ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮੁਹੱਲਾ, ਘੋੜ ਸਵਾਰੀ ਅਤੇ ਗੱਤਕੇ ਦੇ ਦਿਖਾਏ ਜੌਹਰ

Published: 

29 Dec 2023 18:01 PM

ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਜੋੜ ਮੇਲ ਬੀਤੇ ਦਿਨ ਵਿਸ਼ਾਲ ਵੈਰਾਗਮਈ ਨਗਰ ਕੀਰਤਨ ਦੇ ਨਾਲ ਸਮਾਪਤ ਹੋਇਆ,ਇਸ ਤੋਂ ਇੱਕ ਦਿਨ ਬਾਅਦ ਛੋਟੇ ਸਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰੂ ਦਿਨਾਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ।

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮੁਹੱਲਾ, ਘੋੜ ਸਵਾਰੀ ਅਤੇ ਗੱਤਕੇ ਦੇ ਦਿਖਾਏ ਜੌਹਰ
Follow Us On

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਪ੍ਰਮੁੱਖ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗੁਵਾਈ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਮੁਹੱਲਾ ਪੂਰੇ ਜਾਹੋਜਲਾਲ ਨਾਲ ਸਜਾਇਆ ਗਿਆ।

ਇਹ ਮੁਹੱਲਾ ਗੁਰਦੁਆਰਾ ਸ਼੍ਰੀ ਬਿਬਾਨਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਜਾ ਸਮਾਪਤ ਹੋਇਆ,ਇਸ ਤੋਂ ਬਾਅਦ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਦੇ ਸਾਹਮਣੇ ਮੌਜੂਦ ਬਾਬਾ ਬੰਦਾ ਸਿੰਘ ਬਹਾਦੁਰ ਇੰਜਨੀਅਰਿੰਗ ਕਾਲਜ ਦੇ ਖੇਡ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਘੋੜ ਸਵਾਰੀ ਅਤੇ ਗੱਤਕੇ ਦੇ ਜੌਹਰ ਦਿਖਾਏ।

ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਜੋੜ ਮੇਲ ਬੀਤੇ ਦਿਨ ਵਿਸ਼ਾਲ ਵੈਰਾਗਮਈ ਨਗਰ ਕੀਰਤਨ ਦੇ ਨਾਲ ਸਮਾਪਤ ਹੋਇਆ,ਇਸ ਤੋਂ ਇੱਕ ਦਿਨ ਬਾਅਦ ਛੋਟੇ ਸਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰੂ ਦਿਨਾਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ।

ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮੁਹੱਲਾ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਇਆ ਗਿਆ ਹੈ,ਉਨ੍ਹਾਂ ਸੰਗਤ ਨੂੰ ਗੁਰੂ ਨਾਲ ਜੁੜਨ ਅਤੇ ਸਿੱਖ ਸੱਜਣ ਦੀ ਅਪੀਲ ਕੀਤੀ।

ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਨਿਹੰਗ ਸਿੰਘਾਂ ਨੇ ਕਿਹਾ ਕਿ ਸਾਨੂੰ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਇਸਦ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਗੁਰਬਾਣੀ ਅਤੇ ਸ਼ਸਤਰ ਵਿਦਿਆ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਆਉਣ ਵਾਲਾ ਸਮਾਂ ਹੀ ਅਜਿਹਾ ਆ ਰਿਹਾ ਹੈ, ਇਸ ਮਾੜੇ ਸਮੇਂ ਨਾਲ ਲੜਨ ਦੇ ਲਈ ਗੱਤਕਾ ਜਰੂਰ ਸਿੱਖਣਾ ਚਾਹੀਦਾ ਹੈ।

Exit mobile version