Sikh Pilgrimage: ਅੱਜ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਰਧਾਲੂਆਂ ਦਾ ਜਥਾ
SGPC ਦਫ਼ਤਰ ਤੋਂ ਥੋੜ੍ਹੀ ਦੇਰ 'ਚ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਵੇਗਾ। ਇਹ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਕਰ 18 ਅਪ੍ਰੈਲ ਨੂੰ ਵਾਪਿਸ ਭਾਰਤ ਪਰਤਨਗੇ।
ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂ ਹੁਣ ਤੋਂ ਥੋੜ੍ਹੀ ਦੇਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੋਂ ਰਵਾਨਾ ਹੋਣਗੇ। ਪਾਕਿਸਤਾਨ ਦੇ ਗੁਰੂਧਾਮਾ ਦੇ ਦਰਸ਼ਨ ਦੀਦਾਰ ਕਰਦੇ ਹੋਏ 18 ਅਪ੍ਰੈਲ ਨੂੰ ਭਾਰਤ ਪਰਤੇਗਾ।
1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸ਼ਰਧਾਲੂਆਂ (Sikh pilgrims) ਦਾ ਜਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਅਤੇ ਖਾਲਸਾ ਪੰਥ ਦਾ ਜਨਮ ਦਿਹਾੜਾ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।
ਜਿਸ ਦੇ ਚੱਲਦਿਆਂ ਬੀਤੇ ਦਿਨ ਸ਼ਰਧਾਲੂਆਂ ਨੂੰ ਪਾਸਪੋਰਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ 1161 ਦੇ ਕਰੀਬ ਸ਼ਰਧਾਲੂਆਂ ਦੇ ਵੀਜੇ ਲੱਗਣ ਲਈ ਭੇਜੇ ਸਨ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ 109 ਦੇ ਕਰੀਬ ਸਿੱਖ ਸ਼ਰਧਾਲੂਆਂ ਦੇ ਰੱਦ ਕਰ ਦਿੱਤੇ ਗਏ ਹਨ ਅਤੇ 1052 ਸ਼ਰਧਾਲੂਆਂ ਦੇ ਵੀਜੇ ਲੱਗੇ ਹਨ।
18 ਅਪ੍ਰੈਲ ਨੂੰ ਭਾਰਤ ਪਰਤਨਗੇ ਸ਼ਰਧਾਲੂ
ਭਾਈ ਮਨਜੀਤ ਸਿੰਘ ਹੋਰਾਂ ਨੇ ਦੱਸਿਆ ਕਿ ਪਾਕਿਸਤਨ (Pakistan) ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ 1052 ਰਵਾਨਾ ਹੋਣਗੇ। ਜਿਹੜੇ ਸਰਧਾਲੂਆਂ ਨੂੰ ਕਿਸੇ ਕਾਰਨ ਵੀਜੇ ਨਹੀਂ ਮਿਲ ਪਾਏ ਹਨ ਉਨ੍ਹਾਂ ਵਿੱਚ ਭਾਰੀ ਨਿਰਾਸ਼ਾ ਹੈ ਜਿਸਦੇ ਚਲਦੇ ਅਸੀਂ ਭਾਰਤ ਸਰਕਾਰ ਨੂੰ ਇਹ ਅਪੀਲ ਕਰਦੇ ਹਾਂ ਕਿ ਸਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਵਧ ਤੋਂ ਵਧ ਸਰਧਾਲੂਆਂ ਦੇ ਵੀਜੇ ਲਗਾਏ ਜਾਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਪੰਜਾ ਸਾਹਿਬ ਡੇਰਾ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਅਤੇ ਆਪਣੇ ਵੱਖ ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨਗੇ ਅਤੇ 18 ਅਪ੍ਰੈਲ ਨੂੰ ਇਹ ਸ਼ਰਧਾਲੂ ਗੁਰੂ ਧਾਮਾਂ ਦੇ ਦਰਸ਼ਨ ਕਰ ਵਾਪਿਸ ਭਾਰਤ ਪੁੱਜਣਗੇ।
ਉਧਰ ਦੂਜੇ ਪਾਸੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸਰਧਾਲੂਆਂ ਵਿੱਚ ਵੀਜਾ ਲੱਗਣ ਅਤੇ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਮੌਕੇ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹਣਗੇ।