Sikh Pilgrimage: ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

Updated On: 

09 Apr 2023 17:35 PM

Sikh Pilgrimage Pakistan: ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।

Follow Us On

ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਹੋਇਆ। ਇਹ ਜਥਾ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਥੇ ਦੀ ਅਗਵਾਈ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।
ਉਨ੍ਹਾਂ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਸਥਿਤ ਪੰਜਾ ਸਾਹਿਬ ਗੁਰਦੁਆਰੇ ਵਿੱਚ ਖਾਲਸਾ ਸਾਜਨਾ ਦਿਵਸ ਮਨਾਏਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਕੇਂਦਰ ਸਰਕਾਰ ਨੂੰ ਭੇਜੇ ਸੀ। ਜਿਸ ਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ ਅਤੇ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ ਉਨ੍ਹਾਂ ਨੂੰ ਬਹੁਤ ਭਾਰੀ ਰੋਸ ਹੈ।

18 ਅਪ੍ਰੈਲ ਨੂੰ ਭਾਰਤ ਪਰਤੇਗਾ ਜਥਾ

ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ। ਉਨ੍ਹਾਂਨੇ ਆਖਿਆ ਕਿ ਪਾਕਿਸਤਾਨ ਦੇ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਇਛਾ ਹੁੰਦੀ ਹੈ ਅਤੇ ਜਥੇ ਵਿੱਚ ਜਿਹੜੇ ਸ਼ਰਧਾਲੂਆਂ (Sikh pilgrims) ਜਾ ਰਹੇ ਹਨ ਉਨ੍ਹਾਂ ਅੰਦਰ ਉਤਸ਼ਾਹ ਦਿਖ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਇਹ ਜਥਾ ਪਾਕਿਸਤਨ (Pakistan) ਵਿਚ ਘੱਟ ਗਿਣਤੀ ਭਾਈਚਾਰੇ ਦੇ ਮਸਲੇ ਦੀ ਆਵਾਜ਼ ਉਠਾਏਗਾ। ਉਨ੍ਹਾਂ ਕਿਹਾ ਕਿ ਇਹ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਏਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਨਨਕਾਣਾ ਸਾਹਿਬ ਗੁਰਦੁਆਰਾ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅਤੇ ਡੇਰਾ ਸਾਹਿਬ ਲਾਹੌਰ ਦੇ ਦਰਸ਼ਣ ਕਰ ਵਾਪਿਸ 18 ਅਪ੍ਰੈਲ ਨੂੰ ਭਾਰਤ ਵਾਪਿਸ ਆਵੇਗਾ।

ਸ਼ਰਧਾਲੂਆਂ ‘ਚ ਖੁਸ਼ੀ ਦੀ ਲਹਿਰ

ਪਾਕਿਸਤਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਅੱਜ ਵਿਸਾਖੀ ਦਾ ਦਿਹਾੜਾ ਮਨਾਉਣ ਦੇ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ 1947 ਦੀ ਵੰਡ ਵਿੱਚ ਜਿਹੜੇ ਗੁਰਦੁਵਾਰਾ ਸਾਹਿਬ ਪਾਕਿਸਤਾਨ ਵਿੱਚ ਰਹਿ ਗਏ ਸਨ। ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਉਥੇ ਸੇਵਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਨ ਵਿੱਚ ਜਾ ਰਹੇ ਹਾਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version