AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Vastu Shashtra Tips: ਘਰ ਦੀ ਉੱਤਰ ਦਿਸ਼ਾ ਦੇ ਸਕਦੀ ਹੈ ਆਰਥਿਕ ਫਾਇਦਾ, ਕਰੋ ਇਹ ਉਪਾਏ

ਧਾਰਮਿਕ ਨਿਊਜ: ਘਰ ਦੀ ਕਿਹੜੀ ਦਿਸ਼ਾ ਵਿੱਚ ਸ਼ੁਭ ਹੈ ਅਤੇ ਕੀ ਅਸ਼ੁਭ ਹੈ। ਇਸਦੀ ਪੂਰੀ ਜਾਣਕਾਰੀ ਵਾਸਤੂ ਸ਼ਾਸਤਰ ਵਿੱਚ ਦਿੱਤੀ ਗਈ ਹੈ। ਹਿੰਦੂ ਸੰਸਕ੍ਰਿਤੀ ਵਿੱਚ ਚਾਰੇ ਦਿਸ਼ਾਵਾਂ ਦਾ ਵਰਣਨ ਜੋਤਿਸ਼ ਅਤੇ ਵਾਸਤੂ ਸ਼ਾਸਤਰ ਵਿੱਚ ਮਿਲਦਾ ਹੈ, ਪਰ ਉੱਤਰ ਦਿਸ਼ਾ ਨੂੰ ਸਭ ਤੋਂ ਪਵਿੱਤਰ ਅਤੇ ਸ਼ੁਭ ਦੱਸਿਆ ਗਿਆ ਹੈ।

Vastu Shashtra Tips: ਘਰ ਦੀ ਉੱਤਰ ਦਿਸ਼ਾ ਦੇ ਸਕਦੀ ਹੈ ਆਰਥਿਕ ਫਾਇਦਾ, ਕਰੋ ਇਹ ਉਪਾਏ
ਘਰ ਦੀ ਉੱਤਰ ਦਿਸ਼ਾ ਦੇ ਸਕਦੀ ਹੈ ਆਰਥਿਕ ਫਾਇਦਾ, ਕਰੋ ਇਹ ਉਪਾਏ। North direction of house can give Economic benefits
tv9-punjabi
| Published: 22 Feb 2023 13:59 PM IST
Share
ਧਾਰਮਿਕ ਨਿਊਜ: ਹਿੰਦੂ ਧਰਮ ਵਿੱਚ ਦਿਸ਼ਾਵਾਂ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ । ਵਾਸਤੂ ਸ਼ਾਸਤਰ (Vastu Shastra) ‘ਚ ਇਸ ਗੱਲ ਦੇ ਵੇਰਵੇ ਕਈਂ ਜਗ੍ਹਾ ਤੇ ਮਿਲਦੇ ਹਨ ਕਿ ਘਰ ਜਾਂ ਫਿਰ ਦਫਤਰ ਦੀ ਕਿਹੜੀ ਦਿਸ਼ਾ ਸਾਡੇ ਲਈ ਕਿਸ ਤਰਾਂ ਫਲਦਾਇਕ ਹੋ ਸਕਦੀ ਹੈ । ਘਰ ਜਾਂ ਦਫਤਰ ਕਿਸ ਦਿਸ਼ਾ ਵਿੱਚ ਬਣਾਉਣਾ ਚਾਹੀਦਾ ਹੈ? ਇੰਨਾ ਹੀ ਨਹੀਂ ਇਹ ਵੀ ਦੱਸਿਆ ਗਿਆ ਹੈ ਕਿ ਘਰ ਜਾਂ ਦਫਤਰ ‘ਚ ਕਿਹੜੀ ਚੀਜ਼ ਕਿਸ ਜਗ੍ਹਾ ‘ਤੇ ਰੱਖੀ ਜਾਵੇ। ਤਾਂ ਜੋ ਸਾਨੂੰ ਸਫਲਤਾ, ਦੌਲਤ ਮਿਲ ਸਕੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਸਰਲ ਪਰ ਮਹੱਤਵਪੂਰਨ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਵਾਸਤੂ ਸ਼ਾਸਤਰ ‘ਚ ਬਹੁਤ ਮਹੱਤਵਪੂਰਨ ਦੱਸਿਆ ਗਿਆ ਹੈ। ਉੱਤਰ ਦਿਸ਼ਾ ਨੂੰ ਸਾਫ਼ ਅਤੇ ਹਰਾ ਰੱਖੋ ਉੱਤਰ ਦਿਸ਼ਾ ਨੂੰ ਬੁਧ ਅਤੇ ਕੁਬੇਰ ਦੀ ਦਿਸ਼ਾ ਦੱਸਿਆ ਗਿਆ ਹੈ। ਵਾਸਤੂ ਸ਼ਾਸਤਰ ਦੇ ਅਨੁਸਾਰ, ਸਾਨੂੰ ਆਪਣੇ ਘਰ ਅਤੇ ਦਫਤਰ ਦੀ ਉੱਤਰ ਦਿਸ਼ਾ ਨੂੰ ਹਰਾ, ਖਾਲੀ ਅਤੇ ਸਾਫ਼ ਰੱਖਣਾ ਚਾਹੀਦਾ ਹੈ। ਪਾਰਦ ਸ਼ਿਵਲਿੰਗ ਨੂੰ ਘਰ ਦੀ ਉੱਤਰ ਦਿਸ਼ਾ ਵਿੱਚ ਰੱਖਣਾ ਚਾਹੀਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਉੱਤਰ ਦਿਸ਼ਾ ਨੂੰ ਹਰੇ ਰੰਗ ਨਾਲ ਰੰਗੋ ਅਤੇ ਪਾਰਦ ਸ਼ਿਵਲਿੰਗ ਰੱਖੋ। ਇਸ ਦਿਸ਼ਾ ‘ਚ ਦੀਵਾ, ਪ੍ਰਸ਼ਾਦ ਅਤੇ ਫੁੱਲ ਵੀ ਰੱਖੋ ਅਤੇ ਨਿਯਮਿਤ ਰੂਪ ਨਾਲ ਭਗਵਾਨ ਸ਼ਿਵ ਦੀ ਪੂਜਾ ਕਰੋ। ਮਾਨਤਾ ਅਨੁਸਾਰ ਅਜਿਹਾ ਕਰਨ ਨਾਲ ਤੁਹਾਨੂੰ ਆਰਥਿਕ ਲਾਭ ਮਿਲ ਸਕਦਾ ਹੈ। ਵਪਾਰ ਵਿੱਚ ਲਾਭ ਅਤੇ ਵਾਧਾ ਹੋ ਸਕਦਾ ਹੈ। ਇਸ ਦੇ ਨਾਲ ਹੀ ਭਗਵਾਨ ਸ਼ਿਵ ਦੀ ਕਿਰਪਾ ਵੀ ਬਣੀ ਰਹਿੰਦੀ ਹੈ। ਮਾਂ ਲਕਸ਼ਮੀ ਦੀ ਮੂਰਤੀ ਨੂੰ ਇਸ ਦਿਸ਼ਾ ‘ਚ ਰੱਖੋ ਮਾਂ ਲਕਸ਼ਮੀ ਨੂੰ ਧਨ ਦੀ ਦੇਵੀ ਕਿਹਾ ਜਾਂਦਾ ਹੈ। ਇਸੇ ਲਈ ਵਾਸਤੂ ਸ਼ਾਸਤਰ ਵਿੱਚ ਦੇਵੀ ਲਕਸ਼ਮੀ ਦੀ ਪੂਜਾ ਦਾ ਵਿਸ਼ੇਸ਼ ਮਹੱਤਵ ਦੱਸਿਆ ਗਿਆ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਘਰ ਦੀ ਉੱਤਰ ਦਿਸ਼ਾ ਵਿਚ ਮਾਂ ਲਕਸ਼ਮੀ ਦੀ ਮੂਰਤੀ ਜਾਂ ਤਸਵੀਰ ਰੱਖਣਾ ਸ਼ੁਭ ਹੈ। ਮਾਂ ਲਕਸ਼ਮੀ ਦੀ ਮੂਰਤੀ ਨੂੰ ਘਰ ਦੀ ਉੱਤਰ ਦਿਸ਼ਾ ਵਿੱਚ ਇਸ ਤਰ੍ਹਾਂ ਰੱਖੋ ਕਿ ਪੂਜਾ ਕਰਦੇ ਸਮੇਂ ਤੁਹਾਡਾ ਮੂੰਹ ਉੱਤਰ ਵੱਲ ਹੋਵੇ। ਇਸ ਤਰ੍ਹਾਂ ਜੇਕਰ ਤੁਸੀਂ ਵਾਸਤੂ ਦੇ ਇਨ੍ਹਾਂ ਮਹੱਤਵਪੂਰਨ ਟਿਪਸ ਦਾ ਪਾਲਣ ਕਰਦੇ ਹੋ, ਤਾਂ ਤੁਹਾਨੂੰ ਧਨ ਅਤੇ ਸਫਲਤਾ ਮਿਲਦੀ ਰਹੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...