AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਤਿਹਾਸ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅੰਤਿਮ ਸਮਾਂ ਬਤੀਤ ਕੀਤਾ

ਸ੍ਰੀ ਕਰਤਾਰਪੁਰ ਗੁਰਦੁਆਰੇ ਨੂੰ ਲੈਕੇ ਸਿੱਖਾਂ ਵਿੱਚ ਕਾਫੀ ਸ਼ਰਧਾ ਹੈ। ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17 ਸਾਲ ਤੇ ਪੰਜ ਮਹੀਨੇ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਬਿਤਾਏ ਸਨ। ਇਸ ਸਮੇਂ ਦੌਰਾਨ ਉਹ ਕਰਤਾਰਪੁਰ ਵਿਖੇ ਖੇਤੀ ਕਰਦੇ ਸਨ ਅਤੇ ਖੇਤੀ ਤੋਂ ਪੈਦਾ ਹੋਏ ਅਨਾਜ ਤੋਂ ਸੰਗਤਾਂ ਦੀ ਸੇਵਾ ਕਰਦੇ ਹੋਏ ਲੰਗਰ ਬਣਾਉਣ ਲਈ ਵਰਤਦੇ ਸਨ। ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਅੰਦਰ ਇੱਕ ਖੂਹ ਹੈ। ਇਹ ਖੂਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੈ ਜਿਸ ਕਰਕੇ ਸ਼ਰਧਾਲੂਆਂ ਵਿੱਚ ਇਸ ਖੂਹ ਪ੍ਰਤੀ ਕਾਫੀ ਸ਼ਰਧਾ ਹੈ।

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਤਿਹਾਸ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅੰਤਿਮ ਸਮਾਂ ਬਤੀਤ ਕੀਤਾ
ਕਰਤਾਰਪੁਰ ਸਾਹਿਬ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅੰਤਿਮ ਸਮਾਂ ਬਤੀਤ ਕੀਤਾ
abhishek-thakur
| Published: 05 Nov 2025 06:15 AM IST
Share

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ। ਮੰਨਿਆ ਜਾਂਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਨੀਂਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਖੀ ਸੀ। ਹਾਲਾਂਕਿ ਬਾਅਦ ‘ਚ ਰਾਵੀ ਦਰਿਆ ‘ਚ ਆਏ ਹੜ੍ਹ ਕਾਰਨ ਇਹ ਵਹਿ ਗਿਆ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦਾ ਨਿਰਾਮਾਣ ਮਹਾਰਾਜਾ ਰਣਜੀਤ ਸਿੰਘ ਵੱਲੋਂ ਕਰਵਾਇਆ ਗਿਆ। ਕਿਹਾ ਜਾਂਦਾ ਹੈ ਕਿ ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਅੰਦਰ ਇੱਕ ਖੂਹ ਹੈ। ਦੱਸਿਆ ਗਿਆ ਹੈ ਕਿ ਇਹ ਖੂਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੈ ਜਿਸ ਕਰਕੇ ਸ਼ਰਧਾਲੂਆਂ ਵਿੱਚ ਇਸ ਖੂਹ ਪ੍ਰਤੀ ਕਾਫੀ ਸ਼ਰਧਾ ਹੈ।

ਜਾਣੋ ਕਰਤਾਰਪੁਰ ਸਾਹਿਬ ਦਾ ਇਤਿਹਾਸ

ਸ੍ਰੀ ਕਰਤਾਰਪੁਰ ਗੁਰਦੁਆਰੇ ਨੂੰ ਲੈ ਕੇ ਸਿੱਖਾਂ ਵਿੱਚ ਕਾਫੀ ਸ਼ਰਧਾ ਹੈ। ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17 ਸਾਲ ਤੇ ਪੰਜ ਮਹੀਨੇ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਬਿਤਾਏ ਸਨ। ਇਸ ਸਮੇਂ ਦੌਰਾਨ ਉਹ ਕਰਤਾਰਪੁਰ ਵਿਖੇ ਖੇਤੀ ਕਰਦੇ ਸਨ ਅਤੇ ਖੇਤੀ ਤੋਂ ਪੈਦਾ ਹੋਏ ਅਨਾਜ ਤੋਂ ਸੰਗਤਾਂ ਦੀ ਸੇਵਾ ਕਰਦੇ ਹੋਏ ਲੰਗਰ ਬਣਾਉਣ ਲਈ ਵਰਤਦੇ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੁਦ ਇਸ ਸਥਾਨ ‘ਤੇ ਖੇਤੀ ਕੀਤੀ ਸੀ, ਜਿਸ ਕਾਰਨ ਇੱਥੇ ਲੋਕਾਂ ਦੀ ਬਹੁਤ ਆਸਥਾ ਹੈ।

