ਪੰਜਵੀਂ ਪਾਤਸ਼ਾਹੀ Guru Arjun Dev ਜੀ ਦਾ ਸ਼ਹੀਦੀ ਦਿਹਾੜਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਸਮਤਕ ਹੋਣ ਪਹੁੰਚੀਆਂ ਸੰਗਤਾਂ

Published: 

23 May 2023 11:03 AM

ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੰਗਤਾਂ ਗੁਰੂ ਘਰ ਵਿੱਚ ਹਾਜਰੀ ਭਰਕੇ ਸੰਗਤ ਨੇ ਸਰਬਤ ਦੇ ਭਲੇ ਦੀ ਕੀਤੀ ਅਰਦਾਸ। ਇਸ ਮੌਕੇ ਸ਼੍ਰੌਮਣੀ ਕਮੇਟੀ ਵਲੋਂ ਵੱਧ ਰਹੀ ਗਰਮੀ ਤੇ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਹਨ

ਪੰਜਵੀਂ ਪਾਤਸ਼ਾਹੀ Guru Arjun Dev ਜੀ ਦਾ ਸ਼ਹੀਦੀ ਦਿਹਾੜਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਸਮਤਕ ਹੋਣ ਪਹੁੰਚੀਆਂ ਸੰਗਤਾਂ
Follow Us On

ਅੰਮ੍ਰਿਤਸਰ। ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਦੇ ਸਬੰਧ ‘ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾਇਆ ਗਿਆ ਸੀ।

ਇੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਇਸ ਮੌਕੇ ਵੱਧ ਰਹੀ ਗਰਮੀ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