AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਟਨਾ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼

Sri Guru Gobind Singh Ji 360th Parkash Purab: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਤਰ ਪ੍ਰਬੰਧ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਪਟਨਾ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲਈ ਪਟਨਾ ਸਾਹਿਬ ਵਿੱਚ ਤਿਆਰੀਆਂ ਸ਼ੁਰੂ
tv9-punjabi
| Updated On: 03 Nov 2026 17:30 PM IST
Share

ਪਟਨਾ ਸਾਹਿਬ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਇਤਿਹਾਸਕ, ਸ਼ਾਨਦਾਰ ਅਤੇ ਯਾਦਗਾਰ ਬਣਾਉਣ ਲਈ ਤਿਆਰੀਆਂ ਲਗਾਤਾਰ ਤੇਜ਼ ਕੀਤੀਆਂ ਜਾ ਰਹੀਆਂ ਹਨ। ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪਟਨਾ ਸਾਹਿਬ ਵਿੱਚ ਪ੍ਰਸ਼ਾਸਨਿਕ ਪੱਧਰ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਨਾ ਸਿਟੀ ਦੀ ਸਬ-ਡਿਵੀਜ਼ਨਲ ਅਧਿਕਾਰੀ ਸ਼੍ਰੀਮਤੀ ਕਸ਼ਿਸ਼ ਬਖ਼ਸ਼ੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੱਖ-ਵੱਖ ਪ੍ਰਮੁੱਖ ਰਸਤਿਆਂ ਦਾ ਮੌਕੇ ਤੇ ਜਾ ਕੇ ਨਿਰੀਖਣ ਕੀਤਾ ਗਿਆ।

ਕਸ਼ਿਸ਼ ਬਖ਼ਸ਼ੀ ਨੇ ਕੀਤਾ ਸੜਕਾਂ ਦਾ ਨਿਰੀਖਣ

ਇਸ ਮੌਕੇ ਸ਼੍ਰੀਮਤੀ ਕਸ਼ਿਸ਼ ਬਖ਼ਸ਼ੀ ਦੇ ਨਾਲ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ, ਕਮੇਟੀ ਮੈਂਬਰ ਸਰਦਾਰ ਹਰਪਾਲ ਸਿੰਘ ਜੋਹਲ ਅਤੇ ਸੁਪਰਡੈਂਟ ਸਰਦਾਰ ਦਲਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਨਿਰੀਖਣ ਦੌਰਾਨ ਹਰਿਮੰਦਰ ਗਲੀ, ਬਾੜੇ ਦੀ ਗਲੀ, ਗੁਰਦੁਆਰਾ ਬਾਲ ਲੀਲਾ ਸਾਹਿਬ ਦੇ ਸਾਹਮਣੇ ਵਾਲੀ ਗਲੀ, ਗੁਰਦੁਆਰਾ ਕੰਗਨ ਘਾਟ ਦੇ ਆਲੇ-ਦੁਆਲੇ ਦੀਆਂ ਸੜਕਾਂ, TFC ਦੇ ਨੇੜੇ, OP ਸ਼ਾਹ ਮਾਲਸਲਾਮੀ ਦੇ ਕੋਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਦੇ ਆਲੇ-ਦੁਆਲੇ ਦੇ ਰਸਤਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਸੰਗਤ ਦੀ ਸਹੂਲਤ ਲਈ ਖਾਸ ਪ੍ਰਬੰਧ

ਇਸ ਦੌਰਾਨ ਸੜਕਾਂ ਦੀ ਮੁਰੰਮਤ, ਨਿਰਮਾਣ ਕਾਰਜਾਂ, ਆਵਾਜਾਈ ਪ੍ਰਬੰਧਾਂ ਅਤੇ ਸਾਫ਼-ਸਫ਼ਾਈ ਸਮੇਤ ਕਈ ਅਹਿਮ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਨਿਰੀਖਣ ਦਾ ਮੁੱਖ ਉਦੇਸ਼ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਪਹੁੰਚਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਰਧਾਲੂਆਂ ਨੂੰ ਆਉਣ-ਜਾਣ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂ ਆਸਾਨੀ ਅਤੇ ਸਤਿਕਾਰ ਨਾਲ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ। ਸਮਾਗਮ ਨਾਲ ਜੁੜੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਹਿਲ ਸੰਗਤ ਦੀ ਸਹੂਲਤ, ਸ਼ਰਧਾਲੂਆਂ ਦਾ ਸਤਿਕਾਰ ਅਤੇ ਪ੍ਰਕਾਸ਼ ਪੁਰਬ ਦਾ ਸ਼ਾਨਦਾਰ ਆਯੋਜਨ ਯਕੀਨੀ ਬਣਾਉਣਾ ਹੈਹਨ।

Follow Us
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...