ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਤੋਂ ਪਾਕਿਸਤਾਨ ਰਵਾਨਾ ਹੋਇਆ ਜੱਥਾ, 4 ਦਸੰਬਰ ਨੂੰ ਹੋਵੇਗੀ ਭਾਰਤ ਵਾਪਸ

Updated On: 

27 Nov 2023 10:51 AM

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਅੱਜ ਸ਼੍ਰੋਮਣੀ ਕਮੇਟੀ ਤੋਂ 896 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਦੇ ਨਾਲ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਲਈ ਵੀਜ਼ਾ ਅਪਲਾਈ ਕੀਤਾ ਗਿਆ ਸੀ। ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 788 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਅਤੇ 896 ਸ਼ਰਧਾਲੂਆਂ ਨੂੰ ਵੀਜ਼ਾ ਦਿੱਤੇ ਗਏ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਤੋਂ ਪਾਕਿਸਤਾਨ ਰਵਾਨਾ ਹੋਇਆ ਜੱਥਾ, 4 ਦਸੰਬਰ ਨੂੰ ਹੋਵੇਗੀ ਭਾਰਤ ਵਾਪਸ
Follow Us On

ਅੰਮ੍ਰਿਤਸਰ ਨਿਊਜ਼। ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ। ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਅੱਜ ਸ਼੍ਰੋਮਣੀ ਕਮੇਟੀ ਤੋਂ 896 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਪਾਕਿਸਤਾਨ ਦੇ ਲਈ ਰਵਾਨਾ ਕੀਤਾ ਗਿਆ। ਇਹ ਜਥਾ ਅਟਾਰੀ ਵਾਹਘਾ ਸਰਹੱਦ ਰਾਹੀਂ ਹੁੰਦਿਆਂ ਹੋਈਆਂ ਪਾਕਿਸਤਾਨ ਪਹੁੰਚੇਗਾ। ਦੱਸ ਦਈਏ ਕਿ ਇਹ ਜੱਥਾ ਗੁਰੂ ਧਾਮਾਂ ਦੇ ਦਰਸ਼ਨ ਕਰਕੇ 4 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

ਇਸ ਮੌਕੇ ਗੱਲਬਾਤ ਕਰਦੇ ਹੋਇਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਿਹਾ ਕਿ 1684 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਗਿਆ ਸੀ। ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 788 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਜਿਸ ਦੇ ਚਲਦੇ ਹੁਣ 896 ਦੇ ਕਰੀਬ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਣ ਲਈ ਪਾਕਿਸਤਾਨ ਜਾ ਰਹੇ ਹਨ। ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬੜੇ ਖੁਸ਼ਕੀਸਮਤ ਹਾਂ ਜਿਹੜਾ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮਨ ਵਿੱਚ ਬਹੁਤੀ ਖੁਸ਼ੀ ਹੈ ਅਸੀਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿਖੇ ਮਨਾਵਾਂਗੇ ਅਤੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਾਂਗੇ

ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ। ਇਸ ਜਥੇ ਨੂੰ 10 ਦਿਨ ਦਾ ਵੀਜ਼ਾ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ ਇਹ ਜਥਾ ਨਨਕਾਣਾ ਸਾਹਿਬ , ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਤੇ ਹੋਰ ਵੱਖ-ਵੱਖ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ 10 ਦਿਨ ਬਾਅਦ ਭਾਰਤ ਵਾਪਸ ਪਰਤੇਗਾ।

Related Stories
Guru Nanak Jayanti 2023: ਸ਼ਰਧਾ ਭਾਵਨਾ ਨਾਲ ਮਣਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉੱਤਸਵ, ਵੇਖੋ ਸ਼ਾਨਦਾਰ ਤਸਵੀਰਾਂ
ਪੰਜਾਬ ਸਰਕਾਰ ਨੇ ਗੁਰੂ ਨਾਨਕ ਜਯੰਤੀ ਤੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ 50 ਹਜ਼ਾਰ ਲੋਕਾਂ ਨੂੰ ਹੋਵੇਗਾ ਫਾਇਦਾ
Guru Purab 2023:…ਗਲਤ ਸੰਗਤ ‘ਚ ਪਏ ਸਖਸ਼ ਨੂੰ ਮਿਲਿਆ ਸੋਨੇ ਦਾ ਸਿੱਕਾ, ਸਤਿਸੰਗ ਸੁਣਨ ਵਾਲੇ ਨੂੰ ਚੁੱਭਿਆ ਕੰਡਾ, ਜਾਣੋ ਪੂਰੀ ਸਾਖੀ
Guru Purab 2023: ਗੁਰੂ ਨਾਨਕ ਦੇਵ ਨਾਲ ਜੁੜੀਆਂ ਹਨ ਇਹ 10 ਗੱਲਾਂ, ਜਾਣੋ ਇਸ ਸਥਾਨ ਦੀ ਕੀ ਮਾਨਤਾ ਹੈ ?
Explainer: ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ, ਜਾਣੋ ਇਤਿਹਾਸ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸਿੱਖ ਸ਼ਰਧਾਲੂਆਂ ਦਾ ਜੱਥਾ ਭਲਕੇ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨ, SGPC ਨੇ ਵੰਡੇ ਵੀਜ਼ਾ ਲੱਗੇ ਪਾਸਪੋਰਟ
Exit mobile version