ਫਗਵਾੜਾ: AAP ਆਗੂ ਦੇ ਘਰ ‘ਤੇ ਅੰਨ੍ਹੇਵਾਹ ਫਾਈਰਿੰਗ, ਸੀਸੀਟੀਵੀ ‘ਚ ਕੈਦ ਹੋਈ ਘਟਨਾ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਗਭਗ 23 ਰਾਉਂਡ ਫਾਇਰਿੰਗ ਹੋਈ ਤੇ ਜਾਂਚ ਜਾਰੀ ਹੈ। ਹਮਲਾਵਰਾਂ ਨੇ ਅਚਾਨਕ ਘਰ ਨੂੰ ਨਿਸ਼ਾਨਾ ਬਣਾਇਆ ਤੇ ਕਈ ਰਾਉਂਡ ਫਾਇਰ ਕੀਤੇ। ਇਹ ਘਟਨਾ ਇੰਨੀ ਤੇਜ਼ ਤੇ ਅਚਾਨਕ ਹੋਏ ਕਿ ਆਸ-ਪਾਸ ਰਹਿਣ ਵਾਲੇ ਲੋਕ ਡਰ ਗਏ ਤੇ ਆਪਣੇ ਘਰਾਂ ਤੋਂ ਬਾਹਰ ਆ ਗਏ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ, ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ, ਇਲਾਕੇ ਨੂੰ ਘੇਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।
ਫਗਵਾੜਾ: AAP ਆਗੂ ਦੇ ਘਰ 'ਤੇ ਅੰਨ੍ਹੇਵਾਹ ਫਾਈਰਿੰਗ, ਸੀਸੀਟੀਵੀ 'ਚ ਕੈਦ ਹੋਈ ਘਟਨਾ
ਕਪੂਰਥਲਾ ਦੇ ਫਗਵਾੜਾ ਤੋਂ ਇੱਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਦੇਰ ਰਾਤ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ‘ਆਪ’ ਆਗੂ ਦੇ ਘਰ ‘ਤੇ ਤਾਬੜਤੋੜ ਗੋਲੀਬਾਰੀ ਕੀਤੀ। ਅਣਪਛਾਤੇ ਹਮਲਾਵਰਾਂ ਵੱਲੋਂ ‘ਆਪ’ ਆਗੂ ਦੇ ਘਰ ‘ਤੇ ਗੋਲੀਆਂ ਚਲਾਉਣ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਬੀਤੀ ਦੇਰ ਰਾਤ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਲਜੀਤ ਰਾਜੂ ਦੇ ਪਿੰਡ ਦਰਵੇਸ਼ ਪਿੰਡ ਪਿੰਡ ‘ਚ ਉਨ੍ਹਾਂ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਦਿੰਦੇ ਹੋਏ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਗਭਗ 23 ਰਾਉਂਡ ਫਾਇਰਿੰਗ ਹੋਈ ਤੇ ਜਾਂਚ ਜਾਰੀ ਹੈ। ਹਮਲਾਵਰਾਂ ਨੇ ਅਚਾਨਕ ਘਰ ਨੂੰ ਨਿਸ਼ਾਨਾ ਬਣਾਇਆ ਤੇ ਕਈ ਰਾਉਂਡ ਫਾਇਰ ਕੀਤੇ। ਇਹ ਘਟਨਾ ਇੰਨੀ ਤੇਜ਼ ਤੇ ਅਚਾਨਕ ਹੋਏ ਕਿ ਆਸ-ਪਾਸ ਰਹਿਣ ਵਾਲੇ ਲੋਕ ਡਰ ਗਏ ਤੇ ਆਪਣੇ ਘਰਾਂ ਤੋਂ ਬਾਹਰ ਆ ਗਏ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ, ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ, ਇਲਾਕੇ ਨੂੰ ਘੇਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ।
ਸ਼ੁਰੂਆਤੀ ਜਾਂਚ ‘ਚ ਕਈ ਖਾਲੀ ਕਾਰਤੂਸ ਪੁਲਿਸ ਦੇ ਹੱਥ ਲੱਗੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਟੀਮ ਨੇ ਜ਼ਬਤ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕੀਤੀ ਜਾ ਰਹੀ ਹੈ।
ਫਗਵਾੜਾ ਦੀ ਪੁਲਿਸ ਸੁਪਰਡੈਂਟ ਮਾਧਵੀ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ ਤੇ ਘਟਨਾ ਦੀ ਜਾਂਚ ਲਈ ਇੱਕ ਟੀਮ ਤਾਇਨਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਲਗਭਗ 23 ਰਾਉਂਡ ਗੋਲੀਬਾਰੀ ਹੋਈ। ਉਨ੍ਹਾਂ ਨੇ ਅੱਗੇ ਕਿਹਾ ਕਿ ਘਰ ਦੀ ਦੁਬਾਰਾ ਜਾਂਚ ਕੀਤੀ ਜਾ ਰਹੀ ਹੈ, ਜੇਕਰ ਹੋਰ ਗੋਲੀਆਂ ਦੇ ਖੋਲ ਬਰਾਮਦ ਹੁੰਦੇ ਹਨ ਤਾਂ ਉਹਨਾਂ ਨੂੰ ਸੂਚਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ
ਐਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਆਗੂ ਕੋਲ ਕੋਈ ਫਿਰੌਤੀ ਦੀ ਮੰਗ ਲਈ ਕੋਈ ਕਾਲ ਜਾਂ ਮੈਸੇਡ ਨਹੀਂ ਆਇਆ ਸੀ। ਪਰ ਆਗੂ ਦੇ ਘਰ 5 ਕਰੋੜ ਰੁਪਏ ਦੀ ਮੰਗ ਵਾਲਾ ਇੱਕ ਪੱਤਰ ਮਿਲਿਆ ਹੈ। ਫਿਰੌਤੀ ਲਈ ਕਿਹੜਾ ਗੈਂਗਸਟਰ ਜਾਂ ਗਿਰੋਹ ਜ਼ਿੰਮੇਵਾਰ ਹੈ, ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਐਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਲਗਭਗ 1:13 ਵਜੇ ਵਾਪਰੀ। ਇਸ ਵੇਲੇ ਜਾਂਚ ਜਾਰੀ ਹੈ ਤੇ ਪੁਲਿਸ ਟੀਮ ਪੂਰੀ ਜਾਂਚ ਕਰ ਰਹੀ ਹੈ। ਐਸਪੀ ਨੇ ਦੱਸਿਆ ਕਿ ਹਮਲਾਵਰ ਇੱਕ ਮੋਟਰਸਾਈਕਲ ‘ਤੇ ਆਏ ਸਨ ਤੇ ਘਰ ਦੇ ਨੇੜੇ ਪਹੁੰਚਣ ਅਤੇ ਗੋਲੀਬਾਰੀ ਕਰਨ ਤੋਂ ਪਹਿਲਾਂ ਆਪਣੇ ਮੋਟਰਸਾਈਕਲ ਕੁਝ ਦੂਰੀ ‘ਤੇ ਖੜ੍ਹਾ ਕਰ ਦਿੱਤਾ ਸੀ।
