Sikh Pilgrimage: ਅੱਜ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਰਧਾਲੂਆਂ ਦਾ ਜਥਾ
SGPC ਦਫ਼ਤਰ ਤੋਂ ਥੋੜ੍ਹੀ ਦੇਰ 'ਚ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਵੇਗਾ। ਇਹ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਕਰ 18 ਅਪ੍ਰੈਲ ਨੂੰ ਵਾਪਿਸ ਭਾਰਤ ਪਰਤਨਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਵੀਜ਼ੇ ਕੇਂਦਰ ਸਰਕਾਰ ਨੂੰ ਭੇਜੇ ਸੀ। ਜਿਸ ਦੇ ਚਲਦੇ ਕੇਂਦਰ ਸਰਕਾਰ ਵੱਲੋਂ 1052 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ ਅਤੇ 109 ਦੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਸੌਂਪੇ ਗਏ ਸੀ ਦਸਤਾਵੇਜ।
ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂ ਹੁਣ ਤੋਂ ਥੋੜ੍ਹੀ ਦੇਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੋਂ ਰਵਾਨਾ ਹੋਣਗੇ। ਪਾਕਿਸਤਾਨ ਦੇ ਗੁਰੂਧਾਮਾ ਦੇ ਦਰਸ਼ਨ ਦੀਦਾਰ ਕਰਦੇ ਹੋਏ 18 ਅਪ੍ਰੈਲ ਨੂੰ ਭਾਰਤ ਪਰਤੇਗਾ।


