ਅੰਮ੍ਰਿਤਸਰ ‘ਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ, ਵੱਡੀ ਗਿਣਤੀ ‘ਚ ਪਹੁੰਚੀ ਸੰਗਤ

Updated On: 

06 Dec 2024 13:18 PM

Guru Tegh Bahadur Singh: ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕੁੱਝ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ ਸਨ।

ਅੰਮ੍ਰਿਤਸਰ ਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ, ਵੱਡੀ ਗਿਣਤੀ ਚ ਪਹੁੰਚੀ ਸੰਗਤ
Follow Us On

Guru Tegh Bahadur Singh: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਪਹੁੰਚੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕੁੱਝ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ‘ਚੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।

ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਸੰਗਤ ਨੇ ਨਗਰ ਕੀਰਤਨ ਦਾ ਸੁਆਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ‘ਚ ਗਤਕਾ ਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਵੀ ਹਾਜ਼ਰ ਰਹੀਆਂ।

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 6 ਦਸੰਬਰ ਨੂੰ ਮਨਾਇਆ ਜਾਵੇਗਾ। ਇਸ ਦਿਨ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਧਰਮ ਦੀ ਰੱਖਿਆ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ ਸੀ। ਇਸ ਇਤਿਹਾਸਕ ਘਟਨਾ ਦੀ ਯਾਦ ਵਿੱਚ ਪੂਰੇ ਦੇਸ਼ ਵਿਸ਼ੇਸ਼ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਗੁਰੂ ਹਰ ਗੋਵਿੰਦ ਜੀ ਛੇਵੇਂ ਗੁਰੂ ਸਨ। ਅਤੇ ਗੁਰੂ ਹਰ ਗੋਵਿੰਦ ਦੇ ਸਭ ਤੋਂ ਛੋਟੇ ਪੁੱਤਰ ਗੁਰੂ ਤੇਗ ਬਹਾਦਰ ਜੀ ਸਨ। ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਉਹਨਾਂ ਦੀ ਪਤਨੀ ਬੀਬੀ ਵੀਰੋ ਦੇ ਪਰਿਵਾਰ ਵਿੱਚ ਇੱਕ ਬੇਟੀ ਅਤੇ ਪੰਜ ਪੁੱਤਰ ਸਨ। ਗੁਰੂ ਤੇਗ ਬਹਾਦਰ ਜੀ ਨੂੰ ਸਿੱਖ ਧਰਮ ਵਿੱਚ ਇੱਕ ਕ੍ਰਾਂਤੀਕਾਰੀ ਯੁੱਗ ਪੁਰਸ਼ ਵਜੋਂ ਜਾਣਿਆ ਜਾਂਦਾ ਹੈ। ਗੁਰੂ ਹਰ ਗੋਬਿੰਦ ਸਿੰਘ ਜੀ ਦੇ 5ਵੇਂ ਸਪੁੱਤਰ ਸਨ ਅਤੇ ਮਨੁੱਖੀ ਸੱਭਿਆਚਾਰਕ ਵਿਰਸੇ ਦੀ ਖ਼ਾਤਰ ਆਪਣਾ ਸਾਰਾ ਜੀਵਨ ਕੁਰਬਾਨ ਕਰਨ ਵਾਲੇ ਹੋਣ ਦੇ ਨਾਲ-ਨਾਲ ਉਨ੍ਹਾਂ ਦਾ ਜੀਵਨ ਵੀ ਬਹਾਦਰੀ ਭਰਿਆ ਹੈ।

ਸਿੱਖ ਧਰਮ ਦੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਸਿੰਘ ਨੇ ਧਰਮ ਦੀ ਰੱਖਿਆ ਅਤੇ ਧਾਰਮਿਕ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਿਹਾ ਗਿਆ ਸੀ। ਗੁਰੂ ਤੇਗ ਬਹਾਦਰ ਸਿੰਘ ਜੀ ਅਜਿਹੀ ਬਹਾਦਰੀ ਅਤੇ ਦਲੇਰੀ ਦੀ ਮਿਸਾਲ ਸਨ। ਗੁਰੂ ਤੇਗ ਬਹਾਦਰ ਸਿੰਘ ਜੀ, ਜਿਨ੍ਹਾਂ ਨੇ ਆਪਣੀਆਂ ਵਿਸ਼ੇਸ਼ ਸਿੱਖਿਆਵਾਂ, ਵਿਚਾਰਾਂ ਅਤੇ ਧਰਮ ਦੀ ਰਾਖੀ ਲਈ ਆਪਣੇ ਜਜ਼ਬੇ ਨੂੰ ਕਾਇਮ ਰੱਖਿਆ, ਉਨ੍ਹਾਂ ਦਾ ਸਿੱਖ ਧਰਮ ਵਿੱਚ ਵਿਲੱਖਣ ਸਥਾਨ ਹੈ।

Related Stories
Aaj Da Rashifal: ਜ਼ਰੂਰੀ ਕੰਮਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼ ਕਰੋ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
New Year 2025: ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਕਰੋ ਇਹ ਕੰਮ, ਜ਼ਿੰਦਗੀ ‘ਚ ਨਹੀਂ ਆਉਣਗੀਆਂ ਮੁਸ਼ਕਿਲਾਂ!
Aaj Da Rashifal: ਕੰਮ ਦੀ ਤਲਾਸ਼ ਕਰਨ ਵਾਲੇ ਲੋਕਾਂ ਲਈ ਮੌਕੇ ਹੋਣਗੇ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
Aaj Da Rashifal: ਸਾਰਿਆਂ ਨਾਲ ਮਿਲ ਕੇ ਕੰਮ ਕਰਨ ਦੀ ਆਦਤ ਮਜ਼ਬੂਤ ​​ਹੋਵੇਗੀ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
Mahakumb 2025: ਸ਼ਿਵ ਦੀ ਅਰਾਧਨਾ ਦੇ ਨਾਲ ਹੀ ਕੀਤਾ ਜਾਂਦਾ ਹੈ ਗੁਰਬਾਣੀ ਦਾ ਪਾਠ ਵੀ, ਜਾਣੋ ਸ਼੍ਰੀ ਪੰਚਾਇਤੀ ਨਯਾ ਉਦਾਸੀਨ ਅਖਾੜੇ ਦੀ ਕਥਾ
Aaj Da Rashifal: ਅੱਜ ਨੌਕਰੀ ਵਿੱਚ ਚੰਗਾ ਪ੍ਰਦਰਸ਼ਨ ਕਰੋਗੇ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ
Exit mobile version