AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ, ਬੇਅਦਬੀ, ਸਿੱਖ ਕਕਾਰ ਤੇ ਬਜਟ ਵਰਗੇ ਮੁੱਦਿਆ ‘ਤੇ ਚਰਚਾ

ਧਾਮੀ ਨੇ ਦੱਸਿਆ ਕਿ ਐਸਜੀਪੀਸੀ ਦੇ ਅਧੀਨ ਆਉਂਦੇ ਗੁਰਦੁਆਰਿਆਂ ਨੂੰ ਆਮ ਤੌਰ ਤੇ ਤਿੰਨ ਸ਼੍ਰੇਣੀਆਂ—ਏ, ਬੀ ਤੇ ਸੀ 'ਚ ਵੰਡਿਆ ਗਿਆ ਹੈ। ਸੀ ਸ਼੍ਰੇਣੀ ਦੇ ਗੁਰਦੁਆਰੇ ਛੋਟੇ ਹੁੰਦੇ ਹਨ ਤੇ ਉਨ੍ਹਾਂ ਵੱਲੋਂ ਘੱਟ ਦਸਵੰਧ ਦਿੱਤਾ ਜਾਂਦਾ ਹੈ, ਜਦਕਿ ਵੱਡੇ ਗੁਰਦੁਆਰਿਆਂ ਤੋਂ ਆਉਣ ਵਾਲੀ ਆਮਦਨ ਦੇ ਆਧਾਰ ਤੇ ਵੱਖ-ਵੱਖ ਵਿਭਾਗਾਂ ਤੇ ਧਾਰਮਿਕ ਕਾਰਜਾਂ ਲਈ ਬਜਟ ਨਿਰਧਾਰਿਤ ਕੀਤਾ ਜਾਂਦਾ ਹੈ।

SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ, ਬੇਅਦਬੀ, ਸਿੱਖ ਕਕਾਰ ਤੇ ਬਜਟ ਵਰਗੇ ਮੁੱਦਿਆ 'ਤੇ ਚਰਚਾ
SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ
tv9-punjabi
| Updated On: 06 Mar 2026 15:19 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਗੁਰਦੁਆਰਿਆਂ ਦੇ ਬਜਟ, ਧਰਮ ਪ੍ਰਚਾਰ ਗਤੀਵਿਧੀਆਂ, ਬੇਅਦਬੀ ਦੇ ਮਾਮਲਿਆਂ ਤੇ ਸਿੱਖ ਧਾਰਮਿਕ ਪਛਾਣ ਨਾਲ ਜੁੜੇ ਕਈ ਅਹਿਮ ਮੁੱਦਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਧਾਮੀ ਨੇ ਦੱਸਿਆ ਕਿ ਐਸਜੀਪੀਸੀ ਦੇ ਅਧੀਨ ਆਉਂਦੇ ਗੁਰਦੁਆਰਿਆਂ ਨੂੰ ਆਮ ਤੌਰ ਤੇ ਤਿੰਨ ਸ਼੍ਰੇਣੀਆਂ—ਏ, ਬੀ ਤੇ ਸੀ ‘ਚ ਵੰਡਿਆ ਗਿਆ ਹੈ। ਸੀ ਸ਼੍ਰੇਣੀ ਦੇ ਗੁਰਦੁਆਰੇ ਛੋਟੇ ਹੁੰਦੇ ਹਨ ਤੇ ਉਨ੍ਹਾਂ ਵੱਲੋਂ ਘੱਟ ਦਸਵੰਧ ਦਿੱਤਾ ਜਾਂਦਾ ਹੈ, ਜਦਕਿ ਵੱਡੇ ਗੁਰਦੁਆਰਿਆਂ ਤੋਂ ਆਉਣ ਵਾਲੀ ਆਮਦਨ ਦੇ ਆਧਾਰ ਤੇ ਵੱਖ-ਵੱਖ ਵਿਭਾਗਾਂ ਤੇ ਧਾਰਮਿਕ ਕਾਰਜਾਂ ਲਈ ਬਜਟ ਨਿਰਧਾਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਅਧੀਨ ਆਉਂਦੇ ਟਰੱਸਟ, ਸੈਕਸ਼ਨ 85 ਦੇ ਗੁਰਦੁਆਰੇ ਤੇ ਸੈਕਸ਼ਨ 87 ਅਧੀਨ ਸਥਾਨਕ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਗੁਰਦੁਆਰਿਆਂ ਦੇ ਬਜਟ ਨੂੰ ਵੀ ਸਮੂਹਕ ਬਜਟ ‘ਚ ਸ਼ਾਮਲ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੇ ਵੱਖ-ਵੱਖ ਵਿਭਾਗਾਂ ਜਿਵੇਂ ਪ੍ਰਿੰਟਿੰਗ ਪ੍ਰੈੱਸ, ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਖੋਜ ਬੋਰਡ ਲਈ ਵੱਖ-ਵੱਖ ਬਜਟ ਰੱਖੇ ਜਾਂਦੇ ਹਨ। ਇਨ੍ਹਾਂ ‘ਚ ਸਭ ਤੋਂ ਵੱਡਾ ਬਜਟ ਧਰਮ ਪ੍ਰਚਾਰ ਕਮੇਟੀ ਲਈ ਹੁੰਦਾ ਹੈ, ਕਿਉਂਕਿ ਦਸਵੰਧ ਰਾਹੀਂ ਆਉਣ ਵਾਲੀ ਰਕਮ ਦਾ ਵੱਡਾ ਹਿੱਸਾ ਧਾਰਮਿਕ ਪ੍ਰਚਾਰ ਲਈ ਵਰਤਿਆ ਜਾਂਦਾ ਹੈ। ਧਾਮੀ ਨੇ ਦੱਸਿਆ ਕਿ ਬਜਟ ਸੰਬੰਧੀ ਸਾਰੇ ਮਾਮਲਿਆਂ ਦੀ ਜਾਂਚ ਲਈ ਪਹਿਲਾਂ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਰਿਪੋਰਟ ਤਿਆਰ ਕਰ ਲਈ ਹੈ। ਇਹ ਬਜਟ ਹੁਣ ਛਪਾਈ ਲਈ ਭੇਜਿਆ ਗਿਆ ਹੈ ਤੇ 28 ਮਾਰਚ ਨੂੰ ਹੋਣ ਵਾਲੀ ਜਨਰਲ ਬੋਰਡ ਦੀ ਮੀਟਿੰਗ ‘ਚ ਇਸ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾਵੇਗੀ।

ਬੇਅਦਬੀ ਦੇ ਮਾਮਲਿਆਂ ਤੇ ਵੀ ਗੰਭੀਰ ਚਿੰਤਾ ਜਤਾਈ

ਇਸ ਮੌਕੇ ਧਾਮੀ ਨੇ ਬੇਅਦਬੀ ਦੇ ਮਾਮਲਿਆਂ ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਸਰਕਾਰ ਦੇ ਸਮੇਂ ਵੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਭਾਰਤੀ ਦੰਡ ਸੰਹਿਤਾ ‘ਚ ਸੋਧ ਦੀ ਪ੍ਰਕਿਰਿਆ ਕਾਰਨ ਉਹ ਲਾਗੂ ਨਹੀਂ ਹੋ ਸਕਿਆ। ਬਾਅਦ ‘ਚ ਕਾਂਗਰਸ ਸਰਕਾਰ ਨੇ ਵੀ ਇਹ ਕੋਸ਼ਿਸ਼ ਕੀਤੀ ਪਰ ਉਹ ਵੀ ਪੂਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਵੀ ਬੇਅਦਬੀ ਦੇ ਮਾਮਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ ਤੇ ਐਸਜੀਪੀਸੀ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੀ ਆ ਰਹੀ ਹੈ।

ਧਾਮੀ ਨੇ ਕਿਹਾ ਕਿ ਹਰ ਧਰਮ ‘ਚ ਧਾਰਮਿਕ ਗ੍ਰੰਥਾਂ ਦਾ ਸਤਿਕਾਰ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਸਿੱਖ ਧਰਮ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਗਤ ਜੋਤ ਗੁਰੂ ਦਾ ਦਰਜਾ ਪ੍ਰਾਪਤ ਹੈ। ਇਸ ਲਈ ਇਸ ਦੀ ਬੇਅਦਬੀ ਦੇ ਮਾਮਲਿਆਂ ਲਈ ਵੱਖਰਾ ਤੇ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ‘ਚ ਐਸਜੀਪੀਸੀ ਦੀ ਇੱਕ ਸਬ-ਕਮੇਟੀ ਵੀ ਕੰਮ ਕਰ ਰਹੀ ਹੈ।

