AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SGPC ਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸਰਧਾਲੂਆਂ ਨੂੰ ਵੰਡੇ ਪਾਸਪੋਰਟ, 18 ਅਪ੍ਰੈਲ ਨੂੰ ਭਾਰਤ ਪਰਤਨਗੇ ਸ਼ਰਧਾਲੂ

Sikh Pilgrimage: ਕੱਲ੍ਹ ਯਾਨੀ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਵੇਗਾ। ਇਹ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਕਰ 18 ਅਪ੍ਰੈਲ ਨੂੰ ਵਾਪਿਸ ਭਾਰਤ ਪਰਤਨਗੇ ।

SGPC ਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸਰਧਾਲੂਆਂ ਨੂੰ ਵੰਡੇ ਪਾਸਪੋਰਟ, 18 ਅਪ੍ਰੈਲ ਨੂੰ ਭਾਰਤ ਪਰਤਨਗੇ ਸ਼ਰਧਾਲੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਕੇਂਦਰ ਸਰਕਾਰ ਨੂੰ ਭੇਜੇ ਸੀ। ਜਿਸ ਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ ਅਤੇ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਸੌਂਪੇ ਗਏ ਸੀ ਦਸਤਾਵੇਜ।
lalit-sharma
| Updated On: 09 Apr 2023 07:39 AM IST
Share
ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਸਪੋਰਟ (Passport) ਵੰਡੇ ਗਏ। ਜਿਸ ਦੇ ਚਲਦਿਆਂ ਇਹ ਜੱਥਾ ਕੱਲ੍ਹ ਸਵੇਰੇ 8:30 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਉਥੋਂ ਦੇ ਗੁਰੂਧਾਮਾ ਦੇ ਦਰਸ਼ਨ ਦੀਦਾਰ ਕਰਦੇ ਹੋਏ 18 ਤਾਰੀਖ ਨੂੰ ਵਾਪਿਸ ਪਰਤੇਗਾ।

1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸ਼ਰਧਾਲੂਆਂ (Sikh pilgrims) ਦਾ ਜਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਅਤੇ ਖਾਲਸਾ ਪੰਥ ਦਾ ਜਨਮ ਦਿਹਾੜਾ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਸ਼ਰਧਾਲੂਆਂ ਨੂੰ ਪਾਸਪੋਰਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ 1161 ਦੇ ਕਰੀਬ ਸ਼ਰਧਾਲੂਆਂ ਦੇ ਵੀਜੇ ਲੱਗਣ ਲਈ ਭੇਜੇ ਸਨ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ 109 ਦੇ ਕਰੀਬ ਸਿੱਖ ਸ਼ਰਧਾਲੂਆਂ ਦੇ ਰੱਦ ਕਰ ਦਿੱਤੇ ਗਏ ਹਨ ਅਤੇ 1052 ਸ਼ਰਧਾਲੂਆਂ ਦੇ ਵੀਜੇ ਲੱਗੇ ਹਨ।

18 ਅਪ੍ਰੈਲ ਨੂੰ ਵਾਪਿਸ ਭਾਰਤ ਪਰਤਨਗੇ ਸ਼ਰਧਾਲੂ

ਭਾਈ ਮਨਜੀਤ ਸਿੰਘ ਹੋਰਾਂ ਨੇ ਦੱਸਿਆ ਕਿ ਪਾਕਿਸਤਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ 1052 ਰਵਾਨਾ ਹੋਣਗੇ। ਜਿਹੜੇ ਸਰਧਾਲੂਆਂ ਨੂੰ ਕਿਸੇ ਕਾਰਨ ਵੀਜੇ ਨਹੀਂ ਮਿਲ ਪਾਏ ਹਨ ਉਨ੍ਹਾਂ ਵਿੱਚ ਭਾਰੀ ਨਿਰਾਸ਼ਾ ਹੈ ਜਿਸਦੇ ਚਲਦੇ ਅਸੀਂ ਭਾਰਤ ਸਰਕਾਰ ਨੂੰ ਇਹ ਅਪੀਲ ਕਰਦੇ ਹਾਂ ਕਿ ਸਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਵਧ ਤੋਂ ਵਧ ਸਰਧਾਲੂਆਂ ਦੇ ਵੀਜੇ ਲਗਾਏ ਜਾਣ। ਐਸਜੀਪੀਸੀ (SGPC) ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਪੰਜਾ ਸਾਹਿਬ ਡੇਰਾ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਅਤੇ ਆਪਣੇ ਵੱਖ ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨਗੇ ਅਤੇ 18 ਅਪ੍ਰੈਲ ਨੂੰ ਇਹ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਕਰ ਵਾਪਿਸ ਭਾਰਤ ਪੁੱਜਣਗੇ। ਉਧਰ ਦੂਜੇ ਪਾਸੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸਰਧਾਲੂਆਂ ਵਿੱਚ ਵੀਜਾ ਲੱਗਣ ਅਤੇ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਮੌਕੇ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...