AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

SGPC ਦਫ਼ਤਰ ‘ਚ ਪੈਂਟ-ਸ਼ਰਟ ‘ਤੇ ਪਾਬੰਦੀ: ਪ੍ਰਧਾਨ ਹਰਜਿੰਦਰ ਧਾਮੀ ਵੱਲੋਂ ਹੁਕਮ ਜਾਰੀ, ਮੁਲਾਜ਼ਮਾਂ ਲਈ ਪਜਾਮਾ-ਕੁਰਤਾ ਡਰੈੱਸ ਕੋਡ ਲਾਜ਼ਮੀ

SGPC Dress Code: ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਫ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸਜੀਪੀਸੀ ਪ੍ਰਬੰਧਨ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਪਹਿਚਾਨ ਬਣਾਏ ਰੱਖਣ ਦੇ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾ ਜੋ ਦੇਸ਼-ਵਿਦੇਸ਼ ਵਿੱਚ ਆਉਣ ਵਾਲੀ ਸੰਗਤ ਨੂੰ ਹਰ ਪੱਧਰ ਤੇ ਸਿੱਖ ਮਰਿਆਦਾ ਦਾ ਸਮਾਨ ਦਿਖੇ।

SGPC ਦਫ਼ਤਰ 'ਚ ਪੈਂਟ-ਸ਼ਰਟ 'ਤੇ ਪਾਬੰਦੀ: ਪ੍ਰਧਾਨ ਹਰਜਿੰਦਰ ਧਾਮੀ ਵੱਲੋਂ ਹੁਕਮ ਜਾਰੀ, ਮੁਲਾਜ਼ਮਾਂ ਲਈ ਪਜਾਮਾ-ਕੁਰਤਾ ਡਰੈੱਸ ਕੋਡ ਲਾਜ਼ਮੀ
SGPC ਦਫ਼ਤਰ ‘ਚ ਪੈਂਟ-ਸ਼ਰਟ ‘ਤੇ ਪਾਬੰਦੀ, ਮੁਲਜ਼ਮਾਂ ਲਈ ਪਜਾਮਾ-ਕੁਰਤਾ ਡਰੈੱਸ ਲਾਜ਼ਮੀ
lalit-sharma
| Updated On: 27 Feb 2026 10:40 AM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਹੁਣ ਡਰੈਸ ਕੋਡ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਮੁਲਾਜ਼ਮਾਂ ਦੇ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਕੋਈ ਵੀ ਮੁਲਾਜ਼ਮ ਪੈਂਟ-ਸ਼ਰਟ ਪਾ ਕੇ ਡਿਊਟੀ ‘ਤੇ ਨਹੀਂ ਆਵੇਗਾ। ਪ੍ਰਧਾਨ ਵੱਲੋਂ ਜਾਰੀ ਹੁਕਮਾ ਮੁਤਾਬਕ, ਮੁਲਾਜ਼ਮਾਂ ਨੂੰ ਰਵਾਇਤੀ ਸਿੱਖ ਪਹਿਰਾਵਾ ਪਜ਼ਾਮਾ-ਕੁਰਤਾ ਪਾ ਕੇ ਹੀ ਦਫ਼ਤਰ ਪਹੁੰਚਣਾ ਹੋਵੇਗਾ।

ਕਮੇਟੀ ਦਾ ਕਹਿਣਾ ਹੈ ਕਿ ਇਹ ਫੈਸਲਾ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਤਾਂਕਿ SGPC ਦੇ ਦਫ਼ਤਰਾਂ ਵਿੱਚ ਸਿੱਖਾਂ ਦੀ ਸਾਫ ਝਲਕ ਦਿਖਾਈ ਦੇਵੇ। ਇਸ ਮਾਮਲੇ ‘ਤੇ ਰਜਿੰਦਰ ਸਿੰਘ ਰੂਬੀ, ਜੋ ਦਰਬਾਰ ਸਾਹਿਬ ਦੇ ਮੈਨੇਜਨ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

ਅਣਦੇਖੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਫ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸਜੀਪੀਸੀ ਪ੍ਰਬੰਧਨ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਪਹਿਚਾਨ ਬਣਾਏ ਰੱਖਣ ਦੇ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾ ਜੋ ਦੇਸ਼-ਵਿਦੇਸ਼ ਵਿੱਚ ਆਉਣ ਵਾਲੀ ਸੰਗਤ ਨੂੰ ਹਰ ਪੱਧਰ ਤੇ ਸਿੱਖ ਮਰਿਆਦਾ ਦਾ ਸਮਾਨ ਦਿਖੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਜਾਣੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸਿੱਖ ਧਰਮ ਦੀ ਇੱਕ ਮਹੱਤਵਪੂਰਨ ਸੰਸਥਾ ਹੈ, ਜੋ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਸੇਵਾ ਕਾਰਜਾਂ ਦੀ ਦੇਖਭਾਲ ਕਰਦੀ ਹੈ। ਇਸਦੀ ਸਥਾਪਨਾ 1925 ਵਿੱਚ ਗੁਰਦੁਆਰਾ ਸੁਧਾਰ ਲਹਿਰ ਦੇ ਨਤੀਜੇ ਵਜੋਂ ਹੋਈ, ਤਾਂ ਜੋ ਗੁਰਦੁਆਰਿਆਂ ਨੂੰ ਮਹੰਤ ਪ੍ਰਣਾਲੀ ਤੋਂ ਮੁਕਤ ਕਰਵਾ ਕੇ ਪੰਥਕ ਪ੍ਰਬੰਧ ਹੇਠ ਲਿਆਂਦਾ ਜਾ ਸਕੇ। SGPC ਸਿੱਖ ਮਰਿਆਦਾ ਦੀ ਰੱਖਿਆ, ਗੁਰਬਾਣੀ ਪ੍ਰਚਾਰ, ਸਿੱਖ ਸਿੱਖਿਆ, ਧਾਰਮਿਕ ਪ੍ਰਕਾਸ਼ਨ ਅਤੇ ਸਮਾਜਿਕ ਸੇਵਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੀ ਹੈ। ਇਹ ਕਮੇਟੀ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਸਮੇਤ ਕਈ ਪ੍ਰਸਿੱਧ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਦੀ ਹੈ। SGPC ਦੇ ਮੈਂਬਰ ਚੋਣ ਪ੍ਰਕਿਰਿਆ ਰਾਹੀਂ ਚੁਣੇ ਜਾਂਦੇ ਹਨ ਅਤੇ ਇਹ ਸੰਸਥਾ ਸਿੱਖ ਕੌਮ ਦੀ ਇਕਤਾ ਅਤੇ ਧਾਰਮਿਕ ਅਸਥਾਵਾਂ ਦੀ ਮਜ਼ਬੂਤ ਰੱਖਿਆ ਕਰਦੀ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...