ਡੇਸਟੀਨੇਸ਼ਨ ਵੈਡਿੰਗ ‘ਤੇ ਸਖ਼ਤ ਹੋਏ ਸਿੱਖ ਧਰਮ ਦੇ ਸਾਰੇ ਤਖ਼ਤ, ਅਜਿਹੀਆਂ ਥਾਵਾਂ ‘ਤੇ ਆਨੰਦ ਕਾਰਜ ‘ਤੇ ਪਾਬੰਦੀ

Updated On: 

17 Oct 2023 02:36 AM

ਪੰਜ ਤਖ਼ਤਾਂ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰਾਂ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਮੀਟਿੰਗ ਕਰਕੇ ਸਿੱਖ ਧਰਮ ਨਾਲ ਸਬੰਧਤ ਮਾਮਲੇ ਨੂੰ ਸੁਲਝਾਉਣ ਲਈ ਇਕੱਠੇ ਹੋਏ ਸਨ ਅਤੇ ਵਿਵਾਦਤ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਡੇਸਟੀਨੇਸ਼ਨ ਵੈਡਿੰਗ ਤੇ ਸਖ਼ਤ ਹੋਏ ਸਿੱਖ ਧਰਮ ਦੇ ਸਾਰੇ ਤਖ਼ਤ, ਅਜਿਹੀਆਂ ਥਾਵਾਂ ਤੇ ਆਨੰਦ ਕਾਰਜ ਤੇ ਪਾਬੰਦੀ

ਪਹਿਲਾਂ ਦੀ ਮੀਟਿੰਗ ਦੀ ਤਸਵੀਰ

Follow Us On

ਅੰਮ੍ਰਿਤਸਰ ਵਿੱਚ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਡੈਸਟੀਨੇਸ਼ਨ ਮੈਰਿਜ ਸਬੰਧੀ ਵੱਡਾ ਫੈਸਲਾ ਲਿਆ ਗਿਆ ਹੈ। ਹੁਕਮ ਜਾਰੀ ਕੀਤਾ ਗਿਆ ਹੈ ਕਿ ਡੈਸਟੀਨੇਸ਼ਨ ਮੈਰਿਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ (ਅਨੰਦ ਕਾਰਜ) ਨੂੰ ਲੈ ਕੇ ਬੀਚ, ਰਿਜ਼ੋਰਟ ਜਾਂ ਸਮੁੰਦਰ ਕੰਢੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਰਹੇਗੀ। ਡੇਸਟੀਨੇਸ਼ਨ ਵੇਡਿੰਗ ਦੌਰਾਨ ਇਸ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਰਤੋਂ ਕਰਨ ‘ਤੇ ਪਾਬੰਦੀ ਹੋਵੇਗੀ। ਇਹ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।

ਪੰਜ ਤਖ਼ਤਾਂ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰਾਂ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਸਿੱਖ ਧਰਮ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਕਰਨ ਲਈ ਅਤੇ ਵਿਵਾਦਿਤ ਮਾਮਲਿਆਂ ਦੇ ਨਿਪਟਾਰੇ ਲਈ ਇਕੱਤਰਤਾ ਕੀਤੀ ਸੀ।

ਅਨੰਦ ਕਾਰਜ ਕਰਨ ‘ਤੇ ਪਾਬੰਦੀ

ਡੈਸਟੀਨੇਸ਼ਨ ਮੈਰਿਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਨੰਦ ਕਾਰਜ ਲਈ ਸਮੁੰਦਰਾਂ ਦੇ ਕੰਢੇ ਬੀਚਾਂ, ਰਿਜ਼ੋਰਟ ਆਦਿ ਵਿੱਚ ਲਿਜਾਣ ਸਬੰਧੀ ਦੁਨੀਆ ਭਰ ਤੋਂ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅਜਿਹੇ ਡੈਸਟੀਨੇਸ਼ਨ ਮੈਰਿਜਾਂ ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਸਿੱਖ ਧਰਮ ਨਾਲ ਜੁੜੇ ਲੋਕਾਂ ਨੇ ਇਤਰਾਜ਼ ਦਰਜ ਕਰਵਾਇਆ ਸੀ

ਦਰਅਸਲ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਮੇਂ ਇੱਕ ਖਾਸ ਮਰਿਆਦਾ ਦੀ ਪਾਲਣਾ ਕੀਤੀ ਜਾਂਦੀ ਹੈ, ਪਰ ਇੱਕ ਡੇਸਟੀਨੇਸ਼ਨ ਵਿਆਹ ਦੌਰਾਨ, ਸਿੱਖ ਧਰਮ ਨਾਲ ਜੁੜੇ ਕਈ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਜਿਹੀ ਕਿਸੇ ਵੀ ਥਾਂ ‘ਤੇ ਲਿਜਾਣ ‘ਤੇ ਇਤਰਾਜ਼ ਜਤਾਇਆ ਸੀ।

5 ਸਾਲਾਂ ਲਈ ਬਲੈਕਲਿਸਟ

ਇਸੇ ਮੀਟਿੰਗ ਵਿੱਚ ਕੁਝ ਦਿਨ ਪਹਿਲਾਂ ਬਠਿੰਡਾ ਦੇ ਗੁਰਦੁਆਰੇ ਵਿੱਚ ਦੋ ਲੜਕੀਆਂ ਦੇ ਸਮਲਿੰਗੀ ਵਿਆਹ ਕਰਵਾਉਣ ਵਾਲੇ ਗ੍ਰੰਥੀ ਅਤੇ ਉਸ ਸਮੇਂ ਗੁਰਦੁਆਰੇ ਵਿੱਚ ਹਾਜ਼ਰ ਹੋਰ ਵਿਅਕਤੀਆਂ ਨੂੰ ਵੀ 5 ਸਾਲ ਲਈ ਬਲੈਕਲਿਸਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਸਿੱਖ ਧਰਮ ਨਾਲ ਸਬੰਧਤ ਮੁੱਦਿਆਂ ਅਤੇ ਗੁਰਦੁਆਰਿਆਂ ਦੇ ਵਿਵਾਦਾਂ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਗਏ।

Related Stories