ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ, ਕੁਰਬਾਨੀਆਂ ਭਰਿਆ ਹੈ ਸ਼੍ਰੋਮਣੀ ਕਮੇਟੀ ਦਾ ਇਤਿਹਾਸ- ਗਿਆਨੀ ਹਰਪ੍ਰੀਤ ਸਿੰਘ

Updated On: 

15 Nov 2023 17:29 PM

ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਸੀ। ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ। ਬ੍ਰਿਟਿਸ਼ ਹਕੂਮਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਕਟ ਪਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇ ਗਈ ਪਰ ਬ੍ਰਿਟਿਸ਼ ਹਕੂਮਤ ਨੇ ਵੀ ਆਪਣੇ ਦੌਰ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਦੇ ਲਈ ਕੋਈ ਕਸਰ ਨਹੀਂ ਛੱਡੀ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ, ਕੁਰਬਾਨੀਆਂ ਭਰਿਆ ਹੈ ਸ਼੍ਰੋਮਣੀ ਕਮੇਟੀ ਦਾ ਇਤਿਹਾਸ- ਗਿਆਨੀ ਹਰਪ੍ਰੀਤ ਸਿੰਘ
Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ 103 ਸਾਲ ਪੁਰਾਣੀ ਇਸ ਧਾਰਮਿਕ ਨੁਮਾਇੰਦਾ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਹੈ ਕਿ ਅਸੀਂ ਕੁਰਬਾਨੀਆਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਨਾ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਸੀ।

ਜਾਣੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ। ਬ੍ਰਿਟਿਸ਼ ਹਕੂਮਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਕਟ ਪਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇ ਗਈ ਪਰ ਬ੍ਰਿਟਿਸ਼ ਹਕੂਮਤ ਨੇ ਵੀ ਆਪਣੇ ਦੌਰ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਦੇ ਲਈ ਕੋਈ ਕਸਰ ਨਹੀਂ ਛੱਡੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਸਥਾਪਿਤ ਕਰਨ ਦੇ ਲਈ ਖਾਲਸਾ ਪੰਥ ਨੇ ਬਹੁਤ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਚਾਹੇ ਉਹ ਬੀਬੀਆਂ ਦੀ ਕੁਰਬਾਨੀ ਹੋਵੇ ਜਾਂ ਫਿਰ ਉਹ ਬਜ਼ੁਰਗਾਂ ਦੀਆਂ ਕੁਰਬਾਨੀਆਂ ਅਤੇ ਜਾਂ ਫਿਰ ਬੱਚਿਆਂ ਦੀਆਂ ਕੁਰਬਾਨੀ ਹੋਵੇ। ਇਹ ਇਤਿਹਾਸ ਕੁਰਬਾਨੀਆਂ ਨਾਲ ਭਰੀਆਂ ਹੋਇਆ ਹੈ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਨੀਹਾਂ ਦੇ ਵਿੱਚ ਮਜ਼ਲੂਮਾਂ ਦਾ ਲਹੂ ਡੁੱਲਿਆ ਹੋਇਆ ਹੈ ਅਤੇ ਉਸ ‘ਤੇ ਹੀ ਇਸ ਦੀ ਨੀਂਹ ਪੱਥਰ ਰੱਖੀ ਗਈ ਸੀ। ਬ੍ਰਿਟਿਸ਼ ਹਕੂਮਤ ਦੇ ਦੌਰ ਦੀ ਗੱਲ ਕਰੀਏ ‘ਤੇ ਉਸ ਹਕੂਮਤ ਨੇ ਕਦੇ ਇਸ ਨੂੰ ਬੰਦ ਕਰਨ ਦੀਆਂ ਪਾਬੰਦੀ ਲਾਉਣ ਦੀਆਂ ਚਾਲਾ ਚੱਲੀਆਂ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਜਥੇਬੰਦੀ ਆਪਣੇ ਰਾਹਾਂ ‘ਤੇ ਤੁਰਦੀ ਗਈ। 1947 ਦੇ ਵਿੱਚ ਜਦੋਂ ਪੰਜਾਬ ਦੀ ਵੰਡ ਹੋਈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਹੁਤ ਵੱਡਾ ਝਟਕਾ ਲੱਗਾ ਕਈ ਗੁਰਦੁਆਰਾ ਸਾਹਿਬ ਪਾਕਿਸਤਾਨ ਵਿੱਚ ਰਹਿ ਗਏ ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੇਖਦੀ ਸੀ।

ਉਨ੍ਹਾਂ ਨੇ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਵੇਖਿਆ ਕਿ ਇਹ ਸਿੱਖਾਂ ਦੀ ਰੀੜ ਦੀ ਹੱਡੀ ਹੈ। ਸਿੱਖਾਂ ਨੂੰ ਉਥੋਂ ਤਾਕਤ ਮਿਲਦੀ ਹੈ ਇਹ ਇੱਕ ਐਸਾ ਪਲੇਟਫਾਰਮ ਜਿੱਥੋਂ ਸਿੱਖ ਗੱਲ ਕਰਦੇ ਹਨ ਉਹ ਗੱਲ ਸਾਰੀ ਦੁਨੀਆਂ ਵਿੱਚ ਜਾਂਦੀ ਹੈ ਤਾਂ ਮੌਜੂਦਾ ਉਸ ਦੌਰ ਦੀਆਂ ਕੇਂਦਰ ਸਰਕਾਰਾਂ ਸੀ ਉਸ ਸਮੇਂ ਦੀਆਂ ਸਰਕਾਰਾਂ ਨੇ ਇਸ ਨੂੰ ਖਤਮ ਕਰਨ ਦੀਆਂ ਚਾਲਾਂ ਚੱਲੀਆਂ ਜਦੋਂ ਚੋਣਾਂ ਹੁੰਦੀਆਂ ‘ਤੇ ਸਿੱਖ ਮੁੱਖੋਟ ਪਾ ਕੇ ਆਪਣੇ ਕਰਿੰਦੇ ਸਰਕਾਰਾਂ ਵੱਲੋਂ ਖੜੇ ਕੀਤੇ ਜਾਂਦੇ ਸਨ ਹਾਲਾਂਕਿ ਸਿੱਖ ਸੰਗਤ ਨੇ ਕਦੇ ਉਨ੍ਹਾਂ ਨੂੰ ਮੂੰਹ ਨਹੀਂ ਲਾਇਆ।

ਜਥੇਦਾਰ ਹਰਪ੍ਰੀਤ ਸਿੰਘ ਨੇ 1984 ਦੇ ਦਰਦ ਨੂੰ ਕੀਤਾ ਯਾਦ

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਦੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇਸ ਨੂੰ ਖ਼ਤਮ ਕਰਨ ਦੀ ਬਹੁਤ ਵੱਡੀ ਚਾਲ ਚੱਲੀ ਸੀ। ਪਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪਿੰਡੇ ‘ਤੇ ਦਰਦ ਸਹਿੰਦੀ ਹੋਈ ਅੱਗੇ ਵਧੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਅੱਖਾਂ ਦੇ ਨਾਲ ਦਰਬਾਰ ਤੇ ਅਕਾਲ ਤਖਤ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਹਮਲਾ ਹੂੰਦਾ ਵੇਖਿਆ ਹੈ।

Related Stories
Exit mobile version