ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸਿੱਖ ਸ਼ਰਧਾਲੂਆਂ ਦਾ ਜੱਥਾ ਭਲਕੇ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨ, SGPC ਨੇ ਵੰਡੇ ਵੀਜ਼ਾ ਲੱਗੇ ਪਾਸਪੋਰਟ | Sikh pilgrims will leave for Pakistan tomorrow on Birth anniversary of Guru Nanak Dev ji Punjabi news - TV9 Punjabi

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸਿੱਖ ਸ਼ਰਧਾਲੂਆਂ ਦਾ ਜੱਥਾ ਭਲਕੇ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨ, SGPC ਨੇ ਵੰਡੇ ਵੀਜ਼ਾ ਲੱਗੇ ਪਾਸਪੋਰਟ

Updated On: 

24 Nov 2023 14:44 PM

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ 'ਤੇ 788 ਸ਼ਰਧਾਲੂਆਂ ਦਾ ਜੱਥਾ ਭਲਕੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ। ਦੱਸ ਦਈਏ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 788 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤੇ ਗਏ ਹਨ।

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸਿੱਖ ਸ਼ਰਧਾਲੂਆਂ ਦਾ ਜੱਥਾ ਭਲਕੇ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨ, SGPC ਨੇ ਵੰਡੇ ਵੀਜ਼ਾ ਲੱਗੇ ਪਾਸਪੋਰਟ
Follow Us On

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ਼੍ਰੋਮਣ ਕਮੇਟੀ ਵੱਲੋਂ 788 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ।

788 ਸ਼ਰਧਾਲੂਆਂ ਨੂੰ ਜਾਰੀ ਹੋਏ ਵੀਜ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋ ਸਫ਼ਾਰਤਖ਼ਾਨੇ ਨੇ 788 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 896 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਸਰਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਰਵਾਨਗੀ ਲਈ ਤਿਆਰੀਆਂ ਮੁਕੰਮਲ ਹਨ।

ਉਨ੍ਹਾਂ ਦੱਸਿਆ ਕਿ ਜਥਾ ਭਲਕੇ 25 ਨਵੰਬਰ ਨੂੰ ਸਵੇਰੇ ਕਰੀਬ ਸਾਢੇ 8 ਵਜੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

4 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ ਜੱਥਾ

ਇਸ ਦੌਰਾਨ ਜਿੰਨਾਂ ਸ਼ਰਧਾਲੂਆਂ ਨੂੰ ਵੀਜ਼ੇ ਲੱਗੇ ਪਾਸਪੋਰਟ ਪ੍ਰਾਪਤ ਹੋਏ ਉਨ੍ਹਾਂ ਦੇ ਮਨਾਂ ਵਿੱਚ ਗੁਰੂ ਧਾਮਾਂ ਦੇ ਦਰਸ਼ਨ ਕਰਨ ਨੂੰ ਲੈ ਕੇ ਵੱਖਰਾ ਹੀ ਚਾਰ ਨਜ਼ਰ ਆ ਰਿਹਾ ਹੈ। ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਪਾਕਿਸਤਾਨ ਵਿਖੇ ਵਿਛੜੇ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ ਅਤੇ ਸ਼ਰਧਾਲੂ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 4 ਦਸੰਬਰ ਨੂੰ ਇਹ ਜਥਾ ਭਾਰਤ ਵਾਪਸ ਪਰਤੇਗਾ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਾ ਜੱਥਾ ਕੁਰੂਕਸ਼ੇਤਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਅਤੇ ਭਲਕੇ ਇਹ ਜੱਥਾ ਅਟਾਰੀ-ਵਾਹਘਾ ਬਾਰਡਰ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਵੇਗਾ। ਸਿੱਖ ਸ਼ਰਧਾਲੂਆਂ ਦਾ ਕਹਿਣ ਹੈ ਕਿ ਉਨ੍ਹਾਂ ਨੂੰ ਆਪਣੇ ਗੁਰੂ ਧਾਮ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਸਿੱਖ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਹੈ।

Exit mobile version