ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੇ ਵਿਰੋਧ ਤੇ SGPC ਪ੍ਰਧਾਨ ਦੀ ਕੜੀ ਪ੍ਰਤੀਕਿਰਿਆ, ਕਿਹਾ- ਧਾਰਮਿਕ ਆਜ਼ਾਦੀ ਤੇ ਹਮਲਾ

Updated On: 

21 Dec 2025 16:02 PM IST

New Zealand Nagar Kirtan SGPC President: SGPC ਪ੍ਰਧਾਨ ਨੇ ਕਿਹਾ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਸਦਾ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਉਥੋਂ ਦੇ ਕਾਨੂੰਨਾਂ ਅਤੇ ਸਭਿਆਚਾਰ ਦਾ ਪੂਰਾ ਆਦਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਜਾਂਦਾ ਹੈ, ਜੋ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਦਾ ਹੈ।

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੇ ਵਿਰੋਧ ਤੇ SGPC ਪ੍ਰਧਾਨ ਦੀ ਕੜੀ ਪ੍ਰਤੀਕਿਰਿਆ, ਕਿਹਾ- ਧਾਰਮਿਕ ਆਜ਼ਾਦੀ ਤੇ ਹਮਲਾ
Follow Us On

ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਵੱਲੋਂ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਤੇ ਗਹਿਰੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਕਦਮ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਅਤੇ ਸਹਿਣਸ਼ੀਲਤਾ ਲਈ ਇੱਕ ਗੰਭੀਰ ਚੁਣੌਤੀ ਹੈ।

ਨਗਰ ਕੀਰਤਨ ਆਪਸੀ ਸਾਂਝ ਅਤੇ ਏਕਤਾ ਦਾ ਪ੍ਰਤੀਕ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਪੱਧਰ ਤੇ ਸ਼ਾਂਤੀ, ਭਾਈਚਾਰੇ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਭਲਾਈ ਲਈ ਮਿਸਾਲੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਇਸ ਦੇ ਬਾਵਜੂਦ ਸਿੱਖਾਂ ਦੀਆਂ ਪਵਿੱਤਰ ਧਾਰਮਿਕ ਰਵਾਇਤਾਂ ਨੂੰ ਨਫ਼ਰਤ ਦੇ ਨਜ਼ਰੀਏ ਨਾਲ ਦੇਖਣਾ ਅਤੇ ਉਨ੍ਹਾਂ ਦਾ ਵਿਰੋਧ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਮਹੱਤਵਪੂਰਨ ਅਤੇ ਪਵਿੱਤਰ ਪਰੰਪਰਾ ਹੈ, ਜੋ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਦਾ ਸੁਨੇਹਾ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬੱਤ ਦੇ ਭਲੇ ਵਾਲੇ ਸੰਦੇਸ਼ ਤੇ ਸਿੱਧੀ ਸੱਟ ਹੈ।

ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਸਮਾਜਿਕ ਏਕਤਾ ਮਜ਼ਬੂਤ

SGPC ਪ੍ਰਧਾਨ ਨੇ ਕਿਹਾ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਸਦਾ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਉਥੋਂ ਦੇ ਕਾਨੂੰਨਾਂ ਅਤੇ ਸਭਿਆਚਾਰ ਦਾ ਪੂਰਾ ਆਦਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਜਾਂਦਾ ਹੈ, ਜੋ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਦਾ ਹੈ।

ਧਾਰਮਿਕ ਆਜ਼ਾਦੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲੀ ਪਹਿਚਾਣ

ਐਡਵੋਕੇਟ ਧਾਮੀ ਨੇ ਨਿਊਜ਼ੀਲੈਂਡ ਅਤੇ ਭਾਰਤ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲੀ ਪਛਾਣ ਹੁੰਦੀ ਹੈ।

ਤਲਖ਼ੀ ਵਾਲੇ ਮਾਹੌਲ ਤੋਂ ਬਚਣ ਦੀ ਲੋੜ

SGPC ਪ੍ਰਧਾਨ ਨੇ ਨਿਊਜ਼ੀਲੈਂਡ ਦੇ ਮੋਹਰੀ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਸਬੰਧੀ ਉਥੋਂ ਦੀ ਸਰਕਾਰ ਅਤੇ ਵਿਰੋਧ ਕਰਨ ਵਾਲੇ ਲੋਕਾਂ ਨਾਲ ਬੈਠ ਕੇ ਸੰਵਾਦ ਰਾਹੀਂ ਮਸਲੇ ਦਾ ਹੱਲ ਲੱਭਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਦੀ ਸੇਧ ਵਿੱਚ ਹੀ ਅੱਗੇ ਵਧਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਤਲਖ਼ੀ ਜਾਂ ਟਕਰਾਅ ਵਾਲੀ ਸਥਿਤੀ ਤੋਂ ਬਚਿਆ ਜਾਵੇ।

Related Stories
Aaj Da Rashifal: ਕੁੰਭ, ਮਿਥੁਨ ਅਤੇ ਮੇਸ਼ ਰਾਸ਼ੀ ਦੇ ਲੋਕਾਂ ਵਿੱਚ ਪ੍ਰੇਰਨਾ ਨਾਲ ਅੱਗੇ ਵਧਣ ਲਈ ਮਜ਼ਬੂਤ ​​ਆਤਮਵਿਸ਼ਵਾਸ ਵਧੇਗਾ, ਜੋਤਿਸ਼ ਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਘਰ ਦੀ ਉੱਤਰ ਦਿਸ਼ਾ ਵਿੱਚ ਰੱਖੋ ਇਹ ਚੀਜ਼ਾਂ, ਮਿਲਣਗੇ ਚੰਗੇ ਨਤੀਜੇ
Aaj Da Rashifal: ਅੱਗੇ ਵਧਣ ਦੀ ਸੋਚ ਹੋਵੇਗੀ ਮਜ਼ਬੂਤ, ਭਵਿੱਖ ਨੂੰ ਲੈ ਕੇ ਬਣੇਗਾ ਭਰੋਸਾ,ਜੋਤਿਸ਼ ਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਨਰਕ ਜਾਣ ਵਾਲੇ ਲੋਕਾਂ ਦੇ 7 ਲੱਛਣ, ਬਿਨਾਂ ਵੀਜ਼ਾ ਤੋਂ ਮਿਲੇਗੀ ਸਿੱਧੀ ਐਂਟਰੀ
ਸ਼ੁੱਕਰਵਾਰ ਨੂੰ ਕਦੇ ਨਾ ਕਰੋ ਇਹ 5 ਕੰਮ, ਪੂਰਾ ਘਰ ਹੋ ਜਾਵੇਗਾ ਕੰਗਾਲ! ਦੇਵੀ ਲਕਸ਼ਮੀ ਨੂੰ ਇਸ ਤਰ੍ਹਾਂ ਰੱਖੋ ਖੁਸ਼
Aaj Da Rashifal: ਅੱਜ ਤੁਹਾਡਾ ਧਿਆਨ ਭਾਵਨਾਤਮਕ ਤੇ ਵਿੱਤੀ ਮਾਮਲਿਆਂ ਵੱਲ ਜਾ ਸਕਦਾ ਹੈ, ਜੋਤਿਸ਼ ਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