ਸਿੱਖ ਕਕਾਰਾਂ ਦੀ ਮਰਯਾਦਾ ਦਾ ਮੁੱਦਾ

ਉਨ੍ਹਾਂ ਸਿੱਖ ਕਕਾਰਾਂ ਦੀ ਮਰਯਾਦਾ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਕਈ ਵਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਾਂ ਹੋਰ ਸੰਸਥਾਵਾਂ ‘ਚ ਸਿੱਖ ਵਿਦਿਆਰਥੀਆਂ ਨੂੰ ਕੜਾ, ਕਿਰਪਾਨ ਜਾਂ ਹੋਰ ਕਕਾਰ ਉਤਾਰਣ ਲਈ ਕਿਹਾ ਜਾਂਦਾ ਹੈ, ਜੋ ਧਾਰਮਿਕ ਭਾਵਨਾਵਾਂ ਦੇ ਖਿਲਾਫ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਧਾਰਮਿਕ ਪਛਾਣ ਤੇ ਕਕਾਰਾਂ ਦਾ ਪੂਰਾ ਸਤਿਕਾਰ ਯਕੀਨੀ ਬਣਾਇਆ ਜਾਵੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਸਕੱਤਰ ਦੇ ਖ਼ਿਲਾਫ਼ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਕ ਗੁਮਨਾਮ ਚਿੱਠੀ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਨੇ ਕੜੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੰਘ ਬਹਾਦਰਗੜ੍ਹ ਦੇ ਨਾਂ ਨਾਲ ਫਿਰ ਰਹੀ ਇਸ ਚਿੱਠੀ ਤੇ ਨਾ ਤਾਂ ਕੋਈ ਪੂਰਾ ਪਤਾ ਹੈ ਤੇ ਨਾ ਹੀ ਕੋਈ ਸੰਪਰਕ ਨੰਬਰ, ਜਿਸ ਕਰਕੇ ਇਸ ਦੀ ਸੱਚਾਈ ਤੇ ਸਵਾਲ ਖੜੇ ਹੁੰਦੇ ਹਨ।

ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਸਬੂਤ ਜਾਂ ਸ਼ਿਕਾਇਤ ਹੈ ਤਾਂ ਉਹ ਖੁੱਲ੍ਹ ਕੇ ਸਾਹਮਣੇ ਆਵੇ। ਉਨ੍ਹਾਂ ਕਿਹਾ ਕਿ ਗੁਮਨਾਮ ਤਰੀਕੇ ਨਾਲ ਇਲਜ਼ਾਮ ਲਗਾਉਣਾ ਠੀਕ ਨਹੀਂ ਤੇ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦਾ ਹੈ। ਉਨ੍ਹਾਂ ਐਸਜੀਪੀਸੀ ਦੇ ਮੁਲਾਜ਼ਮਾਂ ਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਅਫਵਾਹਾਂ ਤੋਂ ਸਾਵਧਾਨ ਰਹਿਣ ਤੇ ਸੱਚਾਈ ਸਾਹਮਣੇ ਆਉਣ ਤੱਕ ਕਿਸੇ ਨਤੀਜੇ ਤੇ ਨਾ ਪਹੁੰਚਣ।

ਅਖੀਰ ‘ਚ ਧਾਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਧਰਮ ਪ੍ਰਚਾਰ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਐਸਜੀਪੀਸੀ ਦੇ ਮੈਂਬਰ ਆਪਣੇ-ਆਪਣੇ ਇਲਾਕਿਆਂ ‘ਚ ਜਾ ਕੇ ਧਾਰਮਿਕ ਸਮਾਗਮਾਂ ‘ਚ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਤੇ ਧਾਰਮਿਕ ਮਰਯਾਦਾ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...