SGPC ਦਫ਼ਤਰ ‘ਚ ਪੈਂਟ-ਸ਼ਰਟ ‘ਤੇ ਪਾਬੰਦੀ: ਪ੍ਰਧਾਨ ਹਰਜਿੰਦਰ ਧਾਮੀ ਵੱਲੋਂ ਹੁਕਮ ਜਾਰੀ, ਮੁਲਜ਼ਮਾਂ ਲਈ ਪਜਾਮਾ-ਕੁਰਤਾ ਡਰੈੱਸ ਕੋਡ ਲਾਜ਼ਮੀ
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਫ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸਜੀਪੀਸੀ ਪ੍ਰਬੰਧਨ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਪਹਿਚਾਨ ਬਣਾਏ ਰੱਖਣ ਦੇ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾ ਜੋ ਦੇਸ਼-ਵਿਦੇਸ਼ ਵਿੱਚ ਆਉਣ ਵਾਲੀ ਸੰਗਤ ਨੂੰ ਹਰ ਪੱਧਰ ਤੇ ਸਿੱਖ ਮਰਿਆਦਾ ਦਾ ਸਮਾਨ ਦਿਖੇ।
SGPC ਦਫ਼ਤਰ 'ਚ ਪੈਂਟ-ਸ਼ਰਟ 'ਤੇ ਪਾਬੰਦੀ, ਮੁਲਜ਼ਮਾਂ ਲਈ ਪਜਾਮਾ-ਕੁਰਤਾ ਡਰੈੱਸ ਲਾਜ਼ਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਹੁਣ ਡਰੈਸ ਕੋਡ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਮੁਲਜ਼ਮਾਂ ਦੇ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਕੋਈ ਵੀ ਮੁਲਾਜ਼ਮ ਪੈਂਟ-ਸ਼ਰਟ ਪਾ ਕੇ ਡਿਊਟੀ ‘ਤੇ ਨਹੀਂ ਆਵੇਗਾ। ਪ੍ਰਧਾਨ ਵੱਲੋਂ ਜਾਰੀ ਹੁਕਮਾ ਮੁਤਾਬਕ, ਮੁਲਾਜ਼ਮਾਂ ਨੂੰ ਰਵਾਇਤੀ ਸਿੱਖ ਪਹਿਰਾਵਾ ਪਜ਼ਾਮਾ-ਕੁਰਤਾ ਪਾ ਕੇ ਹੀ ਦਫ਼ਤਰ ਪਹੁੰਚਣਾ ਹੋਵੇਗਾ।
ਕਮੇਟੀ ਦਾ ਕਹਿਣਾ ਹੈ ਕਿ ਇਹ ਫੈਸਲਾ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਤਾਂਕਿ SGPC ਦੇ ਦਫ਼ਤਰਾਂ ਵਿੱਚ ਸਿੱਖਾਂ ਦੀ ਸਾਫ ਝਲਕ ਦਿਖਾਈ ਦੇਵੇ। ਇਸ ਮਾਮਲੇ ‘ਤੇ ਰਜਿੰਦਰ ਸਿੰਘ ਰੂਬੀ, ਜੋ ਦਰਬਾਰ ਸਾਹਿਬ ਦੇ ਮੈਨੇਜਨ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
ਅਣਦੇਖੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਫ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸਜੀਪੀਸੀ ਪ੍ਰਬੰਧਨ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਪਹਿਚਾਨ ਬਣਾਏ ਰੱਖਣ ਦੇ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾ ਜੋ ਦੇਸ਼-ਵਿਦੇਸ਼ ਵਿੱਚ ਆਉਣ ਵਾਲੀ ਸੰਗਤ ਨੂੰ ਹਰ ਪੱਧਰ ਤੇ ਸਿੱਖ ਮਰਿਆਦਾ ਦਾ ਸਮਾਨ ਦਿਖੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਜਾਣੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸਿੱਖ ਧਰਮ ਦੀ ਇੱਕ ਮਹੱਤਵਪੂਰਨ ਸੰਸਥਾ ਹੈ, ਜੋ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਸੇਵਾ ਕਾਰਜਾਂ ਦੀ ਦੇਖਭਾਲ ਕਰਦੀ ਹੈ। ਇਸਦੀ ਸਥਾਪਨਾ 1925 ਵਿੱਚ ਗੁਰਦੁਆਰਾ ਸੁਧਾਰ ਲਹਿਰ ਦੇ ਨਤੀਜੇ ਵਜੋਂ ਹੋਈ, ਤਾਂ ਜੋ ਗੁਰਦੁਆਰਿਆਂ ਨੂੰ ਮਹੰਤ ਪ੍ਰਣਾਲੀ ਤੋਂ ਮੁਕਤ ਕਰਵਾ ਕੇ ਪੰਥਕ ਪ੍ਰਬੰਧ ਹੇਠ ਲਿਆਂਦਾ ਜਾ ਸਕੇ। SGPC ਸਿੱਖ ਮਰਿਆਦਾ ਦੀ ਰੱਖਿਆ, ਗੁਰਬਾਣੀ ਪ੍ਰਚਾਰ, ਸਿੱਖ ਸਿੱਖਿਆ, ਧਾਰਮਿਕ ਪ੍ਰਕਾਸ਼ਨ ਅਤੇ ਸਮਾਜਿਕ ਸੇਵਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੀ ਹੈ। ਇਹ ਕਮੇਟੀ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਸਮੇਤ ਕਈ ਪ੍ਰਸਿੱਧ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਦੀ ਹੈ। SGPC ਦੇ ਮੈਂਬਰ ਚੋਣ ਪ੍ਰਕਿਰਿਆ ਰਾਹੀਂ ਚੁਣੇ ਜਾਂਦੇ ਹਨ ਅਤੇ ਇਹ ਸੰਸਥਾ ਸਿੱਖ ਕੌਮ ਦੀ ਇਕਤਾ ਅਤੇ ਧਾਰਮਿਕ ਅਸਥਾਵਾਂ ਦੀ ਮਜ਼ਬੂਤ ਰੱਖਿਆ ਕਰਦੀ ਹੈ।
