ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਤਰਨ, ਵੱਡੀ ਗਿਣਤੀ ‘ਚ ਸੰਗਤ ਪਹੁੰਚੀ
Shri Guru Granth Sahib Prakash Parv: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ। ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ।
Shri Guru Granth Sahib Prakash Parv: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ ਹਨ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਹੈ। ਇਸ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕਿਰਤਨ ਸਜਾਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਪਾ ਕੇ ਸਤਿਕਾਰ ਦਿੱਤਾ।
ਇਹ ਵੀ ਪੜ੍ਹੋ: ਇੱਕ ਬੂਟਾ ਘਰ ਚ ਲਗਾਉਣ ਨਾਲ ਆਰਥਿਕ ਤੰਗੀ ਹੋ ਜਾਵੇਗੀ ਦੂਰ, ਪਰ ਇਹ 2 ਦਿਨ ਹੀ ਸ਼ੁਭ
ਇਸ ਨਗਰ ਕੀਤਰਨ ਮੌਕੇ ਵੱਡੀ ਗਿਣਤੀ ‘ਚ ਪੰਥਕ ਸ਼ਖ਼ਸੀਅਤਾਂ ਤੇ ਸੰਗਤਾਂ ਪੁੱਜੀਆਂ । ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਾਲ ਹੀ ਰਾਗੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਸਿੰਘ ਸਾਹਿਬ ਨੇ ਦਿੱਤੀ ਵਧਾਈ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ਦੇ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਬਤੀਤ ਕਰੇ।
ਇਹ ਵੀ ਪੜ੍ਹੋ
1604 ਕੀਤਾ ਗਿਆ ਸੀ ਪਹਿਲਾ ਪ੍ਰਕਾਸ਼ ਦਿਹਾੜੇ
ਸਿੰਘ ਸਾਹਿਬ ਨੇ ਦੱਸਿਆ ਕਿ ਸੰਨ 1604 ‘ਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਹੱਥੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ ਅਤੇ ਇਸ ਤੋਂ ਬਾਅਦ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ ਸੀ। ਇਸੇ ਹੀ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀ ਸੇਵਾਵਾਂ ਦਿੱਤੀਆਂ ਸਨ। ਇਸ ਦੇ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ।