ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਤਿੰਮ ਸਮੇਂ ਜਿੱਥੇ ਗਏ ਸੀ ‘ਹਜ਼ੂਰ’, ਆਓ ਜਾਣੀਏ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜੀ ਦਾ ਇਤਿਹਾਸ

Sikh Itihas: ਦੱਖਣ ਦਿਸ਼ਾ ਵਿੱਚ ਗੋਦਾਵਰੀ ਨਦੀ ਦੇ ਕੰਢੇ 'ਤੇ ਸਥਿਤ ਸਿੱਖ ਪੰਥ ਦਾ ਇੱਕ ਅਨਮੋਲ ਤਖ਼ਤ। ਜਿੱਥੇ ਸੱਚੇ ਪਾਤਸ਼ਾਹ ਨੇ ਪੂਰੀ ਕੌਮ ਨੂੰ ਸ਼ਬਦ ਗੁਰੂ ਸਮਰਪਿਤ ਕਰਕੇ ਦਿੱਤਾ ਸੀ ਹੁਕਮ ਗੁਰੂ ਮਾਨਿਓ ਗ੍ਰੰਥ। ਅੱਜ ਪੜ੍ਹਾਂਗੇ ਸੱਚਖੰਡ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦਾ ਇਤਿਹਾਸ।

ਅਤਿੰਮ ਸਮੇਂ ਜਿੱਥੇ ਗਏ ਸੀ ‘ਹਜ਼ੂਰ’, ਆਓ ਜਾਣੀਏ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜੀ ਦਾ ਇਤਿਹਾਸ
ਗੁਰੂ ਗੋਬਿੰਦ ਸਿੰਘ ਜੀ.
Follow Us
jarnail-singhtv9-com
| Published: 06 May 2024 06:43 AM

Sikh Itihas:ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸਥਿਤ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ। ਇਹ ਉਹ ਅਸਥਾਨ ਹੈ ਜਿੱਥੇ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਨੇ ਆਪਣੇ ਅਖੀਰਲੇ ਦਿਨ ਬਤੀਤ ਕੀਤੇ ਸਨ। ਗੁਰੂ ਪਾਤਸ਼ਾਹ ਮੁਗਲ ਫੌਜਾਂ ਨਾਲ ਜੰਗ ਲੜਦੇ ਲੜਦੇ ਵੱਖ ਵੱਖ ਥਾਵਾਂ ਉਤੋਂ ਦੀ ਹੁੰਦੀ ਹੋਏ ਸੰਨ 1708 ਈਸਵੀ ਨੂੰ ਨਾਂਦੇੜ ਵਿੱਚ ਪਹੁੰਚੇ।

ਗੁਰੂ ਪਾਤਸ਼ਾਹ ਇਸ ਅਸਥਾਨ ਤੇ ਕਾਫ਼ੀ ਸਮਾਂ ਰਹੇ। ਇਸ ਵਿਚਾਲੇ ਗੁਰੂ ਪਾਤਸ਼ਾਹ ਦੀ ਮੁਲਾਕਾਤ ਇੱਕ ਵੈਰਾਗੀ ਨਾਲ ਹੋਈ। ਜਿਸਨੂੰ ਮਾਧੋ ਲਾਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਮਾਧੋ ਲਾਲ ਨੇ ਦੱਸਿਆ ਕਿ ਕਿਸ ਤਰ੍ਹਾਂ ਬਚਪਨ ਵਿੱਚ ਉਹਨਾਂ ਤੋਂ ਗਰਭਵਤੀ ਹਿਰਣੀ ਦਾ ਸ਼ਿਕਾਰ ਹੋ ਗਿਆ ਸੀ। ਜਿਸ ਤੋਂ ਬਾਅਦ ਗੁਰੂ ਸਾਹਿਬ ਨੇ ਮਾਧੋ ਲਾਲ ਨੂੰ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਵਾਕੇ ਸਿੰਘ ਸਾਜਿਆ ਅਤੇ ਨਵਾਂ ਨਾਮ ਦਿੱਤਾ ਬੰਦਾ ਸਿੰਘ ਬਹਾਦਰ।

