AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਹਰਿਮੰਦਰ ਸਾਹਿਬ ਵਿੱਚ ਵਿਦੇਸ਼ੀ ਸੰਗਤ ਨੇ ਦਿੱਤੀ ਆਧੁਨਿਕ ਸਾਊਂਡ ਸਿਸਟਮ ਦੀ ਸੇਵਾ, ਹੋਰ ਵੀ ਸੁਰੀਲੀ ਹੋਈ ਗੁਰਬਾਣੀ ਦੀ ਆਵਾਜ਼

New Sound System Installed in Golden Temple: ਧਾਮੀ ਨੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ 1604 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਕੇ ਮਨੁੱਖਤਾ ਨੂੰ ਅਮੋਲਕ ਦਿਸ਼ਾ ਦਿੱਤੀ। ਇਸ ਪਵਿੱਤਰ ਦਿਹਾੜੇ ਤੇ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੰਕਲਪ ਕਰਨਾ ਚਾਹੀਦਾ ਹੈ।

ਸ੍ਰੀ ਹਰਿਮੰਦਰ ਸਾਹਿਬ ਵਿੱਚ ਵਿਦੇਸ਼ੀ ਸੰਗਤ ਨੇ ਦਿੱਤੀ ਆਧੁਨਿਕ ਸਾਊਂਡ ਸਿਸਟਮ ਦੀ ਸੇਵਾ, ਹੋਰ ਵੀ ਸੁਰੀਲੀ ਹੋਈ ਗੁਰਬਾਣੀ ਦੀ ਆਵਾਜ਼
lalit-sharma
| Updated On: 09 Apr 2026 19:06 PM IST
Share

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਵੇਂ ਆਧੁਨਿਕ ਸਾਊਂਡ ਸਿਸਟਮ ਦੀ ਸ਼ੁਰੂਆਤ ਕੀਤੀ ਗਈ, ਇਹ ਸੇਵਾ ਯੂਕੇ ਦੀ ਸੰਗਤ ਨੇ ਦਿੱਤੀ ਹੈ। ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਕਰਨਾ ਵੱਡੇ ਭਾਗਾਂ ਵਾਲੀ ਗੱਲ ਹੁੰਦੀ ਹੈ ਅਤੇ ਇਹ ਸੇਵਾ ਸਿਰਫ਼ ਉਹਨਾਂ ਨੂੰ ਮਿਲਦੀ ਹੈ ਜਿਨ੍ਹਾਂ ਉੱਤੇ ਸਤਿਗੁਰੂ ਦੀ ਕਿਰਪਾ ਹੁੰਦੀ ਹੈ।

ਧਾਮੀ ਨੇ ਦੱਸਿਆ ਕਿ ਪੁਰਾਣਾ ਸਾਊਂਡ ਸਿਸਟਮ ਭਾਵੇਂ ਠੀਕ ਤਰੀਕੇ ਨਾਲ ਚੱਲ ਰਿਹਾ ਸੀ, ਪਰ ਆਧੁਨਿਕ ਟੈਕਨੋਲੋਜੀ ਦੇ ਅਨੁਸਾਰ ਇਸ ਵਿੱਚ ਵੱਡੀਆਂ ਸੋਧਾਂ ਦੀ ਲੋੜ ਸੀ। ਹੁਣ ਨਵੇਂ ਸਿਸਟਮ ਵਿੱਚ ਲਗਭਗ 130 ਸਪੀਕਰ ਲਗਾਏ ਗਏ ਹਨ, ਜੋ ਪਰਿਕਰਮਾ ਅਤੇ ਹੋਰ ਸਥਾਨਾਂ ਤੇ ਇਸ ਤਰ੍ਹਾਂ ਸੈੱਟ ਕੀਤੇ ਗਏ ਹਨ ਕਿ ਗੁਰਬਾਣੀ ਦੀ ਆਵਾਜ਼ ਸਾਫ਼ ਅਤੇ ਸੁਰੀਲੇ ਢੰਗ ਨਾਲ ਹਰ ਸੰਗਤ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਾਰੀ ਸੰਗਤ ਨੂੰ ਗੁਰਬਾਣੀ ਸਹੀ ਤਰ੍ਹਾਂ ਸੁਣਨ ਵਿੱਚ ਦਿੱਕਤ ਆਉਂਦੀ ਸੀ, ਪਰ ਹੁਣ ਇਹ ਸਮੱਸਿਆ ਦੂਰ ਹੋ ਜਾਵੇਗੀ।

ਵਿਦੇਸ਼ੀ ਸੰਗਤ ਨੇ ਦਿੱਤੀ ਸਾਉਂਡ ਸਿਸਟਮ ਦੀ ਸੇਵਾ

ਉਨ੍ਹਾਂ ਨੇ ਇਸ ਸੇਵਾ ਵਿੱਚ ਯੋਗਦਾਨ ਪਾਉਣ ਵਾਲੀ ਵਿਦੇਸ਼ੀ, ਖਾਸ ਕਰਕੇ ਯੂਕੇ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੇਵਾ ਲੰਬੇ ਸਮੇਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਨਵੀਂ ਟੈਕਨੋਲੋਜੀ ਦੇ ਨਾਲ-ਨਾਲ ਆਟੋਮੈਟਿਕ ਸਿਸਟਮ ਵੀ ਲਗਾਇਆ ਗਿਆ ਹੈ, ਜੋ ਲੰਬੇ ਸਮੇਂ ਤੱਕ ਬਿਨਾਂ ਰੁਕਾਵਟ ਕੰਮ ਕਰੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਯੂਕੇ ਵਿੱਚ ਚੱਲ ਰਹੇ ਮਿਸ਼ਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਉਥੇ ਗੁਰਮਤਿ ਪ੍ਰਚਾਰ, ਬੱਚਿਆਂ ਨੂੰ ਕੀਰਤਨ ਅਤੇ ਗੁਰਬਾਣੀ ਸਿਖਲਾਈ ਦੇਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। SGPC ਵੱਲੋਂ ਉਥੇ ਕਰਮਚਾਰੀ ਭੇਜਣ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ, ਤਾਂ ਜੋ ਪ੍ਰਬੰਧ ਹੋਰ ਮਜ਼ਬੂਤ ਹੋ ਸਕੇ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਸਿੱਖੀ ਨਾਲ ਜੋੜਿਆ ਜਾ ਸਕੇ। ਧਾਮੀ ਨੇ ਇਸ ਸੇਵਾ ਨਾਲ ਜੁੜੇ ਸਾਰੇ ਸੇਵਾਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਚੜਦੀ ਕਲਾ ਅਤੇ ਸੁੱਖ-ਸ਼ਾਂਤੀ ਦੀ ਅਰਦਾਸ ਕਰਦਿਆਂ ਸਭ ਦਾ ਧੰਨਵਾਦ ਕੀਤਾ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...