ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ‘ਤੇ ਪੱਟੀ ‘ਚ ਡਰੋਨ ਸ਼ੋਅ, 500 ਡਰੋਨਾਂ ਨਾਲ ਜੀਵਨ ਤੇ ਸਿੱਖਿਆ ਨੂੰ ਦਿਖਾਇਆ

Updated On: 

22 Sep 2026 18:03 PM IST

ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਤਹਿਤ ਪੱਟੀ ਵਿਖੇ ਇੱਕ ਬੇਹੱਦ ਵਿਸ਼ਾਲ ਅਤੇ ਆਕਰਸ਼ਕ ਡਰੋਨ ਸ਼ੋਅ ਕਰਵਾਇਆ ਗਿਆ। ਇਹ ਵਿਸ਼ੇਸ਼ ਸ਼ੋਅ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਤਰਨਤਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਸ਼ਾਮ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿੱਚ ਇਸ ਸਮਾਗਮ ਦਾ ਪ੍ਰਬੰਧ ਕੀਤਾ ਗਿਆ।

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਤੇ ਪੱਟੀ ਚ ਡਰੋਨ ਸ਼ੋਅ, 500 ਡਰੋਨਾਂ ਨਾਲ ਜੀਵਨ ਤੇ ਸਿੱਖਿਆ ਨੂੰ ਦਿਖਾਇਆ

ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਤਹਿਤ ਪੱਟੀ ਵਿਖੇ ਇੱਕ ਬੇਹੱਦ ਵਿਸ਼ਾਲ ਅਤੇ ਆਕਰਸ਼ਕ ਡਰੋਨ ਸ਼ੋਅ ਕਰਵਾਇਆ ਗਿਆ। ਇਹ ਵਿਸ਼ੇਸ਼ ਸ਼ੋਅ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਤਰਨਤਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਸ਼ਾਮ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿੱਚ ਇਸ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਦਿਲਕਸ਼ ਡਰੋਨ ਸ਼ੋਅ ਦੌਰਾਨ ਆਧੁਨਿਕ ਤਕਨੀਕ ਨਾਲ ਲੈਸ 500 ਡਰੋਨਾਂ ਦੀ ਵਰਤੋਂ ਕੀਤੀ ਗਈ।

ਡਿਪਟੀ ਕਮਿਸ਼ਨਰ ਰਾਹੁਲ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ 500 ਡਰੋਨਾਂ ਰਾਹੀਂ ਅੰਬਰ ‘ਤੇ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਖ਼ੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ। ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਅਦਭੁੱਤ ਸੁਮੇਲ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਨਿਵਾਸੀ ਪਹੁੰਚੇ ਹੋਏ ਸਨ। ਡਰੋਨਾਂ ਵੱਲੋਂ ਅਸਮਾਨ ਵਿੱਚ ਵੱਖ-ਵੱਖ ਮਨਮੋਹਕ ਆਕ੍ਰਿਤੀਆਂ ਬਣਾ ਕੇ ਗੁਰੂ ਜੀ ਦੇ ਮਹਾਨ ਸੰਦੇਸ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਮਾਜਿਕ ਬਰਾਬਰੀ, ਆਪਸੀ ਭਾਈਚਾਰਾ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਵਰਗੇ ਮਹਾਨ ਵਿਚਾਰ ਮੁੱਖ ਤੌਰ ‘ਤੇ ਉਜਾਗਰ ਕੀਤੇ ਗਏ।

ਸਮਾਗਮਾਂ ਲਈ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ

ਇਸ ਸ਼ੁਭ ਅਵਸਰ ‘ਤੇ ਪੱਟੀ ਹਲਕੇ ਦੇ ਇੰਚਾਰਜ ਜਸਕੰਵਰ ਸਿੰਘ ਜੱਫਾ ਪੱਟੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਅਮੀਰ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਪੂਰਾ ਸਾਲ ਵਿਆਪਕ ਪੱਧਰ ‘ਤੇ ਪ੍ਰੋਗਰਾਮ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਇਨ੍ਹਾਂ ਸਾਰੇ ਸਮਾਗਮਾਂ ਵਾਸਤੇ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।

13 ਹਜ਼ਾਰ ਪਿੰਡਾਂ ‘ਚ ਦਿਖਾਈ ਜਾ ਰਹੀ ਡਾਕੂਮੈਂਟਰੀ ਫ਼ਿਲਮ

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਪ੍ਰਚਾਰ ਵੈਨਾਂ ਰਾਹੀਂ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜੀਵਨ ‘ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਵਿੱਦਿਅਕ ਅਦਾਰਿਆਂ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਭਰ ਵਿੱਚ ਕੁੱਲ 92 ਅਜਿਹੇ ਡਰੋਨ ਸ਼ੋਅ ਆਯੋਜਿਤ ਕੀਤੇ ਜਾ ਰਹੇ ਹਨ।

ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਇਸ ਸਮਾਰੋਹ ਦੌਰਾਨ ਐੱਸ.ਡੀ.ਐੱਮ. ਪੱਟੀ ਅਮਨਦੀਪ ਸਿੰਘ ਅਤੇ ਮੰਚ ਸੰਚਾਲਕ ਲੈਕਚਰਾਰ ਕੁਲਵਿੰਦਰ ਸਿੰਘ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਈ ਪਤਵੰਤੇ ਸੱਜਣ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਮੌਕੇ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕਰਕੇ ਪ੍ਰੋਗਰਾਮ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ ਗਿਆ।

Loading...
Unable to load recommendations.
Follow Us