AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ ‘ਚ ਸੰਗਤਾਂ ਨਤਮਸਤਕ

Guru Angad Dev Ji Parkash Purab : ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ, ਜਿਥੇ ਉਹਨਾ ਵਲੌ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ ਗਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਗੁਰਚਰਨ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ।

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ 'ਚ ਸੰਗਤਾਂ ਨਤਮਸਤਕ
ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
lalit-sharma
| Updated On: 18 Apr 2026 11:23 AM IST
Share

ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ, ਜਿਥੇ ਉਹਨਾ ਵਲੌ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਇਸ ਮੌਕੇ ਸੰਗਤਾਂ ਵਲੌ ਅਜ ਦੇ ਪਾਵਨ ਦਿਨ ਦੀ ਵਧਾਇਆ ਦਿਤੀਆ ਗਈਆ।

ਇਸ ਮੌਕੇ ਗਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਗੁਰਚਰਨ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸਿੱਖੀ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਗੁਰਮੁਖੀ ਲਿਪੀ ਦਾ ਪ੍ਰਚਾਰ ਕਰਕੇ ਸਿੱਖ ਧਰਮ ਨੂੰ ਵਿਲੱਖਣ ਪਛਾਣ ਦਿੱਤੀ।

ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਅੰਗਦ ਨਾਮ ਦੀ ਪ੍ਰਾਪਤੀ

ਗੁਰਪੁਰਬ ਦੇ ਮੌਕੇ ਸਾਰੇ ਇਲਾਕੇ ਵਿੱਚ ਰੂਹਾਨੀ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਬੜੇ ਹੀ ਉਤਸ਼ਾਹ ਨਾਲ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ। ਇਸ ਮੌਕੇ ਅਰਦਾਸੀਏ ਗੁਰਸੇਵਕ ਸਿੰਘ ਨੇ ਕਿਹਾ ਕਿ ਅਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਗੁਰੂ ਅੰਗਦ ਦੇਵ ਜੀ ਦਾ ਪਿਹਲਾਂ ਨਾਂ ਭਾਈ ਲਿਹਣਾ ਸਿੰਘ ਸੀ । ਕਹਿੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਤੇ ਭਾਈ ਲਿਹਣਾ ਸਿੰਘ ਜੀ ਗੁਰੂ ਅੰਗਦ ਦੇਵ ਜੀ ਨਾਂ ਤੋਂ ਜਾਨੇ ਜਾਨ ਲੱਗੇ।

ਸਰਬੱਤ ਦੇ ਭਲੇ ਲਈ ਸੰਗਤਾਂ ਵੱਲੋਂ ਕੀਤੀ ਗਈ ਅਰਦਾਸ

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀ ਦੀ ਸੰਭਾਲ ਕੀਤੀ ਇਸ ਲਈ ਜਿਥੇ ਅਜ ਦਾ ਦਿਹਾੜਾ ਸੰਸਾਰ ਭਰ ਦੀਆ ਨਾਨਕ ਨਾਮ ਲੇਵਾ ਸੰਗਤਾ ਵਲੌ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਮਨਾਇਆ ਜਾ ਰਿਹਾ ਹੈ ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ ਅਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆ ਹਨ, ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......