ਬੰਦਾ ਸਿੰਘ ਬਹਾਦਰ ਨੂੰ ਪੰਜਾਬ ਭੇਜਣਾ

ਜਦੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਸਹਾਦਤ ਬਾਰੇ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਗੁਰੂ ਸਾਹਿਬ ਤੋਂ ਪੰਜਾਬ ਆਉਣ ਦੀ ਆਗਿਆ ਮੰਗੀ। ਜਿਸ ਤੋਂ ਬਾਅਦ ਗੁਰੂ ਸਾਹਿਬ ਨੇ 5 ਸਿੰਘ ਬੰਦਾ ਸਿੰਘ ਬਹਾਦਰ ਨਾਲ ਪੰਜਾਬ ਭੇਜੇ ਅਤੇ ਨਾਲ ਹੀ ਸੰਗਤਾਂ ਦੇ ਨਾਮ ਹੁਕਮਨਾਮੇ ਵੀ ਜਾਰੀ ਕੀਤੇ ਜਿਸ ਵਿੱਚ ਬੰਦੇ ਦਾ ਸਾਥ ਦੇਣ ਲਈ ਕਿਹਾ ਗਿਆ ਸੀ।

ਵਜ਼ੀਰ ਖਾਂ ਨੇ ਕਰਵਾਇਆ ਹਮਲਾ

ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਂ ਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਲਈ 2 ਪਠਾਣਾਂ ਨੂੰ ਭੇਜਿਆ। ਆਪਣੀ ਯੋਜਨਾ ਨੂੰ ਅੰਜ਼ਾਮ ਦੇਣ ਲਈ ਦੋਵੇਂ ਪਠਾਣ ਉਸ ਅਸਥਾਨ ਤੇ ਰੋਜ ਆਇਆ ਕਰਦੇ ਸਨ ਜਿੱਥੇ ਗੁਰੂ ਸਾਹਿਬ ਠਹਿਰਦੇ ਸਨ। ਉਹਨਾਂ ਨੇ ਇਲਾਕੇ ਦੀ ਚੰਗੀ ਤਰ੍ਹਾਂ ਜਾਣਕਾਰੀ ਲਈ ਕਿ ਕਦੋਂ ਗੁਰੂ ਜੀ ਇਕੱਲੇ ਹੁੰਦੇ ਆ, ਗੁਰੂ ਜੀ ਕਿੱਥੇ ਕਿੱਥੇ ਜਾਂਦੇ ਹਨ। ਇਸ ਸਭ ਜਾਣਕਾਰੀ ਲੈਣ ਤੋਂ ਬਾਅਦ ਇੱਕ ਦਿਨ ਪਠਾਣਾਂ ਨੇ ਅਚਾਨਕ ਗੁਰੂ ਸਾਹਿਬ ਤੇ ਹਮਲਾ ਕਰ ਦਿੱਤਾ। ਪਿੱਠ ਤੇ ਹੋਏ ਵਾਰ ਦਾ ਜਵਾਬ ਦਿੰਦਿਆਂ ਗੁਰੂ ਸਾਹਿਬ ਨੇ ਇੱਕ ਪਠਾਣ ਨੂੰ ਮੌਕੇ ਤੇ ਹੀ ਮਾਰ ਗਿਰਾਇਆ।

ਜਦੋਂਕਿ ਦੂਜੇ ਪਠਾਣ ਨੇ ਹਮਲੇ ਮਗਰੋਂ ਭੱਜਣ ਦੀ ਕੋਸ਼ਿਸ ਕੀਤੀ। ਪਰ ਨੇੜੇ ਮੌਜੂਦ ਸਿੰਘਾਂ ਨੇ ਉਸ ਦਾ ਵੀ ਸੌਧਾ ਲਗਾ ਦਿੱਤਾ। ਇਸ ਤੋਂ ਬਾਅਦ ਗੁਰੂ ਸਾਹਿਬ ਦੇ ਜਖਮ ਨੂੰ ਮੱਲਮ ਪੱਟੀ ਕੀਤੀ ਗਈ। ਕੁੱਝ ਦਿਨਾਂ ਬਾਅਦ ਗੁਰੂ ਸਾਹਿਬ ਦੀ ਸਿਹਤ ਵਿੱਚ ਸੁਧਾਰ ਆਉਣ ਲੱਗ ਪਿਆ। ਗੁਰੂ ਸਾਹਿਬ ਇੱਕ ਦਿਨ ਕਮਾਨ ਨੂੰ ਠੀਕ ਕਰ ਰਹੇ ਸਨ ਤਦੀਂ ਜਖਮ ਤੇ ਲਗਾਏ ਗਏ ਟਾਂਕੇ ਖੁੱਲ੍ਹ ਗਏ ਅਤੇ ਖੂਨ ਵਹਿਣ ਲੱਗ ਪਿਆ। ਜਿਸ ਤੋਂ ਬਾਅਦ ਗੁਰੂ ਸਾਹਿਬ ਦੀ ਸਿਹਤ ਵਿੱਚ ਸੁਧਾਰ ਨਹੀਂ ਹੋਇਆ।

