ਜਥੇਦਾਰ ਗੜਗੱਜ ਵੱਲੋਂ ‘ਵੀਰ ਬਾਲ ਦਿਵਸ’ ‘ਤੇ ਇਤਰਾਜ਼, ਨਾਮ ਬਦਲਣ ਲਈ ਸਿੱਖ MPs ਨੂੰ ਲਿਖਿਆ ਪੱਤਰ
ਪੱਤਰ 'ਚ ਕਿਹਾ ਗਿਆ ਹੈ ਕਿ ਸੰਗਤ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ 'ਚ ਪੱਤਰ ਪਹੁੰਚੇ ਹਨ, ਜਿਨ੍ਹਾਂ 'ਚ ਸਰਕਾਰ ਵੱਲੋਂ ਰੱਖੇ ਗਏ ਨਾਮ 'ਤੇ ਇਤਰਾਜ਼ ਜਤਾਇਆ ਗਿਆ ਹੈ। ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਦਿਵਸ ਦਾ ਨਾਮ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਵੇ।
ਕੇਂਦਰ ਸਰਕਾਰ ਵੱਲੋਂ ਮਨਾਏ ਜਾਣ ਵਾਲੇ ‘ਵੀਰ ਬਾਲ ਦਿਵਸ‘ ਦੇ ਨਾਮ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਜਤਾਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਕੱਤਰ ਨੇ ਇਹ ਵਿਸ਼ੇਸ਼ ਪੱਤਰ ਦੇਸ਼ ਦੇ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਹੈ। ਇਸ ‘ਚ ਕਿਹਾ ਗਿਆ ਹੈ ਕਿ ਸਿੱਖ ਸਮਾਜ ਨੇ ਸਾਲ 2022 ਤੋਂ ਲਗਾਤਾਰ ਕੇਂਦਰ ਸਰਕਾਰ ਵੱਲੋਂ ਰੱਖੇ ਗਏ ਨਾਮ ‘ਵੀਰ ਬਾਲ ਦਿਵਸ‘ ਤੇ ਇਤਰਾਜ਼ ਜਤਾਇਆ ਹੈ।
ਪੱਤਰ ‘ਚ ਅੱਗੇ ਕਿਹਾ ਗਿਆ ਹੈ ਕਿ ਸੰਗਤ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪੱਤਰ ਪਹੁੰਚੇ ਹਨ, ਜਿਨ੍ਹਾਂ ‘ਚ ਸਰਕਾਰ ਵੱਲੋਂ ਰੱਖੇ ਗਏ ਨਾਮ ‘ਤੇ ਇਤਰਾਜ਼ ਜਤਾਇਆ ਗਿਆ ਹੈ। ਸਿੱਖ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਇਸ ਦਿਵਸ ਦਾ ਨਾਮ ‘ਸਾਹਿਬਜ਼ਾਦੇ ਸ਼ਹਾਦਤ ਦਿਵਸ‘ ਰੱਖਿਆ ਜਾਵੇ।
ਇਹ ਪੱਤਰ ਲੋਕ ਸਭਾ ਤੇ ਰਾਜ ਸਭਾ ਦੇ ਕੁੱਲ 14 ਸਿੱਖ ਸੰਸਦ ਮੈਂਬਰਾਂ ਨੂੰ ਭਜਿਆ ਗਿਆ ਹੈ। ਇਨ੍ਹਾਂ ‘ਚ ਡਾ. ਅਮਰ ਸਿੰਘ (ਫਤਿਹਗੜ੍ਹ ਸਾਹਿਬ), ਗੁਰਜੀਤ ਸਿੰਘ ਔਜਲਾ (ਅੰਮ੍ਰਿਤਸਰ), ਸਖਜਿੰਦਰ ਸਿੰਘ ਰੰਧਾਵਾ (ਗੁਰਦਾਸਪੁਰ), ਹਰਸਿਮਰਤ ਕੌਰ ਬਾਦਲ (ਬਠਿੰਡਾ), ਮਲਵਿੰਦਰ ਸਿੰਘ ਕੰਗ ( ਸ੍ਰੀ ਅਨੰਦਪੁਰ ਸਾਹਿਬ), ਹਰਭਜਨ ਸਿੰਘ (ਰਾਜ ਸਭਾ ਮੈਂਬਰ), ਹਰਦੀਪ ਸਿੰਘ ਪੂਰੀ (ਕੇਂਦਰੀ ਮੰਤਰੀ) ਸਮੇਤ ਹੋਰ ਸਿੱਖ ਸੰਸਦ ਮੈਂਬਰਾਂ ਨੂੰ ਭੇਜੇ ਗਏ ਹਨ।