ਇਸ ਸਥਾਨ ‘ਤੇ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਨੂੰ ਇਸੇ ਸਥਾਨ ‘ਤੇ ਗੁਰਗੱਦੀ ਸੌਂਪੀ ਗਈ ਸੀ। ਗੁਰੂ ਨਾਨਕ ਦੇਵ ਜੀ ਇਸੇ ਸਥਾਨ ‘ਤੇ ਹੀ ਜੋਤੀ ਜੋਤ ਸਮਾਏ ਸਨ।

ਗੁਰੂ ਨਾਨਕ ਦੇਵ ਜੀ ਇੱਥੇ ਕਰਦੇ ਸਨ ਖੇਤੀ

ਗੁਰੂ ਨਾਨਕ ਦੇਵ ਜੀ ਕਰਤਾਰਪੁਰ ਸਾਹਿਬ ਵਿਖੇ ਖੇਤੀ ਕਰਦੇ ਸਨ ਤਾਂ ਇਸ ਸਮੇਂ ਦੌਰਾਨ ਉਨ੍ਹਾਂ ਨੇ ਇੱਥੇ ਇੱਕ ਖੂਹ ਵੀ ਬਣਵਾਇਆ ਸੀ ਅਤੇ ਇਸ ਖੂਹ ਤੋਂ ਉਹ ਖੁਦ ਖੇਤੀ ਲਈ ਪਾਣੀ ਕੱਢ ਕੇ ਉਥੇ ਰਹਿੰਦੇ ਸਨ। ਇਸ ਖੂਹ ਦੇ ਪਾਣੀ ਨੂੰ ਉਸੇ ਤਰ੍ਹਾਂ ਸਤਿਕਾਰਿਆ ਜਾਂਦਾ ਹੈ ਜਿਵੇਂ ਭਾਰਤ ਵਿਚ ਹਿੰਦੂ ਗੰਗਾ ਤੋਂ ਪਾਣੀ ਲਿਆਉਂਦੇ ਹਨ ਅਤੇ ਫਿਰ ਉਸ ਪਾਣੀ ਨੂੰ ਧਾਰਮਿਕ ਪ੍ਰੋਗਰਾਮਾਂ ਵਿਚ ਵਰਤਦੇ ਹਨ। ਇਸੇ ਤਰ੍ਹਾਂ ਅੱਜ ਵੀ ਭਾਰਤ ਅਤੇ ਪਾਕਿਸਤਾਨ ਦੇ ਲੋਕ ਇਸ ਖੂਹ ਤੋਂ ਪਾਣੀ ਭਰਦੇ ਹਨ।

ਭਾਰਤ ਤੋਂ ਕਰਤਾਰਪੁਰ ਸਾਹਿਬ ਦੀ ਦੂਰੀ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ। ਇਹ ਪਾਕਿਸਤਾਨ ‘ਚ ਭਾਰਤੀ ਸਰਹੱਦ ਤੋਂ ਕਰੀਬ 4 ਕਿਲੋਮੀਟਰ ਦੂਰ ਹੈ। ਇਹ ਸਿੱਖਾਂ ਲਈ ਇੱਕ ਪਵਿੱਤਰ ਤੀਰਥ ਅਸਥਾਨ ਹੈ। ਇੱਥੇ ਹੀ ਗੁਰੂ ਨਾਨਕ ਦੇਵ ਜੀ ਨੇ ਆਖਰੀ ਸਮਾਂ ਬਿਤਾਇਆ ਲਿਆ। ਇਹ ਸਥਾਨ ਲਾਹੌਰ ਤੋਂ 120 ਕਿਲੋਮੀਟਰ ਦੂਰ ਹੈ। ਇਹ ਗੁਰਦੁਆਰਾ ਰਾਵੀ ਨਦੀ ਦੇ ਨੇੜੇ ਸਥਿਤ ਹੈ ਅਤੇ ਡੇਰਾ ਸਾਹਿਬ ਰੇਲਵੇ ਸਟੇਸ਼ਨ ਤੋਂ ਇਸ ਦੀ ਦੂਰੀ ਚਾਰ ਕਿਲੋਮੀਟਰ ਹੈ। ਜਿਹੜੇ ਲੋਕ ਪਾਕਿਸਤਾਨ ਜਾਣ ਤੋਂ ਅਸਮਰੱਥ ਹਨ, ਉਹ ਭਾਰਤੀ ਸਰਹੱਦ ‘ਤੇ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਸਿੱਧ ਸੈਣ ਰੰਧਾਵਾ ਵਿਖੇ ਦੂਰਬੀਨ ਦੀ ਮਦਦ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ। ਹੁਣ ਸੰਗਤਾਂ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ।

