AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sikh Pilgrimage: ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

Sikh Pilgrimage Pakistan: ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।

lalit-sharma
| Updated On: 09 Apr 2023 17:35 PM IST
Share
ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਹੋਇਆ। ਇਹ ਜਥਾ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਥੇ ਦੀ ਅਗਵਾਈ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿੱਚ ਖਾਲਸਾ ਸਾਜਨਾ ਦਿਵਸ ਮਨਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਕੇਂਦਰ ਸਰਕਾਰ ਨੂੰ ਭੇਜੇ ਸੀ। ਜਿਸ ਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ ਅਤੇ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ ਉਨ੍ਹਾਂ ਨੂੰ ਬਹੁਤ ਭਾਰੀ ਰੋਸ ਹੈ।

18 ਅਪ੍ਰੈਲ ਨੂੰ ਭਾਰਤ ਪਰਤੇਗਾ ਜਥਾ

ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ। ਉਨ੍ਹਾਂਨੇ ਆਖਿਆ ਕਿ ਪਾਕਿਸਤਾਨ ਦੇ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਇਛਾ ਹੁੰਦੀ ਹੈ ਅਤੇ ਜਥੇ ਵਿੱਚ ਜਿਹੜੇ ਸ਼ਰਧਾਲੂਆਂ (Sikh pilgrims) ਜਾ ਰਹੇ ਹਨ ਉਨ੍ਹਾਂ ਅੰਦਰ ਉਤਸ਼ਾਹ ਦਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਇਹ ਜਥਾ ਪਾਕਿਸਤਨ (Pakistan) ਵਿਚ ਘੱਟ ਗਿਣਤੀ ਭਾਈਚਾਰੇ ਦੇ ਮਸਲੇ ਦੀ ਆਵਾਜ਼ ਉਠਾਏਗਾ। ਉਨ੍ਹਾਂ ਕਿਹਾ ਕਿ ਇਹ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਏਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਨਨਕਾਣਾ ਸਾਹਿਬ ਗੁਰਦੁਆਰਾ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅਤੇ ਡੇਰਾ ਸਾਹਿਬ ਲਾਹੌਰ ਦੇ ਦਰਸ਼ਣ ਕਰ ਵਾਪਿਸ 18 ਅਪ੍ਰੈਲ ਨੂੰ ਭਾਰਤ ਵਾਪਿਸ ਆਵੇਗਾ।

ਸ਼ਰਧਾਲੂਆਂ ‘ਚ ਖੁਸ਼ੀ ਦੀ ਲਹਿਰ

ਪਾਕਿਸਤਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਅੱਜ ਵਿਸਾਖੀ ਦਾ ਦਿਹਾੜਾ ਮਨਾਉਣ ਦੇ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ 1947 ਦੀ ਵੰਡ ਵਿੱਚ ਜਿਹੜੇ ਗੁਰਦੁਵਾਰਾ ਸਾਹਿਬ ਪਾਕਿਸਤਾਨ ਵਿੱਚ ਰਹਿ ਗਏ ਸਨ। ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਉਥੇ ਸੇਵਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਨ ਵਿੱਚ ਜਾ ਰਹੇ ਹਾਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...