ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਭੇਜੋ ਜੱਥੇ, ਪਾਕਿਸਤਾਨ ਸਰਕਾਰ ਦੀ ਅਪੀਲ ਤੋਂ ਬਾਅਦ ਵਿਵਾਦ

Updated On: 

13 Oct 2025 18:40 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਪਣੇ ਤੈਅ ਕੀਤੇ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਜਥੇ ਭੇਜਣ ਦੀ ਤਿਆਰੀ ਕੀਤੀ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਤੇ ਪੰਥਕ ਏਕਤਾ ਨੂੰ ਧਿਆਨ 'ਚ ਰੱਖਦੇ ਹੋਏ ਉਹ ਨਵੇਂ ਕੈਲੰਡਰ ਦੀ ਤਾਰੀਖਾਂ ਨੂੰ ਹੀ ਮੰਨਣਗੇ।

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਭੇਜੋ ਜੱਥੇ, ਪਾਕਿਸਤਾਨ ਸਰਕਾਰ ਦੀ ਅਪੀਲ ਤੋਂ ਬਾਅਦ ਵਿਵਾਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Follow Us On

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਸਿੱਖ ਜੱਥੇ ਲਈ ਅਹਿਮ ਸੂਚਨਾ ਜਾਰੀ ਕੀਤੀ ਹੈ। ਪਾਕਿਸਤਾਨ ਨੇ ਅਪੀਲ ਕੀਤੀ ਹੈ ਕਿ ਸਾਰੇ ਜੱਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਨਨਕਾਣਾ ਸਾਹਿਬ ਯਾਤਰਾ ਤੇ ਭੇਜੇ ਜਾਣ। ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਗੁਰਪੁਰਬ ਤੇ ਹੋਰ ਧਾਰਮਿਕ ਤਿਉਹਾ ਮੂਲ ਕੈਲੰਡਰ ਦੇ ਅਨੁਸਾਰ ਹੀ ਮਨਾਏ ਜਾਣਗੇ।

ਉੱਥੇ ਹੀ, ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਜੱਥੇ ਭੇਜਣ ਦੀ ਤਿਆਰੀ ਕਰ ਰਹੀ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਤੇ ਪੰਥਕ ਏਕਤਾ ਨੂੰ ਧਿਆਨ ਚ ਰੱਖਦੇ ਹੋਏ ਉਹ ਨਵੇਂ ਸੋਧੇ ਹੋਏ ਕੈਲੰਡਰ ਦੀ ਤਾਰੀਖਾਂ ਨੂੰ ਹੀ ਮੰਨਣਗੇ।

ਪਾਕਿਸਤਾਨ ਸਰਕਾਰ ਵੱਲੋਂ ਇਹ ਫੈਸਲਾ ਆਉਣ ਤੋਂ ਬਾਅਦ ਹੁਣ ਕੈਲੰਡਰ ਸੰਬੰਧੀ ਚਰਚਾ ਇੱਕ ਵਾਰ ਫਿਰ ਸਿੱਖ ਜਥੇਬੰਦੀਆਂ ਚ ਚਰਚਾ ਦਾ ਵਿਸ਼ਾ ਬਣ ਗਈ ਹੈ। ਪਾਕਿਸਤਾਨ ‘ਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ, ਜਦਕਿ ਭਾਰਤ ‘ਚ ਐਸਜੀਪੀਸੀ ਵੱਲੋਂ ਜਾਰੀ ਕੀਤੇ ਗਏ ਸੋਧੇ ਹੋਏ ਕੈਲੰਡਰ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ।

ਪਾਕਿਸਤਾਨ ਵੱਲੋਂ ਕੀਤੀ ਗਈ ਇਸ ਅਪੀਲ ਤੋਂ ਬਾਅਦ ਹੁਣ ਭਾਰਤ ਤੋਂ ਜਾਣ ਵਾਲੇ ਜੱਥੇ ਤੇ ਫਿਰ ਦੁਚਿੱਤੀ ਪੈਦਾ ਹੋ ਗਈ ਹੈ। ਸਿੱਖ ਜੱਥੇ ਇਹ ਸੋਚ ਰਹੇ ਹਨ ਕਿ ਉਨ੍ਹਾਂ ਦੀ ਯਾਤਰਾ ਕਿਸ ਕੈਲੰਡਰ ਦੇ ਅਨੁਸਾਰ ਹੋਵੇਗੀ। ਹਾਲਾਂਕਿ, ਐਸਜੀਪੀ ਨੇ ਭਰੋਸਾ ਦਿੱਤਾ ਹੈ ਕਿ ਇਹ ਸਾਰਾ ਮਾਮਲਾ ਗੱਲਬਾਤ ਰਾਹੀਂ ਸੁਲਝਾ ਲਿਆ ਜਾਵੇਗਾ ਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ। ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸਿੱਖਾਂ ਦਾ ਗੁਰੂ ਅਸਥਾਨਾਂ ਪ੍ਰਤੀ ਪਿਆਰ ਤੇ ਸਨਮਾਨ ਹੈ। ਕੈਲੰਡਰ ਸਬੰਧੀ ਕਾਫੀ ਲੰਬੇ ਸਮੇਂ ਤੋਂ ਵਿਵਾਦ ਰਿਹਾ ਹੈ। ਉਹ ਪਾਕਿਸਤਾਨ ਸਰਕਾਰ ਨਾਲ ਇਸ ਮੁੱਦੇ ਤੇ ਗੱਲ ਕਰਨਗੇ ਤੇ ਗੱਲਬਾਤ ਰਾਹੀਂ ਕੋਈ ਫੈਸਲਾ ਜ਼ਰੂਰ ਨਿਕਲ ਕੇ ਸਾਹਮਣੇ ਆਵੇਗਾ।