰੂ ਸਾਹਿਬ ਨੇ ਆਪਣੇ ਹੱਥੀਂ ਪਾੜਿਆ ਸੀ, ਉਹ ਚਾਲੀ ਸਿੰਘ ਇਸ ਅਸਥਾਨ ਤੇ ਸ਼ਹੀਦੀਆਂ ਪ੍ਰਾਪਤ ਕਰ ਗਏ, ਉਨ੍ਹਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤਿਆਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ।
ਸ੍ਰੀ ਮੁਕਤਸਰ ਸਾਹਿਬ ਦੀ ਪਾਵਨ ਧਰਤੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਤ ਵੱਖ ਵੱਖ – ਵੱਖ ਇਤਿਹਾਸਕ ਸਥਾਨ ਹਨ। ਜਿਨ੍ਹਾਂ ਉੱਪਰ ਮੇਲਾ ਮਾਘੀ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੁੰਦੀਆਂ ਹਨ। ਇਹਨਾਂ ਪਾਵਨ ਅਸਥਾਨਾਂ ਤੇ ਲਗਾਤਾਰ ਆਉਣ ਵਾਲੇ ਚਾਰ ਦਿਨ ਧਾਰਮਿਕ ਸਮਾਗਮ ਚਲਦੇ ਰਹਿਣਗੇ।
ਮਾਘੀ ਮੇਲੇ ਦੌਰਾਨ ਸਿਆਸੀ ਰੰਗ ਵੀ ਦਿਖਾਈ ਦੇਣਗੇ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ ਤਾਂ ਉੱਥੇ ਹੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵੀ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੁੰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