ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ

Updated On: 

07 Aug 2026 23:39 PM IST

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਪਵਿੱਤਰ ਸਰੋਵਰ ਦੇ ਕਿਨਾਰਿਆਂ 'ਤੇ ਦੀਪਮਾਲਾ ਕੀਤੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਜਗਾਏ ਗਏ ਦੀਵਿਆਂ ਨਾਲ ਸ੍ਰੀ ਦਰਬਾਰ ਸਾਹਿਬ ਦਾ ਆਲਾ-ਦੁਆਲਾ ਰੌਸ਼ਨ ਹੋ ਗਿਆ ਅਤੇ ਸੁੰਦਰ ਨਜ਼ਾਰਾ ਦੇਖਣ ਨੂੰ ਮਿਲਿਆ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਧਾਰਮਿਕ ਸ਼ਰਧਾ ਅਤੇ ਰੂਹਾਨੀ ਮਾਹੌਲ ਦੇਖਣ ਨੂੰ ਮਿਲਿਆ। ਗੁਰਪੁਰਬ ਦੇ ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਪਵਿੱਤਰ ਸਰੋਵਰ ਦੇ ਕਿਨਾਰਿਆਂ ‘ਤੇ ਦੀਪਮਾਲਾ ਕੀਤੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਜਗਾਏ ਗਏ ਦੀਵਿਆਂ ਨਾਲ ਸ੍ਰੀ ਦਰਬਾਰ ਸਾਹਿਬ ਦਾ ਆਲਾ-ਦੁਆਲਾ ਰੌਸ਼ਨ ਹੋ ਗਿਆ ਅਤੇ ਸੁੰਦਰ ਨਜ਼ਾਰਾ ਦੇਖਣ ਨੂੰ ਮਿਲਿਆ।

ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਹੋਈ ਸੁੰਦਰ ਆਤਿਸ਼ਬਾਜ਼ੀ

ਇਸ ਮੌਕੇ ਸੰਗਤਾਂ ਨੇ ਗੁਰੂ ਘਰ ਵਿੱਚ ਹਾਜ਼ਰੀ ਭਰਦਿਆਂ ਰਹਿਰਾਸ ਸਾਹਿਬ ਦੇ ਪਾਠ ਵਿੱਚ ਸ਼ਮੂਲੀਅਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਨਦਾਰ ਅਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਆਤਿਸ਼ਬਾਜ਼ੀ ਦੌਰਾਨ ਅਸਮਾਨ ਵਿੱਚ ਬਣੇ ਰੰਗ-ਬਿਰੰਗੇ ਨਜ਼ਾਰਿਆਂ ਨੇ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਗੁਰਪੁਰਬ ਮੌਕੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਇਹ ਮਨਮੋਹਕ ਨਜ਼ਾਰਾ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਪਵਿੱਤਰ ਮੌਕੇ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਦੀਪਮਾਲਾ ਅਤੇ ਆਤਿਸ਼ਬਾਜ਼ੀ ਨੇ ਪੂਰੇ ਮਾਹੌਲ ਨੂੰ ਰੂਹਾਨੀ ਅਤੇ ਅਲੌਕਿਕ ਰੰਗ ਵਿੱਚ ਰੰਗ ਦਿੱਤਾ।

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਬਾਰੇ ਜਾਣੋ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਿੱਖ ਗੁਰੂਆਂ ਵਿੱਚੋਂ ਸਭ ਤੋਂ ਛੋਟੀ ਉਮਰ ਦੇ ਗੁਰੂ ਹੋਏ ਹਨ, ਜੋ ਕਿ ਸਿੱਖਾਂ ਦੇ 8ਵੇਂ ਗੁਰੂ ਹਨ। ਆਪ ਪੰਜ ਸਾਲ ਦੀ ਉਮਰ ਵਿੱਚ 1661 ਨੂੰ ਗੁਰਗੱਦੀ ਤੇ ਬਿਰਾਜਮਾਨ ਹੋਏ ਤੇ ਤਿੰਨ ਸਾਲ ਗੁਰਗੱਦੀ ਦੇ ਸਮੇਂ ਦੌਰਾਨ ਆਪਣੇ ਆਪ ਨੂੰ ਯੋਗ ਸਾਬਤ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੰਨ 1656 ਈ: ਵਿੱਚ ਕੀਰਤਪੁਰ ਸਾਹਿਬ, ਜ਼ਿਲ੍ਹਾ ਰੋਪੜ ਦੀ ਪਵਿੱਤਰ ਨਗਰੀ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਤੇ ਮਾਤਾ ਸ੍ਰੀ ਕ੍ਰਿਸ਼ਨ ਕੌਰ ਸਨ।

Loading...
Unable to load recommendations.
Follow Us