AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ, 1796 ਸ਼ਰਧਾਲੂਆਂ ਨੂੰ ਮਿਲੀ ਮਨਜ਼ੂਰੀ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ। ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ, 1796 ਸ਼ਰਧਾਲੂਆਂ ਨੂੰ ਮਿਲੀ ਮਨਜ਼ੂਰੀ
(Photo Credit: Nankana_Sahib.JPG)
lalit-sharma
| Updated On: 29 Oct 2025 18:38 PM IST
Share

ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

1796 ਸ਼ਰਧਾਲੂਆਂ ਜਾਣਗੇ ਪਾਕਿਸਤਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।

13 ਨਵੰਬਰ ਨੂੰ ਭਾਰਤ ਪਰਤੇਗਾ ਜਥਾ

ਇਸ ਦੌਰਾਨ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਘਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ। ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।

Follow Us
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...