Shaheedi Jor Mela: ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਕੀ ਰਿਹਾ ਖਾਸ, ਪੜ੍ਹੋ ਇਹ ਪੂਰੀ ਰਿਪੋਰਟ
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਕਿਹਾ ਕਿ ਉਹ ਮਹਾਨ ਸ਼ਹੀਦਾਂ ਦੀ ਸ਼ਹਾਦਤ ਰਾਹੀਂ ਸਮਾਜ ਵਿੱਚ ਤਬਦੀਲੀ ਲਿਆਉਣ ਤੇ ਜ਼ੋਰ ਦੇਣ। ਲੋਕਾਂ ਨੂੰ ਚੰਗੀ ਸਿਆਣਪ ਬਖਸ਼ੋ ਤਾਂ ਜੋ ਉਹ ਆਪਣੇ ਕੰਮਾਂ ਰਾਹੀਂ ਪੰਜਾਬ ਦਾ ਭਲਾ ਕਰ ਸਕਣ। ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਤਾਂ ਉਹ ਕੁਝ ਅਜਿਹਾ ਕੰਮ ਕਰਨਾ ਚਾਹੁੰਦੇ ਹਨ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਬਦਲਾਅ ਆ ਸਕੇ। ਇਹ ਉਸ ਦਾ ਸਭ ਤੋਂ ਵੱਡਾ ਗੁਣ ਹੋਵੇਗਾ।
ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਸੀ ਦੂਜੇ ਦਿਨ ਜਿਆਦਾਤਰ ਸਿਆਸੀ ਨੇਤਾਵਾਂ ਦਾ ਹੁੰਦਾ ਹੈ ਜੋ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਲਈ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਅੱਜ ਸਵੇਰੇ ਹੀ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਸਮੇਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ,ਉਥੇ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਇੱਕ ਅੰਕੜੇ ਮੁਤਾਬਕ ਇਨ੍ਹਾਂ 15 ਦਿਨਾਂ ਵਿੱਚ 50 ਲੱਖ ਦੇ ਕਰੀਬ ਸੰਗਤਾਂ ਇੱਥੇ ਨਮਸਤਕ ਹੋਣ ਗਿਆ,ਇਥੇ ਪਹੁੰਚੀਆਂ ਸੰਗਤਾਂ ਦਾ ਕਹਿਣਾ ਸੀ ਕਿ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਪੀੜ੍ਹੀ ਦਰ ਪੀੜ੍ਹੀ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਜਿਨ੍ਹਾਂ ਸਾਡੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।
ਇਸ ਪਵਿੱਤਰ ਜੋੜ ਮੇਲ ਦੌਰਾਨ ਜਿੱਥੇ ਵੱਖ ਵੱਖ ਤਰੀਕੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਉੱਥੇ ਹੀ ਸ਼ਗੂਨ ਆਰਟਸ ਵਲੋਂ ਆਪਣੀ ਕਲਾ ਰਹੀ ਸੰਗਤਾਂ ਨੂੰ ਪ੍ਰੇਰਿਆ ਜਾ ਰਿਹਾ ਹੈ, ਇਸ ਬਾਰੇ ਜਾਣਕਾਰੀ ਦਿੰਦਿਆਂ ਪੇਂਟਿੰਗ ਬਨਾਉਣ ਵਾਲੀ ਮਹਿਲਾ ਹਰਪਿੰਦਰ ਕੌਰ ਨੇ ਦੱਸਿਆ ਕੀ ਉਹ ਪਿਛਲੇ ਕਈ ਵਰ੍ਹਿਆਂ ਤੋਂ ਪ੍ਰਦਰਸ਼ਨੀ ਲੱਗਾ ਰਹੀ ਹੈ ਅਤੇ ਉਹ ਸਾਹਿਬਜਾਦਿਆਂ ਦੀ ਸ਼ਹਾਦਤ ਵੇਲੇ ਦਾ ਅਹਿਸਾਸ ਕਰਵਾ ਕੇ ਲੋਕਾਂ ਨੂੰ ਸੁਨੇਹਾ ਦੇਣਾ ਚਾਉਂਦੀ ਹੈ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਇਹ ਇਕ ਸੋਗ ਸਭਾ ਹੈ, ਜਿਸ ਰਾਹੀਂ ਅਸੀਂ ਤਸ਼ੱਦਦ ਸਹਿਣ ਵਾਲੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਨਤਮਸਤਕ ਹੋਣ ਆਉਣੇ ਹਾਂ ਜਿਨ੍ਹਾਂ ਨੇ ਪਤਾ ਨਹੀਂ ਉਸ ਵੇਲੇ ਕਿੰਨੀਆਂ ਤਕਲੀਫ਼ਾਂ ਸਹੀਆ ਹੋਣਗੀਆਂ। ਸਾਨੂੰ ਅਹਿਸਾਸ ਹੋਣਾ ਚਾਹੀਦਾ ਕਿ ਕਿਸ ਤਰ੍ਹਾਂ ਉਨ੍ਹਾਂ ਸਾਡੇ ਲਈ ਆਪਣਾ ਸਭ ਕੁਝ ਵਾਰ ਦਿੱਤਾ।ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ 7000 ਪੇਂਟਿੰਗ ਬਣਾ ਕੇ ਵੇਚ ਚੁੱਕੀ ਹੈ।
ਉਥੇ ਹੀ ਹੱਥ ਵਿਚ ਰੱਖੀ ਪੱਗੜੀ ਵਾਲੇ ਆਰਟ ਬਾਰੇ ਹਰਪਿੰਦਰ ਦਸਿਆ ਕਿ ਇਸ ਰਾਹੀਂ ਦਿਖਾਇਆ ਗਿਆ ਹੈ ਕਿ ਸਾਡੀ ਸਿੱਖੀ ਨੂੰ ਬਚਾਉਣ ਲਈ ਸਾਡੇ ਸਹੀਦਾਂ ਨੇ ਕਿੰਨੀ ਕੁਰਬਾਨੀਆਂ ਦਿੱਤੀਆਂ ਹਨ।