ਕੁਲਤਾਰ ਸੰਧਵਾਂ ਦੀ ਅਗਵਾਈ 'ਚ 17 ਵਿਧਾਇਕਾਂ ਦਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਲਈ ਰਵਾਨਾ

ਦਰਸ਼ਨਾਂ ਦੌਰਾਨ ਧਿਆਨ ‘ਚ ਰੱਖੋ ਇਹ ਅਹਿਮ ਗੱਲਾਂ

  • ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ੁਰੂ ਹੁੰਦਾ ਹੈ ਅਤੇ ਦੁਪਹਿਰ 3 ਵਜੇ ਤੱਕ ਯਾਤਰਾ ਜਾਰੀ ਰਹਿੰਦੀ ਹੈ। ਹਾਲਾਂਕਿ, ਸਾਰੇ ਸ਼ਰਧਾਲੂਆਂ ਨੂੰ ਸੂਰਜ ਡੁੱਬਣ ਤੋਂ ਪਹਿਲਾਂ ਵਾਪਸ ਪਰਤਣਾ ਪੈਂਦਾ ਹੈ।
  • ਸਾਰੇ ਸ਼ਰਧਾਲੂਆਂ ਨੂੰ ਗੋਲਫ ਕਾਰਟ ਵਿੱਚ ਗੁਰਦੁਆਰਾ ਸਾਹਿਬ ਲਿਜਾਇਆ ਜਾਂਦਾ ਹੈ।
  • ਗੁਰਦੁਆਰੇ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਹਿਲਾਂ ਤੋਂ ਹੀ ਰਜਿਸਟਰੇਸ਼ਨ ਕਰਵਾਉਣੀ ਪੈਂਦੀ ਹੈ। ਸ਼ਰਧਾਲੂ ਪਹਿਲਾਂ ਤੋਂ ਆਨਲਾਈਨ ਰਜਿਸਟਰ ਹੁੰਦੇ ਹਨ। ਹਾਲਾਂਕਿ, ਸਿਰਫ਼ ਰਜਿਸਟ੍ਰੇਸ਼ਨ ਮਿਲਣ ਨਾਲ ਤੁਹਾਨੂੰ ਇੱਥੇ ਜਾਣ ਦੀ ਇਜਾਜ਼ਤ ਨਹੀਂ ਮਿਲੇਗੀ।
  • ਬਿਨੈਕਾਰਾਂ ਨੂੰ ਉਨ੍ਹਾਂ ਦੇ ਈਮੇਲ ਪਤੇ ‘ਤੇ ETA – ਇਲੈਕਟ੍ਰਾਨਿਕ ਯਾਤਰਾ ਅਧਿਕਾਰ ਦੁਆਰਾ ਇਜਾਜ਼ਤ ਦਿੱਤੀ ਜਾਂਦੀ ਹੈ ਅਤੇ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਇੱਕ ਕਾਪੀ ਰੱਖਣ ਦੀ ਲੋੜ ਹੁੰਦੀ ਹੈ।
  • ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣ ਤੋਂ ਬਾਅਦ ਸ਼ਰਧਾਲੂ ਕਿਤੇ ਹੋਰ ਨਹੀਂ ਜਾ ਸਕਦੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...