ਸ੍ਰੀ ਗਰੂ ਗ੍ਰੰਥ ਸਾਹਿਬ ਨੂੰ ਗੁਰਿਆਈ

ਗੁਰੂ ਪਾਤਸ਼ਾਹ ਨੇ ਆਪਣੀ ਅੰਤਲੇ ਸਮੇਂ ਵਿੱਚ ਸਾਰੀਆਂ ਮੌਜੂਦ ਸੰਗਤਾਂ ਨੂੰ ਹੁਕਮ ਦਿੱਤਾ ਕਿ ਉਹਨਾਂ ਤੋਂ ਬਾਅਦ ਖਾਲਸਾ ਪੰਥ ਦੀ ਅਗਵਾਈ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਕਰਨਗੇ ਅਤੇ ਉਹੀ ਪੰਥ ਦੇ ਗੁਰੂ ਹੋਣਗੇ ਇਸ ਤੋਂ ਬਾਅਦ ਕੋਈ ਵੀ ਦੇਹਧਾਰੀ ਗੁਰੂ ਨਾਨਕ ਦੀ ਗੁਰਗੱਦੀ ਦਾ ਵਾਰਿਸ ਨਹੀ ਹੋਵੇਗਾ।

ਗੁਰੂ ਸਾਹਿਬ ਦਾ ਅੰਤਿਮ ਸਸਕਾਰ

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

ਗੁਰੂ ਪਾਤਸ਼ਾਹ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲਗਾਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ। ਇਸ ਤੋਂ ਬਾਅਦ ਸੰਗਤਾਂ ਨੇ ਬੜੇ ਅਦਬ ਤੇ ਸਤਿਕਾਰ ਦੇ ਨਾਲ ਗੁਰੂ ਸਾਹਿਬ ਦਾ ਅੰਗੀਠਾ ਸਾਹਿਬ ਤਿਆਰ ਕੀਤਾ ਅਤੇ ਸਸਕਾਰ ਕੀਤਾ। ਜਿਸ ਥਾਂ ਤੇ ਸਸਕਾਰ ਕੀਤਾ ਗਿਆ ਸੀ ਉਸ ਥਾਂ ਤਖਤ ਸ਼੍ਰੀ ਹਜ਼ੂਰ ਸਾਹਿਬ ਸੁਭਾਇਮਾਨ ਹੈ।

ਮਹਾਰਾਜਾ ਰਣਜੀਤ ਸਿੰਘ ਨੇ ਕਰਵਾਈ ਸੀ ਸੇਵਾ

ਜਦੋਂ ਪੰਜਾਬ ਵਿੱਚ ਰਣਜੀਤ ਸਿੰਘ ਦਾ ਰਾਜ ਆਇਆ ਤਾਂ ਉਹਨਾਂ ਨੇ ਗੁਰੂਘਰਾਂ ਦੀ ਸੇਵਾ ਦਾ ਜ਼ਿੰਮਾ ਚੁੱਕਿਆ। 1832 ਵਿੱਚ ਮਹਾਰਾਜਾ ਨੇ ਪੰਜਾਬ ਵਿੱਚੋਂ ਮਿਸਤਰੀ ਤਖ਼ਤ ਸਾਹਿਬ ਦੀ ਸੇਵਾ ਲਈ ਭੇਜੇ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories